August 17, 2026

Justice News

ਅਵਾਮ ਦੀ ਆਵਾਜ਼

ਆਪ ਆਗੂ ਗੁਰਮੁੱਖ ਸਿੰਘ ਕਾਦਰਾਂਬਾਦ ਸਾਥੀਆ ਸਮੇਤ, ਬੀਜੇਪੀ ‘ਚ ਸ਼ਾਮਿਲ 

ਮਜੀਠਾ, ( ਰਾਜਾ ਕੋਟਲੀ )ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਦੀ ਮੌਜੂਦਗੀ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਮਜੀਠਾ ਦੇ ਸਾਬਕਾ ਵਾਈਸ ਚੇਅਰਮੈਨ ਗੁਰਮੁੱਖ ਸਿੰਘ ਕਾਦਰਾਬਾਦ ਸਾਥੀਆ ਸਮੇਤ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਗੁਰਮੁੱਖ ਸਿੰਘ ਕਾਦਰਾਂਬਾਦ ਸਮੇਤ ਹੋਰ ਆਗੂਆ ਦਾ ਪਾਰਟੀ ਵਿਚ ਸ਼ਾਮਲ ਹੋਣ ਤੇ ਸਨਮਾਨ ਅਤੇ ਸਵਾਗਤ ਕੀਤਾ ।
ਇਸ ਮੌਕੇ ਹਲਕਾ ਮਜੀਠਾ ਦੇ ਇੰਚਾਰਜ ਪ੍ਰਦੀਪ ਸਿੰਘ ਭੁੱਲਰ ਨੇ ਕਿਹਾ ਕਿ ਗੁਰਮੁੱਖ ਸਿੰਘ ਕਾਦਰਾਂਬਾਦ ਨਾਲ ਭਾਜਪਾ ਵਿਚ ਸ਼ਮੂਲੀਅਤ ਨਾਲ ਭਾਜਪਾ ਨੂੰ ਬਲ ਮਿਲਿਆ ਹੈ। ਇਸ ਮੌਕੇ ਗੁਰਮੁੱਖ ਸਿੰਘ ਕਾਦਰਾਂਬਾਦ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ 10 ਸਾਲਾਂ ਵਿਚ ਦੇਸ਼ ਨੂੰ ਕਾਫ਼ੀ ਅੱਗੇ ਲੈ ਕੇ ਗਏ ਹਨ। ਮੈਨੂੰ ਯਕੀਨ ਹੈ ਕਿ ਉਨ੍ਹਾਂ ਦੀ ਅਤੇ ਭਾਜਪਾ ਦੀ ਅਗਵਾਈ ਵਿਚ ਹੀ ਅਸੀਂ ਆਪਣੇ ਬੱਚਿਆਂ ਤੇ ਦੇਸ਼ ਨੂੰ ਸੁਰੱਖਿਅਤ ਰੱਖ ਸਕਦੇ ਹਾਂ। ਇਸ ਲਈ ਅਸੀ ਸਾਰੇ ਵੀ ਇਸ ਪਾਰਟੀ ਦਾ ਹਿੱਸਾ ਬਣ ਕੇ ਕੰਮ ਕਰਨਾ ਚਾਹੁੰਦਾ ਹਾਂ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਫ਼ੇਲ੍ਹ ਰਹੀ ਆਮ ਆਦਮੀ ਪਾਰਟੀ ਦਾ ਅਸਲ ਚਿਹਰਾ ਬੇਨਕਾਬ ਹੋ ਚੁੱਕਿਆ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.