ਅਮ੍ਰਿਤਸਰ (ਰਣਜੀਤ ਸਿੰਘ ਮਸੌਣ/ ਰਾਘਵ ਅਰੋੜਾ) ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਇੱਕ ਵੋਟਰ ਜਾਗਰੂਕਤਾ ਪ੍ਰੋਗਰਾਮ ਜ਼ਿਲ੍ਹਾ ਬੈਡਮਿੰਟਨ ਕੋਰਟ, ਰਾਮ ਤਲਾਈ ਚੌਂਕ ਵਿਖੇ ਕਰਵਾਈਆ ਗਈ। ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਮੈਂਬਰਾਂ ਬਾਰੇ ਲੋਕਾਂ ਨੂੰ ਦੱਸਿਆ ਗਿਆ ਕਿ ਭਾਰਤੀ ਸੰਵਿਧਾਨ ਪੂਰੀ ਦੁਨੀਆ ਲਈ ਚਾਨਣ ਮੁਨਾਰਾ ਹੈ ਅਤੇ ਸਫ਼ਲ ਲੋਕਤੰਤਰ ਇਸਦੀ ਸੱਭ ਤੋਂ ਵੱਡੀ ਉਦਾਹਰਨ ਹੈ। ਲੋਕਤਾਂਤਰਿਕ ਪ੍ਰਕਿਰਿਆ ਵਿੱਚ ਵੋਟ ਹਰ ਨਾਗਰਿਕ ਦਾ ਸੰਵਿਧਾਨਿਕ ਹੱਕ ਹੈ ਅਤੇ ਸਮੇਂ ਆਉਣ ਤੇ ਹਰ ਦੇਸ਼ ਵਾਸੀ ਨੂੰ ਇਸਦੀ ਵਰਤੋਂ ਕਰਨੀ ਚਾਹੀਦੀ ਹੈ। ਵੋਟਰਾਂ ਦੀ ਸਹੂਲਤ ਲਈ ਸੂਚਨਾਂ ਤਕਨੀਕ ਦੇ ਇਸ ਯੁੱਗ ਵਿੱਚ ਭਾਰਤ ਚੋਣ ਕਮਿਸ਼ਨ ਵੱਲੋਂ ਬਹੁਤ ਹੀ ਲਾਹੇਵੰਦ ਨੈਸ਼ਨਲ ਵੋਟਰ ਸਰਵਿਸ ਪੋਰਟਲ ਅਤੇ ਵੋਟਰ ਹੈਲਪਲਾਈਨ ਐਪ ਬਣਾਈ ਗਈ ਹੈ। ਜਿਸ ਦੀ ਵਰਤੋਂ ਕਰਕੇ ਘਰ ਬੈਠੇ ਹੀ ਵੋਟ ਬਣਵਾਈ ਅਤੇ ਕਟਵਾਈ ਜਾ ਸਕਦੀ ਹੈ, ਨਾਲ ਹੀ ਵੋਟਰ ਕਾਰਡ ਵੀ ਡਾਉਨਲੋਡ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਸਵੀਪ ਟੀਮ ਮੈਂਬਰਾਂ ਨੇ ਦੱਸਿਆ ਕਿ ਵੋਟਰ ਜਾਗਰੂਕਤਾ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਗਤੀਵਿਧੀਆਂ ਦੇ ਚੰਗੇ ਸਿੱਟੇ ਵੇਖਣ ਨੂੰ ਮਿਲ ਰਹੇ ਹਨ। ਇਸ ਮੌਕੇ ਮੌਜ਼ੂਦ ਖਿਡਾਰਿਆਂ ਅਤੇ ਉਹਨਾਂ ਦੇ ਮਾਪਿਆਂ ਨੇ ਅਗਾਮੀ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਮੱਤਦਾਨ ਕਰਨ ਦੀ ਸ਼ਪਥ ਵੀ ਲਈ। ਇਸ ਵੋਟਰ ਜਾਗਰੂਕਤਾ ਪ੍ਰੋਗਰਾਮ ਵਿੱਚ 100 ਤੋਂ ਵੱਧ ਖਿਡਾਰਿਆਂ ਨੇ ਹਿੱਸਾ ਲਿਆ। ਇਸ ਮੌਕੇ ਜ਼ਿਲ੍ਹਾ ਸੋਸ਼ਲ ਮੀਡੀਆ ਟੀਮ ਇੰਚਾਰਜ਼ ਸੰਦੀਪ ਕੁਮਾਰ ਸ਼ਰਮਾ, ਚੈਤਨਿਆ ਸਹਿਗਲ, ਸਾਜਨ ਕੁਮਾਰ, ਪੰਕਜ ਕੁਮਾਰ, ਆਸ਼ੂ ਧਵਨ, ਮੁਨੀਸ਼ ਕੁਮਾਰ, ਸੰਜੀਵ ਕੁਮਾਰ ਹਾਜ਼ਰ ਸਨ।
Leave a Reply