August 17, 2026

Justice News

ਅਵਾਮ ਦੀ ਆਵਾਜ਼

ਪਾਰਟੀ ਦੀਆਂ ਨੀਤੀਆਂ ਤੇ ਸ. ਬਾਦਲ ਦੀ ਸੋਚ ਘਰ-ਘਰ ਪਹੁੰਚਾਵਾਂਗੇ-ਇੰਦਰਜੀਤ ਕੰਗ

ਹੁਸ਼ਿਆਰਪੁਰ ( ਤਰਸੇਮ ਦੀਵਾਨਾ  ) ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਤੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੂੰ ਟਿਕਟ ਦੇ ਕੇ ਮੈਂਦਾਨ ਵਿੱਚ ਉਤਾਰਨ ਨਾਲ ਪਾਰਟੀ ਵਰਕਰਾਂ ਤੇ ਆਗੂਆਂ ਖੁਸ਼ੀ ਦੀ ਲਹਿਰ ਹੈ ਤੇ ਪਾਰਟੀ ਦਾ ਯੂਥ ਵਿੰਗ  ਠੰਡਲ ਦੀ ਜਿੱਤ ਪੱਕੀ ਕਰਨ ਲਈ ਪੂਰੀ ਵਾਹ ਲਗਾ ਦੇਵੇਗਾ, ਇਹ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਪ੍ਰਧਾਨ  ਸਰਬਜੀਤ ਸਿੰਘ ਝਿੰਜਰ ਵੱਲੋਂ ਆਪਣੇ ਹੁਸ਼ਿਆਰਪੁਰ ਦੌਰੇ ਦੌਰਾਨ ਵਰਕਰਾਂ ਤੇ ਆਗੂਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ ਗਿਆ। ਇਸ ਸਮੇਂ ਪਾਰਟੀ ਦੇ ਸੀਨੀਅਰ ਵਾਈਸ ਪ੍ਰਧਾਨ  ਜਤਿੰਦਰ ਸਿੰਘ ਲਾਲੀ ਬਾਜਵਾ, ਯੂਥ ਅਕਾਲੀ ਦਲ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੰਗ, ਹਲਕਾ ਸ਼ਾਮਚੁਰਾਸੀ ਦੇ ਇੰਚਾਰਜ ਸੰਦੀਪ ਸਿੰਘ ਸੀਕਰੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਸਰਬਜੀਤ ਸਿੰਘ ਝਿੰਜਰ ਨੇ ਅੱਗੇ ਕਿਹਾ ਕਿ ਸੋਹਣ ਸਿੰਘ ਠੰਡਲ ਪਿਛਲੇ ਲੰਬੇ ਸਮੇਂ ਲਗਾਤਾਰ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ ਤੇ ਲੋਕ ਸਭਾ ਹਲਕੇ ਵਿੱਚ ਪੈਂਦੇ ਸਾਰੇ 9 ਵਿਧਾਨ ਸਭਾ ਹਲਕਿਆਂ ਅੰਦਰ ਪਾਰਟੀ ਵਰਕਰ ਤੇ ਆਮ ਲੋਕ ਇਨ੍ਹਾਂ ਦੀ ਮਿਹਨਤ ਤੋਂ ਜਾਣੂ ਹਨ ਇਸ ਲਈ ਲੋਕ  ਠੰਡਲ ਨੂੰ ਵੱਡੀ ਜਿੱਤ ਦਿਵਾ ਕੇ ਦੇਸ਼ ਦੀ ਸੰਸਦ ਵਿੱਚ ਭੇਜਣਗੇ ਤਾਂ ਜੋ ਹੁਸ਼ਿਆਰਪੁਰ ਲੋਕ ਸਭਾ ਹਲਕੇ ਦਾ ਵਿਕਾਸ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਾਰਟੀ ਦਾ ਯੂਥ ਵਿੰਗ ਮੈਂਦਾਨ ਵਿੱਚ ਡੱਟ ਚੁੱਕਾ ਹੈ ਜੋ ਕਿ  ਠੰਡਲ ਦੀ ਜਿੱਤ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗਾ। ਇਸ ਸਮੇਂ ਜਤਿੰਦਰ ਸਿੰਘ ਲਾਲੀ ਬਾਜਵਾ ਤੇ ਇੰਦਰਜੀਤ ਸਿੰਘ ਕੰਗ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਤੇ ਯੂਥ ਆਗੂ ਪੂਰੇ ਤਾਲਮੇਲ ਨਾਲ ਅੱਗੇ ਵੱਧ ਰਹੇ ਹਨ ਜੋ ਪਾਰਟੀ ਦੀਆਂ ਨੀਤੀਆਂ ਤੇ ਪਾਰਟੀ ਪ੍ਰਧਾਨ  ਸੁਖਬੀਰ ਸਿੰਘ ਬਾਦਲ ਦੀ ਪੰਜਾਬ ਪੱਖੀ ਸੋਚ ਨੂੰ ਘਰ-ਘਰ ਪਹੁੰਚਾਉਣਗੇ। ਇੰਦਰਜੀਤ ਕੰਗ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਤਾਂ ਉਮੀਦਵਾਰ ਤੱਕ ਨਹੀਂ ਲੱਭ ਰਹੇ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਸਿਆਸੀ ਧਿਰਾਂ ਸਿਆਸੀ ਨਿਘਾਰ ਵੱਲ ਜਾ ਰਹੀਆਂ ਹਨ ਤੇ ਪੰਜਾਬ ਦੇ ਲੋਕ ਇਨ੍ਹਾਂ ਨੂੰ ਕਦੇ ਵੀ ਮੂੰਹ ਨਹੀਂ ਲਗਾਉਣਗੇ। ਇਸ ਮੌਕੇ ਤਜਿੰਦਰ ਸਿੰਘ ਨਿੱਝਰ, ਕਰਨਵੀਰ ਸਿੰਘ ਰੇਹਲ, ਸੋਈ ਦੇ ਦੋਆਬਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਔਜਲਾ, ਜੰਗਵੀਰ ਸਿੰਘ ਬਰਿਆਣਾ ਆਦਿ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਹਾਜਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.