ਲੌਂਗੋਵਾਲ:::::::::::::::::::::::: – ਪੰਜਾਬ ਦੇ ਕੈਬਨਿਟ ਮੰਤਰੀ ਮੰਤਰੀ ਅਮਨ ਅਰੋੜਾ ਦੇ ਨਾਲ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸੁਨਾਮ ਹਲਕੇ ਦੀਆਂ 11 ਮੰਡੀਆਂ ਜਿਸ ਵਿੱਚ ਸੁਨਾਮ, ਚੀਮਾ, ਲੋਂਗੋਵਾਲ ਮੰਡੇਰ ਖੁਰਦ, ਢੱਡਰੀਆਂ, ਤੋਲਾਵਾਲ, ਸਾਹਪੁਰ ਕਲਾਂ,ਦੁੱਗਾਂ, ਬਡਰੁੱਖਾਂ ਉੱਪਲੀ, ਨਾਗਰਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੀਤ ਹੇਅਰ ਨੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਜੋ ਪ੍ਰਬੰਧਾਂ ਤੋਂ ਸੰਤੁਸ਼ਟ ਜਾਪੇ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੀ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚੋਂ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਅਤੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮੁੱਖ ਤਰਜੀਹ ਹੈ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਦੌਰਾਨ ਖੇਤਾਂ ਲਈ ਪ੍ਰਾਪਤ ਮਾਤਰਾ ਵਿੱਚ ਨਿਰੰਤਰ ਬਿਜਲੀ ਬਿਜਲੀ ਮੁਹੱਈਆ ਕਰਵਾਉਣ ਅਤੇ ਮੰਡੀਆਂ ਵਿੱਚ ਖਰੀਦ ਦੇ ਸੁਚਾਰੂ ਪ੍ਰਬੰਧ ਕੀਤੇ ਗਏ। ਨਹਿਰੀ ਸਿੰਜਾਈ ਦੇ ਬਿਹਤਰ ਪ੍ਰਬੰਧਾਂ ਰਾਹੀਂ ਟੇਲਾਂ ਤੱਕ ਪਾਣੀ ਲਿਜਾਇਆ ਗਿਆ। ਉਹਨਾਂ ਕਿਹਾ ਕਿ ਸੂਬਾ ਸਰਕਾਰ ਇਸ ਵਾਰ ਵੀ ਮੰਡੀਆਂ ਚੋਂ ਕਣਕ ਦਾ ਇਕ-ਇਕ ਦਾਣਾ ਖਰੀਦਣ ਅਤੇ 48 ਘੰਟਿਆਂ ਦੇ ਅੰਦਰ ਭੁਗਤਾਨ ਲਈ ਵਚਨਬੱਧ ਹੈ।
ਇਸ ਮੌਕੇ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਮਾਰਕੀਟ ਕਮੇਟੀ ਚੀਮਾਂ ਦੇ ਚੇਅਰਮੈਨ ਗੀਤੀ ਮਾਨ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਈਲਵਾਲ, ਸੁੱਖ ਸਾਹੋਕੇ ਬਲਾਕ ਪ੍ਰਧਾਨ,
ਆਪ ਦੇ ਸੀਨੀਅਰ ਆਗੂ ਕਰਮ ਸਿੰਘ ਬਰਾੜ,ਆਪ ਦੇ ਬਲਾਕ ਪ੍ਰਧਾਨ ਵਿੱਕੀ ਵਸ਼ਿਸ਼ਟ, ਸਰਪੰਚ ਬਲਵਿੰਦਰ ਸਿੰਘ ਢਿੱਲੋ,
ਨੌਜਵਾਨ ਆਗੂ ਕਮਲ ਬਰਾੜ,ਦੀਪ ਕਨੋਈ, ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਸ੍ਰੀਮਤੀ ਪਰਮਿੰਦਰ ਕੌਰ ਬਰਾੜ, ਕੌਂਸਲਰ ਮੇਲਾ ਸਿੰਘ ਸੂਬੇਦਾਰ,
Leave a Reply