August 17, 2026

Justice News

ਅਵਾਮ ਦੀ ਆਵਾਜ਼

ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਨੂੰ ਕਣਕ ਦੀ ਲਿਫਟਿੰਗ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਲੁਧਿਆਣਾ   (Gurvinder sidhu) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੁਖੀਆਂ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਆਪਣੇ ਦਫ਼ਤਰ ਵਿਖੇ ਅੱਜ ਕਣਕ ਦੀ ਲਿਫਟਿੰਗ ਅਤੇ ਖਰੀਦ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੱਲ ਰਹੇ ਸੀਜਨ ਦੌਰਾਨ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ 7351.40 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ। ਉਨ੍ਹਾਂ ਦੱਸਿਆ ਕਿ 76.54 ਫੀਸਦੀ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 4.736 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਵਚਨਬੱਧ ਹੈ ਅਤੇ ਅਧਿਕਾਰੀ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨ ਲਈ ਪਾਬੰਦ ਹਨ। ਉਨ੍ਹਾਂ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੁਖੀਆਂ ਨੂੰ ਜ਼ਮੀਨੀ ਪੱਧਰ ‘ਤੇ ਸਮੁੱਚੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਰੋਜ਼ਾਨਾ ਮੰਡੀਆਂ ਦਾ ਦੌਰਾ ਕਰਨ ਲਈ ਵੀ ਕਿਹਾ। ਉਨ੍ਹਾਂ ਖਰੀਦ ਕਾਰਜਾਂ ‘ਤੇ ਬਾਰੀਕੀ ਨਾਲ ਨ}ਰ ਰੱਖਣ ਲਈ ਵੀ ਕਿਹਾ ਤਾਂ ਜੋ ਮੰਡੀ ਵਿੱਚ ਅਨਾਜ ਦੇ ਸਟਾਕ ਦੇ ਢੇਰ ਨਾ ਲੱਗਣ ਅਤੇ ਇਸ ਦੀ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਣਕ ਦੀ ਫਸਲ ਦੀ ਆਮਦ, ਖਰੀਦ ਅਤੇ ਅਦਾਇਗੀ ਦੀ ਰੋਜ਼ਾਨਾ ਰਿਪੋਰਟ ਨਿੱਜੀ ਤੌਰ ‘ਤੇ ਸੌਂਪ ਕੇ ਖਰੀਦ ਕਾਰਜਾਂ ਬਾਰੇ ਜਾਣਕਾਰੀ ਰੱਖਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਨੂੰ ਸੁਚਾਰੂ, ਸਮੇਂ ਸਿਰ ਅਤੇ ਨਿਰਵਿਘਨ ਢੰਗ ਨਾਲ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

——

Leave a Reply

Your email address will not be published. Required fields are marked *

Copyright © All rights reserved. | Newsphere by AF themes.