ਹੁਸ਼ਿਆਰਪੁਰ (ਤਰਸੇਮ ਦੀਵਾਨਾ ) ਮੁਕੇਰੀਆਂ ਵਿੱਚ ਘੱਟ ਗਿਣਤੀ ਵਿੰਗ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਰਾਜ ਦੇ ਹੱਕ ਵਿੱਚ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਅਹੁਦੇਦਾਰਾਂ ਵੱਲੋਂ ਸਮਰਥਨ ਦੇਣ ਲਈ ਦਿੱਤੇ ਗਏ ਭਾਰੀ ਉਤਸ਼ਾਹ ਦੇਖ ਕੇ ਬਹੁਤ ਪ੍ਰਭਾਵਿਤ ਅਤੇ ਭਾਵੁਕ ਹਨ। ਤੁਹਾਨੂੰ ਦੱਸ ਦਈਏ ਕਿ ਆਪਣੇ ਪਿਤਾ ਡਾ. ਰਾਜ ਕੁਮਾਰ ਚੱਬੇਵਾਲ ਦੀ ਤਰ੍ਹਾਂ ਰੇਡਿਓਲੋਜੀਸਟ ਬਨਣ ਲਈ ਐਮਬੀਬੀਐਸ ਦੇ ਬਾਦ ਰੇਡਿਓਲੋਜੀਸਟ ਕਰ ਰਹੇ ਡਾ. ਇਸ਼ਾਂਕ ਕੁਮਾਰ ਆਪਣੇ ਪਿਤਾ ਦੇ ਪੱਖ ਵਿੱਚ ਚੋਣਾਂ ਦਾ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਨੇ ਹਾਜ਼ਰ ਲੋਕਾਂ ਨੂੰ ਭਰੋਸਾ ਦਿਤਾ ਕਿ ਉਨ੍ਹਾਂ ਵੱਲੋਂ ਚੁੱਕੇ ਗਏ ਮੁੱਦੇ ਨੂੰ ਉਨ੍ਹਾਂ ਵੱਲੋਂ ਵਿਅਕਤੀਗਤ ਰੂਪ ਨਾਲ ਡਾ. ਰਾਜ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਉਸਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਹਾਜ਼ਰੀਨ ਲੋਕਾਂ ਨੂੰ ਨੂੰ ਇਹ ਵੀ ਦੱਸਿਆ ਕਿ ਡਾ. ਰਾਜ ਪਹਿਲਾਂ ਹੀ ਉਨ੍ਹਾਂ ਵੱਲੋਂ ਸੂਚੀਬੱਧ ਕੀਤੇ ਗਏ ਬਹੁਤ ਸਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਕੰਮ ਕਰ ਰਹੇ ਹਨ ਅਤੇ ਉਹ ਮਹਿਸੂਸ ਕਰਦੇ ਹਨ ਕਿ ਇਸ ਨਾਲ ਪੰਜਾਬ ਅਤੇ ਦੇਸ਼ ਵਿੱਚ ਖਾਸ ਤੌਰ ਤੇ ਘੱਟ ਗਿਣਤੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿੱਚ ਮਦਦ ਮਿਲੇਗੀ। ਇਸ ਮੌਕੇ ਪ੍ਰੋ. ਜੀ.ਐਸ. ਮੁਲਤਾਨੀ ਨੇ ਆਪਣੀ ਟੀਮ ਨਾਲ ਪਹੁੰਚਣ ਲਈ ਡਾ. ਇਸ਼ਾਂਕ ਦਾ ਧੰਨਵਾਦ ਕੀਤਾ ਅਤੇ ਡਾ. ਰਾਜ ਨੂੰ ਆਪਣੇ ਸਮਰਥਨ ਦਾ ਭਰੋਸਾ ਦਿੱਤਾ। ਜਾਰਜ ਸੋਨੀ ਅਤੇ ਜੌਨਸਨ ਮਸੀਹ ਨੇ ਸਪੱਸ਼ਟ ਤੌਰ ਤੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਡਾ. ਰਾਜ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੰਮ ਕਰਨਗੇ ਅਤੇ ਖੇਤਰ ਦੀਆਂ ਘੱਟ ਗਿਣਤੀਆਂ ਦੇ ਵਿਕਾਸ ਅਤੇ ਬਿਹਤਰੀ ਲਈ ਯੋਗਦਾਨ ਪਾਉਣਗੇ। ਡਾ. ਇਸ਼ਾਂਕ ਨੇ ਸੇਵਾ ਸਿੰਘ, ਆਕਾਸ਼ ਗਿੱਲ ਅਤੇ ਅਮਿਤ ਮੁਲਤਾਨੀ ਦਾ ਆਪਣੀ ਟੀਮ ਦੇ ਮੈਂਬਰਾਂ ਨਾਲ ਅਜਿਹੀ ਉਦੇਸ਼ਪੂਰਨ ਮੀਟਿੰਗ ਦਾ ਪ੍ਰਬੰਧ ਕਰਨ ਲਈ ਧੰਨਵਾਦ ਕੀਤਾ।
Leave a Reply