ਮਜੀਠੀਆ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰਕਾਪ੍ਰਸਤੀ ਤੇ ਨਫਰਤੀ ਬਿਆਨਬਾਜੀ ਦੀ ਆਲੋਚਨਾ :ਸਿੰਗੜੀਵਾਲਾ

ਹੁਸ਼ਿਆਰਪੁਰ  (ਤਰਸੇਮ ਦੀਵਾਨਾ ) ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਵਿਕਰਮਜੀਤ ਸਿੰਘ ਮਜੀਠੀਆ ਵਲੋਂ ਇੱਕ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰਕਾਪ੍ਰਸਤੀ ਤੇ ਨਫਰਤੀ ਬਿਆਨਬਾਜ਼ੀ ਦੀ ਆਲੋਚਨਾ ਮਹਿਜ ਸਿਆਸੀ ਡਰਾਮੇਬਾਜ਼ੀ ਤੋਂ ਵੱਧ ਕੁਝ ਵੀ ਨਹੀਂ ਕਿਉਂਕਿ ਅਕਾਲੀ ਦਲ ਬਾਦਲ ਵੱਲੋਂ ਸਿੱਖ ਕੌਮ ਅਤੇ ਪੰਜਾਬ ਵਿਰੋਧੀ ਭਾਰਤੀ ਜਨਤਾ ਪਾਰਟੀ ਨਾਲ ਆਪਣੇ ਨਿੱਜੀ ਅਤੇ ਸਿਆਸੀ ਸਵਾਰਥਾਂ ਦੀ ਪੂਰਤੀ ਲਈ ਸਰਕਾਰਾਂ ਬਣਾ ਕੇ ਲੋਕਾਂ ਨੂੰ ਲੁੱਟਦੇ ਅਤੇ ਕੁੱਟਦੇ ਰਹੇ ਹਨ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਕੇਂਦਰੀ ਵਰਕਿੰਗ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਕਰਮਜੀਤ ਸਿੰਘ ਮਜੀਠੀਆ ਦੀ ਸਿਆਸੀ ਡਰਾਮੇਬਾਜ਼ੀ ਵਾਲੀ ਬਿਆਨਬਾਜ਼ੀ ਦਾ ਗੰਭੀਰ ਨੋਟਿਸ ਲੈਂਦਿਆਂ ਪ੍ਰੈਸ ਨੋਟ ਰਾਹੀਂ ਕੀਤਾ ਇਸ ਸਮੇਂ ਸਿੰਗੜੀਵਾਲਾ ਨੇ ਕਿਹਾ ਕਿ 1994 ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਪ੍ਰੋਫੈਸਰ ਮਨਜੀਤ ਸਿੰਘ ਦੁਆਰਾ ਸਾਰੇ ਅਕਾਲੀ ਦਲਾਂ ਦੇ ਆਗੂਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕੀਤਾ ਗਿਆ ਸੀ ਪਰ ਅਕਾਲੀ ਦਲ ਬਾਦਲ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਹੋਇਆ ਭਗੌੜੇ ਹੋ ਗਏ ਸਨ ਤੇ 1986 ਵਿੱਚ ਮੋਗੇ ਚ ਕਾਨਫਰੰਸ ਕਰਕੇ ਸਿੱਖ ਕੌਮ ਅਤੇ ਪੰਜਾਬ ਦੇ ਮੁੱਦਿਆਂ ਦਰਿਆਈ ਪਾਣੀਆਂ ਦੀ ਮਾਲਕੀ, ਪੰਜਾਬੀ ਬੋਲਦੇ ਇਲਾਕਿਆਂ ਦੀ ਮਾਲਕੀ, ਅਨੰਦਪੁਰ ਸਾਹਿਬ ਦੇ ਮਤਿਆਂ ਨੂੰ ਵਿਸਾਰ ਕੇ ਆਪਣੇ ਅਕਾਲੀ ਦਲ ਦਾ ਭੋਗ ਪਾ ਕੇ ਪੰਜਾਬੀ ਪਾਰਟੀ ਘੋਸ਼ਿਤ ਕਰ ਦਿੱਤੀ ਸੀ ਤੇ ਦਰਬਾਰ ਸਾਹਿਬ ਤੇ ਹਮਲਾ ਕਰਾਉਣ ਲਈ ਦੋਸ਼ੀ ਭਾਰਤੀ ਜਨਤਾ ਪਾਰਟੀ ਨਾਲ ਨੋਹ ਮਾਸ ਦਾ ਰਿਸ਼ਤਾ ਦੱਸਦੇ ਹੋਏ ਗੱਠਜੋੜ ਕਰ ਲਿਆ ਸੀ ਉਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨਾਲ ਲਗਾਤਾਰ ਗੱਠਜੋੜ ਕਰਕੇ ਆਪਣੇ ਨਿੱਜੀ ਅਤੇ ਸਿਆਸੀ ਹਿੱਤਾਂ ਦੀ ਪੂਰਤੀ ਕਰਦੇ ਰਹੇ ਤੇ ਹੁਣ ਸਿਆਸੀ ਡਰਾਮੇਬਾਜ਼ੀ ਵਾਲੀ ਬਿਆਨਬਾਜੀ ਮਗਰ ਮਛ ਦੇ ਹੰਜੂ ਵਹਾਉਣ ਤੋਂ ਸਿਵਾਏ ਕੁਝ ਵੀ ਨਹੀਂ

Leave a Reply

Your email address will not be published.


*