ਕੋਈ ਵੀ ਬੱਚਾ ਸੰਪੂਰਨ ਟੀਕਾਕਰਨ ਤੋਂ ਵਾਂਝਾ ਨਾ ਰਹੇ : ਡਾ. ਕੁਲਵਿੰਦਰ ਮਾਨ

ਬਲਾਚੌਰ -(ਜਤਿੰਦਰ ਪਾਲ ਸਿੰਘ ਕਲੇਰ ) : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ, ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ ਨਿਯਮਤ ਟੀਕਾਕਰਨ ਪ੍ਰੋਗਰਾਮ (ਈ.ਪੀ.ਆਈ.) ਦੀ 50ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਮਿਤੀ 24 ਅਪ੍ਰੈਲ ਤੋਂ ਵਿਸ਼ਵ ਟੀਕਾਕਰਨ ਸਪਤਾਹ ਮਨਾ ਜਾ ਰਿਹਾ ਹੈ, ਜਿਸ ਸਬੰਧੀ ਸਾਰੀਆਂ ਤਿਆਰੀਆਂ ਜ਼ੋਰਾਂ ‘ਤੇ ਹਨ।
ਇਸ ਸਬੰਧੀ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਨੇ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਐੱਲਐੱਚਵੀਜ ਤੇ ਆਸ਼ਾ ਫੈਸਲੀਟੇਟਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ।
ਇਸ ਮੌਕੇ  ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਨੇ ਸਿਹਤ ਸਟਾਫ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਨੇ ਸਾਲ 1974 ਵਿਚ ਈ.ਪੀ.ਆਈ. ਪ੍ਰੋਗਰਾਮ ਸ਼ੁਰੂ ਕੀਤਾ ਸੀ। ਇਸ ਸਾਲ 2024 ਵਿਚ ਈ.ਪੀ.ਆਈ. ਦੀ 50ਵੀਂ ਵਰ੍ਹੇਗੰਢ ਇਸ ਪ੍ਰੋਗਰਾਮ ਦੀਆਂ ਪ੍ਰਾਪਤੀਆਂ ਦੇ ਜਸ਼ਨ ਮਨਾਉਣ, ਟੀਕਾਕਰਨ ਨਾਲ ਬਚਾਈਆਂ ਗਈਆਂ ਜਾਨਾਂ ‘ਤੇ ਇਸਦੇ ਪ੍ਰਭਾਵ ਨੂੰ ਉਜਾਗਰ ਕਰਨ ਅਤੇ ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਵੇਂ ਯਤਨਾਂ ਨੂੰ ਉਤਸ਼ਾਹਿਤ ਕਰਨ ਲਈ ਇਕ ਮਹੱਤਵਪੂਰਨ ਮੌਕਾ ਪ੍ਰਦਾਨ ਕਰ ਰਹੀ ਹੈ।
ਡਾ. ਮਾਨ ਨੇ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਅਰਬਨ ਇਲਾਕਿਆਂ ਅਤੇ ਮਾਈਗ੍ਰੇਟਰੀ ਖੇਤਰਾਂ ਵਿੱਚ ਹੈੱਡਕਾਊਂਟ ਸਰਵੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ, ਜਿਸ ਵਿਚ ਡਰਾਪ ਆਊਟ ਤੇ ਲੈਫਟ ਆਊਟ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਜਾਣਕਾਰੀ ਇਕੱਤਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਵਿਸ਼ਵ ਟੀਕਾਕਰਨ ਸਪਤਾਹ ਮੁਹਿੰਮ ਦੌਰਾਨ ਕੋਈ ਵੀ ਬੱਚਾ ਤੇ ਗਰਭਵਤੀ ਔਰਤ ਸੰਪੂਰਨ ਟੀਕਾਕਰਨ ਤੋਂ ਵਾਂਝੇ ਨਾ ਰਹੇ।ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਜਨਤਕ ਸਿਹਤ ਲਈ ਟੀਕਾਕਰਨ ਪ੍ਰੋਗਰਾਮ ਇਕ ਮਜ਼ਬੂਤ ਬੁਨਿਆਦ ਦੇ ਰੂਪ ਵਿੱਚ ਉੱਭਰਿਆ ਹੈ, ਜੋ ਮਾਰੂ ਬਿਮਾਰੀਆਂ ਨੂੰ ਫੈਲਣ ਤੋਂ ਰੋਕਦਾ ਹੈ। ਉਨ੍ਹਾਂ ਦੱਸਿਆ ਕਿ ਟੀਕਾਕਰਨ ਪ੍ਰੋਗਰਾਮ ਦਾ ਮੁੱਖ ਉਦੇਸ਼ ਹਰੇਕ ਬੱਚੇ ਲਈ ਜੀਵਨ-ਰੱਖਿਅਕ ਟੀਕਿਆਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ਵਵਿਆਪੀ ਯਤਨ ਹੈ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਛੱਡ ਕੇ 24 ਅਪ੍ਰੈਲ ਤੋਂ 30 ਅਪ੍ਰੈਲ 2024 ਤੱਕ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਸੰਪੂਰਨ ਟੀਕਾਕਰਨ ਕੀਤਾ ਜਾਵੇ। ਇਸ ਮੁਹਿੰਮ ਦੀ ਜਾਗਰੂਕਤਾ ਲਈ ਸਕੂਲੀ ਬੱਚਿਆਂ ਦੀ ਰੈਲੀ ਅਤੇ ਪੋਸਟਰ ਮੁਕਾਬਲੇ ਕਰਵਾਏ ਜਾਣ ਅਤੇ ਪੇਂਡੂ ਖੇਤਰਾਂ ਵਿਚ ਧਾਰਮਿਕ ਸਥਾਨਾਂ ਤੋਂ ਅਨਾਊਂਸਮੈਂਟ ਕਰਵਾਈ ਜਾਵੇ। ਆਊਟਰੀਚ ਕੈਂਪਾਂ ਵਾਲੇ ਸਥਾਨਾਂ ਤੇ ਜਾਗਰੂਕਤਾ ਪੋਸਟਰ ਡਿਸਪਲੇਅ ਕੀਤੇ ਜਾਣ।ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਬੱਚਿਆਂ ਜਾਂ ਗਰਭਵਤੀ ਔਰਤਾਂ ਦਾ ਕੋਈ ਵੀ ਟੀਕਾ ਲੱਗਣ ਤੋਂ ਰਹਿ ਗਿਆ ਹੈ ਤਾਂ ਵਿਸ਼ਵ ਟੀਕਾਕਰਨ ਸਪਤਾਹ ਦੌਰਾਨ ਨੇੜੇ ਦੀ ਸਿਹਤ ਸੰਸਥਾ ਜਾ ਆਊਟਰੀਚ ਕੈਂਪਾਂ ਵਿਖੇ ਜਾ ਕੇ ਟੀਕਾਕਰਨ ਜ਼ਰੂਰ ਕਰਵਾਉਣ। ਇਸ ਮੌਕੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

Leave a Reply

Your email address will not be published.


*