ਡਾ: ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ
ਲੁਧਿਆਣਾ: ( Harjinder singh) ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਈਸਾ ਨਗਰੀ ਪੁਲੀ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਆਪਣਾ ਸ਼ਾਨਦਾਰ ਪ੍ਰਦਰਸ਼ਨ ਦੁਹਰਾਉਂਦਿਆਂ 100 ਫੀਸਦੀ ਨਤੀਜਾ ਹਾਸਲ ਕੀਤਾ ਹੈ। ਸਕੂਲ ਦੇ ਡਾਇਰੈਕਟਰ ਰਾਜੀਵ ਕੁਮਾਰ ਲਵਲੀ ਅਤੇ ਪ੍ਰਿੰਸੀਪਲ ਮਨੀਸ਼ਾ ਗਾਬਾ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ਲਈ ਵਧਾਈ ਦਿੱਤੀ ਹੈ।
ਡਾਇਰੈਕਟਰ ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ ਇਸ ਸ਼ਾਨਦਾਰ ਨਤੀਜੇ ਲਈ ਉਹ ਵਿਦਿਆਰਥੀਆਂ ਦੇ ਨਾਲ-ਨਾਲ ਸਕੂਲ ਦੇ ਸਮੂਹ ਸਟਾਫ਼ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹਨ, ਜਿਨ੍ਹਾਂ ਦੇ ਸਹਿਯੋਗ ਤੋਂ ਬਿਨਾਂ ਇਹ ਸੰਭਵ ਨਹੀਂ ਸੀ। ਇਸ ਤਰ੍ਹਾਂ ਉਨ੍ਹਾਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਵੀ ਕੀਤੀ।
ਪਿ੍ੰਸੀਪਲ ਮਨੀਸ਼ਾ ਗਾਬਾ ਨੇ ਦੱਸਿਆ ਕਿ ਯਸ਼ ਕੁਮਾਰ 89 ਫ਼ੀਸਦੀ ਅੰਕ ਲੈ ਕੇ ਪਹਿਲੇ ਸਥਾਨ ‘ਤੇ ਰਿਹਾ| ਇਸੇ ਤਰ੍ਹਾਂ ਅਰਾਧਨਾ, ਸਿਮਰਪ੍ਰੀਤ ਕੌਰ ਅਤੇ ਰਣਵੀਰ ਸਿੰਘ 87-87 ਫੀਸਦੀ ਅੰਕ ਲੈ ਕੇ ਕ੍ਰਮਵਾਰ ਦੂਜੇ ਸਥਾਨ ’ਤੇ ਰਹੇ। ਪਰੀ 85 ਫੀਸਦੀ ਅੰਕ ਲੈ ਕੇ ਤੀਜੇ ਸਥਾਨ ‘ਤੇ ਰਹੀ। ਬੁਲਬੁਲ ਅਤੇ ਮਨੀਸ਼ਾ ਕ੍ਰਮਵਾਰ 83-83 ਫੀਸਦੀ ਅੰਕ ਲੈ ਕੇ ਤੀਜੇ ਸਥਾਨ ‘ਤੇ ਰਹੇ। ਜਦੋਂ ਕਿ ਰਾਘਵ, ਦੀਪਿਕਾ, ਹਰਸ਼, ਨੂਰ ਅਤੇ ਸਮਰ 81 ਫੀਸਦੀ ਅੰਕ ਪ੍ਰਾਪਤ ਕਰਨ ਵਾਲਿਆਂ ਦੀ ਸ਼੍ਰੇਣੀ ਵਿੱਚ ਰਹੇ। ਖੁਸ਼ੀ ਅਤੇ ਪੱਲਵੀ ਨੇ 80 ਫੀਸਦੀ ਅੰਕ ਪ੍ਰਾਪਤ ਕੀਤੇ। ਉਨ੍ਹਾਂ ਸਕੂਲ ਦਾ ਨਾਂ ਰੌਸ਼ਨ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।