August 17, 2026

Justice News

ਅਵਾਮ ਦੀ ਆਵਾਜ਼

ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ‘ਚ ਅੰਮ੍ਰਿਤਸਰ ਜ਼ਿਲ੍ਹੇ ਦਾ ਪਹਿਲਾਂ ਸਥਾਨ ’ਕਾਇਮ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ  ( ਰਣਜੀਤ ਸਿੰਘ ਮਸੌਣ/ਕੁਸ਼ਾਲ ਸ਼ਰਮਾਂ) ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜ਼ਿਲ੍ਹੇ ਦੇ ਕਰਮਚਾਰੀਆਂ ਨੂੰ ਇੱਕ ਵਾਰ ਫ਼ਿਰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹਾ 99.97 ਫ਼ੀਸਦੀ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆਂ ਕਰਵਾ ਕੇ ਰਾਜ ਵਿੱਚੋਂ ਪਹਿਲੇ  ਸਥਾਨ ਤੇ ਹੈ। ਸ੍ਰੀ ਥੋਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈ-ਸੇਵਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਪਹਿਲੇ ਨੰਬਰ ’ਤੇ ਸੀ ਪਰ ਪਿਛਲੇਂ ਕੁੱਝ ਦਿਨਾਂ ਵਿੱਚ ਹੀ ਈ ਸੇਵਾ ਬਕਾਇਆ ਕੇਸਾਂ ਨੂੰ ਲੈ ਕੇ ਖ਼ਤਮ ਕਰਨ ਲਈ ਤੁਹਾਡੇ ਦੁਆਰਾ ਕੀਤੀਆਂ ਗਈਆਂ ਸਖ਼ਤ ਕੋਸ਼ਿਸ਼ਾਂ ਸਦਕਾ ਪੈਂਡੇਂਸੀ ਨੂੰ ਨਾਲੋਂ ਨਾਲ ਹੀ ਖ਼ਤਮ ਕਰ ਦਿੱਤਾ ਗਿਆ ਹੈ। ਜਿਸ ਨਾਲ ਆਪਣਾ ਜ਼ਿਲ੍ਹਾ ਰਾਜ ਭਰ ਵਿੱਚ ਪਹਿਲੇ ਨੰਬਰ ’ਤੇ ਮੁੜ ਅਪਣਾ ਸਥਾਨ ਕਾਇਮ ਰੱਖ ਸਕਿਆ ਹੈ। ਉਨਾਂ ਕਿਹਾ ਕਿ ਇਸ ਪੱਧਰ ’ਤੇ ਰਹਿਣ ਲਈ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨੂੰ ਹੋਰ ਜ਼ਿਆਦਾ ਸਖ਼ਤ ਮਿਹਨਤ ਕਰਨ ਦੀ ਜ਼ਰੂਰਤ ਹੈ। ਉਨਾਂ ਦੱਸਿਆ ਕਿ ਉਨਾਂ ਦੀ ਪਹਿਲੀ ਤਰਜੀਹ ਸੇਵਾ ਕੇਂਦਰਾਂ ਦੀ ਪੈਂਡੈਂਸੀ ਨੂੰ ਖ਼ਤਮ ਕਰਨਾ ਸੀ, ਜਿਸ ਵਿੱਚ ਸਫ਼ਲਤਾ ਮਿਲੀ ਹੈ। ਵਰਣਨਯੋਗ ਹੈ ਕਿ ਕਿ ਲੋਕਾਂ ਨੂੰ 90 ਫ਼ੀਸਦੀ ਕੰਮ ਸੇਵਾ ਕੇਂਦਰਾਂ ਅਤੇ ਫ਼ਰਦ ਕੇਂਦਰਾਂ ਨਾਲ ਪੈਂਦੇ ਹਨ ਅਤੇ ਪੈਂਡੈਂਸੀ ਖ਼ਤਮ ਹੋਣ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ।
ਉਨਾਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ 41 ਸੇਵਾ ਕੇਂਦਰ ਕੰਮ ਕਰ ਰਹੇ ਹਨ ਅਤੇ ਇਨਾਂ ਸੇਵਾ ਕੇਂਦਰਾਂ ਵਿੱਚ 425 ਦੇ ਕਰੀਬ ਲੋਕਾਂ ਨੂੰ ਵੱਖ-ਵੱਖ ਮਹਿਕਮਿਆਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਪਿਛਲੇ ਸਾਲ 15 ਅਪ੍ਰੈਲ 2023 ਤੋਂ ਹੁਣ ਤੱਕ 4 ਲੱਖ 27 ਹਜ਼ਾਰ 414 ਦੇ ਕਰੀਬ ਲੋਕਾਂ ਵੱਲੋਂ ਸੇਵਾਵਾਂ ਲੈਣ ਲਈ ਸੇਵਾ ਕੇਂਦਰਾਂ ਤੱਕ ਪਹੁੰਚ ਕੀਤੀ ਗਈ ਹੈ। ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ 3 ਲੱਖ 96 ਹਜ਼ਾਰ 492 ਲੋਕਾਂ ਨੂੰ ਵੱਖ-ਵੱਖ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਮੁਹੱਈਆਂ ਕਰਵਾਈਆਂ ਗਈਆਂ ਹਨ ਅਤੇ 9623 ਬਿਨੈ ਪੱਤਰ ਮੁਕੰਮਲ ਨਾ ਹੋਣ ਕਰਕੇ ਰੱਦ ਕੀਤੇ ਗਏ ਹਨ, 11079 ਦੇ ਕਰੀਬ ਬਿਨੈ ਪੱਤਰ ਪ੍ਰਕਿਰਿਆ ਵਿੱਚ ਹਨ ਅਤੇ 10220 ਦੇ ਕਰੀਬ ਬਿਨੈ ਪੱਤਰਾਂ ਤੇ ਇਤਰਾਜ ਲੱਗੇ ਹੋਏ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪ੍ਰਸਾਸ਼ਨਿਕ ਸੁਧਾਰ ਸਾਖਾ ਦੇ ਤਕਨੀਕੀ ਕੁਆਰਡੀਨੇਟਰ ਪ੍ਰਿੰਸ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਮੁੱਖ ਸੇਵਾਵਾਂ ਜਨਮ ਅਤੇ ਮੌਤ ਸਰਟੀਫ਼ਿਕੇਟ ਅਤੇ ਅਸਲੇ ਤੋਂ ਇਲਾਵਾਂ ਲਰਨਿੰਗ ਲਾਇਸੰਸ, ਆਧਾਰ ਕਾਰਡ ਦੀਆਂ ਸੇਵਾਵਾਂ, ਨੂੰ ਅਪਡੇਟ ਕਰਨਾ ਵੀ ਸ਼ਾਮਲ ਹੈ। ਪ੍ਰਿੰਸ ਸਿੰਘ ਨੇ ਦੱਸਿਆ ਕਿ ਸਮੇਂ-ਸਮੇਂ ਸਿਰ ਸੇਵਾ ਕੇਂਦਰਾਂ ਦੀ ਚੈਕਿੰਗ ਕੀਤੀ ਜਾਂਦੀ ਹੈ ਅਤੇ ਨਾਲੋਂ ਨਾਲ ਹੀ ਪੈਂਡੈਂਸੀ ਨੂੰ ਖ਼ਤਮ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਸਮੇਂ ਸਮੇਂ ਸਿਰ ਡਿਪਟੀ ਕਮਿਸ਼ਨਰ ਵੱਲੋਂ ਵੀਡਿਓ ਕਾਨਫਰੰਸਾਂ ਰਾਹੀਂ ਪੈਂਡੈਂਸੀ ਦੀ ਮੁਕੰਮਲ ਜਾਣਕਾਰੀ ਹਾਸਿਲ ਕੀਤੀ ਜਾਂਦੀ ਹੈ ਅਤੇ ਪੈਂਡੈਂਸੀ ਨੂੰ ਦੂਰ ਕਰਨ ਲਈ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.