August 17, 2026

Justice News

ਅਵਾਮ ਦੀ ਆਵਾਜ਼

ਤਰਸੇਮ ਲਾਲ ਖੇਪੜ ਅਤੇ ਲੱਕੀ ਖੇਪੜ ਅਮਰੀਕਾ ਨੇ ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਸੜਕ ਦੀ ਚੱਲ ਰਹੀ ਸੇਵਾ ਲਈ ਦਿੱਤੀ ਗ੍ਰਾਂਟ

  ਨਵਾਂਸ਼ਹਿਰ  (ਜਤਿੰਦਰ ਪਾਲ ਸਿੰਘ ਕਲੇਰ )
  ਬਾਬੂ ਤਰਸੇਮ ਲਾਲ ਖੇਪੜ ਭਵਾਨੀਪੁਰ ਅਮਰੀਕਾ ਅਤੇ ਉਹਨਾਂ ਦੇ ਸਪੁੱਤਰ ਲੱਕੀ ਖੇਪੜ ਅਮਰੀਕਾ ਨੇ ਸ੍ਰੀ ਗੁਰੂ ਤੇਗ ਬਹਾਦਰ ਮਾਰਗ ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਦੀ ਚੱਲ ਰਹੀ ਕਾਰ ਸੇਵਾ ਲਈ ਨਗਦ ਰਾਸ਼ੀ ਦਿੱਤੀ।  ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁੱਚਾ ਸਿੰਘ ਦੀ ਅਗਵਾਈ ਹੇਠ ਸ੍ਰੀ ਆਨੰਦਪੁਰ ਸਾਹਿਬ ਮਾਰਗ ਦੀ ਕਾਰ ਸੇਵਾ ਪਿਛਲੇ ਤਿੰਨ ਮਹੀਨਿਆਂ ਤੋਂ ਨਿਰੰਤਰ ਚੱਲ ਰਹੀ ਹੈ।  ਬਾਬੂ ਤਰਸੇਮ ਲਾਲ ਖੇਪੜ ਨੇ ਇਹ ਸੇਵਾ ਬਾਬਾ ਸਤਨਾਮ ਸਿੰਘ ਨੂੰ ਸੌਂਪੀ।  ਇਸ ਮੌਕੇ ਬਾਬਾ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਇਸ ਸੜਕ ਦੀ ਮੁਰੰਮਤ ਦੀ ਸੇਵਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਸੰਗਤਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ।  ਇਸ ਮੌਕੇ ਬਾਬੂ ਤਰਸੇਮ ਲਾਲ ਖੇਪੜ ਅਮਰੀਕਾ ਨੇ ਸੰਗਤਾਂ ਨੂੰ ਸੰਗਤਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਇਸ ਮਾਰਗ ਦੀ ਹਾਲਤ ਸੁਧਾਰੀ ਜਾ ਸਕੇ |  ਇਸ ਮੌਕੇ ਉਨ੍ਹਾਂ ਪ੍ਰਵਾਸੀ ਭਾਰਤੀਆਂ ਨੂੰ ਵੀ ਇਸ ਨੇਕ ਕਾਰਜ ਲਈ ਆਪਣਾ ਸਹਿਯੋਗ ਦੇਣ ਦੀ ਅਪੀਲ ਕੀਤੀ।  ਇਸ ਮੌਕੇ ਦਲਜੀਤ ਸਿੰਘ ਬੈਂਸ ਖੁਰਦਾ ਆਦਿ ਵੀ ਹਾਜ਼ਰ ਸਨ।  ਜ਼ਿਕਰਯੋਗ ਹੈ ਕਿ ਬਾਬੂ ਤਰਸੇਮ ਖੇਪੜ ਇਸ ਮਾਰਗ ਲਈ ਪਹਿਲਾਂ ਵੀ ਪੈਸੇ ਦਾਨ ਕਰ ਚੁੱਕੇ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.