August 17, 2026

Justice News

ਅਵਾਮ ਦੀ ਆਵਾਜ਼

ਘੋਲੀਆ ਕਲਾਂ, ਲਧਾਈਕੇ, ਚੁਗਾਵਾਂ, ਗਿੱਲ ਤੇ ਮਾਣੂੰਕੇ ਵਿਖੇ ਸਵੀਪ ਗਤੀਵਿਧੀਆਂ ਆਯੋਜਿਤ

ਬਾਘਾਪੁਰਾਣਾ, ;;;;;;;
ਵੋਟ ਫੀਸਦੀ ਨੂੰ 70 ਫੀਸਦੀ ਤੋਂ ਪਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਵੀਪ ਗਤੀਵਿਧੀਆਂ ਨਿਰੰਤਰ ਜਾਰੀ ਰੱਖੀਆਂ ਜਾ ਰਹੀਆਂ ਹਨ। ਇਸੇ ਦੀ ਲਗਾਤਾਰਤਾ ਵਿੱਚ ਹਲਕਾ ਬਾਘਾਪੁਰਾਣਾ ਦੇ ਪਿੰਡ ਘੋਲੀਆ ਕਲਾਂ, ਲਧਾਈਕੇ, ਚੁਗਾਵਾਂ, ਗਿੱਲ ਤੇ ਮਾਣੂੰਕੇ ਵਿਖੇ ਸਵੀਪ ਗਤੀਵਿਧੀਆਂ ਆਯੋਜਿਤ ਕਰਕੇ ਲੋਕਾਂ ਨੂੰ ਵੋਟ ਦੀ ਮਹੱਤਤਾ ਅਤੇ ਇਸਦੇ ਸਹੀ ਇਸਤੇਮਾਲ ਬਾਰੇ ਜਾਗਰੂਕ ਕੀਤਾ ਗਿਆ।
ਜਾਣਕਾਰੀ ਦਿੰਦਿਆਂ ਹਲਕਾ ਬਾਘਾਪੁਰਾਣਾ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਸ੍ਰ. ਹਰਕੰਵਲਜੀਤ ਸਿੰਘ ਨੇ ਦੱਸਿਆ ਕਿ ਵੋਟਾਂ ਪ੍ਰਤੀ ਜ਼ਮੀਨੀ ਪੱਧਰ ਦੀ ਜਾਗਰੂਕਤਾ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਵੀਪ ਟੀਮ ਵੱਲੋਂ ਲਗਾਤਾਰ ਲੋਕਾਂ ਵਿੱਚ ਵੋਟ ਦੇ ਲਾਜ਼ਮੀ ਇਸਤੇਮਾਲ ਕਰਨ ਦਾ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ। ਇਸ ਮੌਕੇ ਸਵੀਪ ਟੀਮ ਵੱਲੋਂ ਨਵੀਆਂ ਵੋਟਾਂ ਦੇ ਫਾਰਮ ਵੀ ਭਰਵਾਏ ਗਏ। ਪਿੰਡਾਂ ਦੇ ਲੋਕਾਂ ਨਾਲ ਮਿਲ ਕੇ ਵੋਟਰ ਪ੍ਰਣ ਵੀ ਲਿਆ ਗਿਆ ਕਿ ਉਹ ਸਾਰੇ ਆਪਣੀ ਵੋਟ ਦਾ ਇਸਤੇਮਾਲ ਕਰਕੇ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਯੋਗਦਾਨ ਦੇਣਗੇ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਪੋਲਿੰਗ ਸਟੇਸ਼ਨਾਂ ਉੱਪਰ ਗਰਮੀ ਦੀ ਰੁੱਤ ਦੇ ਮੱਦੇਨਜ਼ਰ ਹਰ ਇੱਕ ਪ੍ਰਕਾਰ ਦੀ ਸਹੂਲਤ ਦਿੱਤੀ ਜਾਵੇਗੀ ਜਿਸ ਨਾਲ ਵੋਟਰ ਨੂੰ ਵੋਟ ਪਾਉਣ ਵਿੱਚ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਪੋਲਿੰਗ ਬੂਥਾਂ ਉੱਪਰ ਠੰਡੇ ਮਿੱਠੇ ਜਲ ਦੀਆਂ ਛਬੀਲਾਂ, ਸ਼ਾਮਿਆਨੇ ਦਾ ਪ੍ਰਬੰਧ, ਸਿਹਤ ਸਹੂਲਤਾਂ, ਵੀਲ੍ਹ ਚੇਅਰ ਦੀ ਸਹੂਲਤ ਆਦਿ ਮੁਹੱਈਆ ਹੋਣਗੀਆਂ। ਇਸ ਤੋਂ ਇਲਾਵਾ ਪਿੰਕ, ਦਿਵਿਆਂਗ ਤੇ ਮਾਡਲ ਪੋਲਿੰਗ ਸਟੇਸ਼ਨ ਵੋਟਰਾਂ ਲਈ ਖਿੱਚ ਦਾ ਕੇਂਦਰ ਬਣਨਗੇ। ਇਸ ਮੌਕੇ ਦਿਵਿਆਂਗ ਵੋਟਰਾਂ ਲਈ ਸਹਾਈ ਸਕਸ਼ਮ ਐਪ, ਵੋਟਰ ਹੈਲਪਲਾਈਨ ਐਪ ਅਤੇ ਚੋਣਾਂ ਸਬੰਧੀ ਕਿਸੇ ਸ਼ਿਕਾਇਤ ਲਈ ਸੀ ਵਿਜ਼ਲ ਐਪ ਬਾਰੇ ਵੀ ਜਾਣਕਾਰੀ ਦਿੱਤੀ ਗਈ। ਮੌਕੇ ਉੱਪਰ ਹੀ ਨਵੀਆਂ ਵੋਟਾਂ ਫਾਰਮ ਨੰਬਰ 6 ਭਰਿਆ ਜਾਂਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.