ਕਣਕ ਦੇ ਨਾੜ ਨੂੰ ਅੱਗ ਲਗਾਉਣ ‘ਤੇ ਪੂਰਨ ਪਾਬੰਦੀ ਦੇ ਆਦੇਸ਼ ਜਾਰੀ ਹੁਕਮ 31 ਮਈ ਤੱਕ ਰਹਿਣਗੇ ਲਾਗੂ

ਮੋਗਾ  ( Gurjeet sandhu)
ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਦੀ ਕਟਾਈ ਤੋਂ ਬਾਅਦ ਰੀਪਰ ਨਾਲ ਤੂੜੀ ਬਣਾਉਣ ਉਪਰੰਤ ਨਾੜ (ਰਹਿੰਦ-ਖੂੰਹਦ) ਨੂੰ ਸਬੰਧਤ ਮਾਲਕਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਹਵਾ ਵਿੱਚ ਧੂੰਏਂ ਨਾਲ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ/ਦਮਾਂ/ ਬਿਮਾਰੀ ਨਾਲ ਪੀੜਤ ਲੋਕਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੁੰਦੀ ਹੈ। ਇਸਦੇ ਨਾਲ ਹੀ ਜ਼ਮੀਨ ਦੀ ਉਪਜਾਊ ਸ਼ਕਤੀ ‘ਤੇ ਮਾਰੂ ਪ੍ਰਭਾਵ ਪੈਂਦਾ ਹੈ ਅਤੇ ਧੂੰਏਂ ਨਾਲ ਕਈ ਦੁਰਘਟਨਾਵਾਂ ਵੀ ਹੋ ਜਾਂਦੀਆਂ ਹਨ, ਜਿਸ ਨਾਲ ਕਈ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਨਾੜ ਨੂੰ ਅੱਗ ਲਗਾਉਣ ਨਾਲ ਨਾਲ ਖੇਤ ਵਿੱਚ ਖੜੀ ਫ਼ਸਲ ਜਾਂ ਆਲੇ ਦੁਆਲੇ ਦੇ ਦਰਖਤਾਂ ਨੂੰ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਉਪਰੋਕਤ ਨੂੰ ਮੁੱਖ ਰੱਖਦੇ ਹੋਏ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਕਣਕ ਦੇ ਨਾੜ (ਰਹਿੰਦ-ਖੂੰਹਦ) ਨੂੰ ਅੱਗ ਲਗਾਉਣ ‘ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਇਹ ਪਾਬੰਦੀ ਆਦੇਸ਼ 31 ਮਈ, 2024 ਤੱਕ ਲਾਗੂ ਰਹਿਣਗੇ।

Leave a Reply

Your email address will not be published.


*