October 24, 2026

Justice News

ਅਵਾਮ ਦੀ ਆਵਾਜ਼

ਸਿੱਖ ਲਾਈਟ ਇੰਨਫੈਂਟਰੀ ਟੀਮ ਦਾ ਲੁਧਿਆਣਾ ‘ਚ ਵਿਸ਼ੇਸ਼ ਦੌਰਾ

ਲੁਧਿਆਣਾ,  ( Gurvinder sidhu) – ਕਮਾਂਡਰ ਬਲਜਿੰਦਰ ਵਿਰਕ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਲੁਧਿਆਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰਮੀ ਦੇ ਰਿਕਾਰਡ ਦਫਤਰ ਸਿੱਖ ਲਾਈਟ ਇੰਨਫੈਨਟਰੀ ਵੱਲੋਂ ਉਨ੍ਹਾਂ ਦੇ ਰਿਕਾਰਡ ਨਾਲ ਸਬੰਧਿਤ ਸਾਬਕਾ ਸੈਨਿਕਾਂ/ਵੀਰ ਨਾਰੀਆਂ/ਸਾਬਕਾ ਸੈਨਿਕਾਂ ਦੀਆਂ ਵਿਧਵਾਵਾਂ ਅਤੇ ਇਨ੍ਹਾਂ ਦੇ ਆਸ਼ਿਰਤਾਂ ਦੀਆਂ ਪੈਨਸ਼ਨ/ਪਾਰਟ ਟੂ ਆਰਡਰ/ਪਤਾ ਬਦਲੀ/ਸਪਰਸ਼/ਸੀ.ਈ.ਏ. ਅਤੇ ਹੋਰ ਮੁਸ਼ਕਿਲਾਂ/ਸ਼ਿਕਾਇਤਾਂ ਸੁਣਨ ਅਤੇ ਉਹਨਾਂ ਦੇ ਨਿਪਟਾਰੇ ਲਈ 18 ਅਤੇ 19 ਅਪ੍ਰੈਲ 2024 ਨੂੰ ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਦਫਤਰ, ਲੁਧਿਆਣਾ ਵਿਖੇ ਆਰਮੀ ਰਿਕਾਰਡ ਦੀ ਟੀਮ ਪਹੁੰਚ ਰਹੀ ਹੈ।
ਕਮਾਂਡਰ ਵਿਰਕ ਵੱਲੋਂ ਜਿਲ੍ਹਾ ਲੁਧਿਆਣਾ ਦੇ ਸਿੱਖ ਲਾਈਟ ਇੰਨਫੈਨਟਰੀ ਦੇ ਸਾਬਕਾ ਸੈਨਿਕਾਂ/ਵਿਧਵਾਵਾਂ, ਵੀਰ ਨਾਰੀਆਂ ਅਤੇ ਉਹਨ੍ਹਾਂ ਦੇ ਆਸ਼ਰਿਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਰਮੀ ਰਿਕਾਰਡ ਟੀਮ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦਾ ਲਾਭ ਲੈਣ ਤਾਂ ਜੋ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.