ਭਾਰਤ ਦੇ ਸੰਵਿਧਾਨ ਨੂੰ ਬਚਾਉਣ ਲਈ  ਭਾਰਤੀ ਜਨਤਾ ਪਾਰਟੀ ਨੂੰ ਸੱਤਾ ਤੋਂ ਲਾਂਭੇ ਕਰਨਾ ਬਹੁਤ ਹੀ ਜਰੂਰੀ   : ਭੀਮ ਰਾਓ ਯਸ਼ਵੰਤ ਅੰਬੇਡਕਰ

ਹੁਸ਼ਿਆਰਪੁਰ ( ਤਰਸੇਮ ਦੀਵਾਨਾ )
ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ ਪੋਤਰਾ ਭੀਮ ਰਾਓ ਯਸ਼ਵੰਤ ਅੰਬੇਡਕਰ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਪ੍ਰਬੋਧਾ ਰਿਪਬਲਿਕਨ ਪਾਰਟੀ ਵੱਲੋਂ ਉਮੀਦਵਾਰ ਹੋਣਗੇ| ਇਹ ਖੁਲਾਸਾ ਡਾਕਟਰ ਬੀ ਆਰ ਅੰਬੇਡਕਰ ਦੇ ਪੋਤਰੇ ਭੀਮ ਰਾਓ ਯਸ਼ਵੰਤ ਅੰਬੇਡਕਰ ਨੇ ਹੁਸ਼ਿਆਰਪੁਰ ਵਿੱਚ ਇੱਕ ਵਿਸ਼ੇਸ਼ ਪ੍ਰੈਸ ਵਾਰਤਾ ਦੌਰਾਨ ਕਰਦਿਆਂ ਕਿਹਾ ਕਿ ਉਹ ਚੋਣਾਂ ਲੜਨ ਦਾ ਫੈਸਲਾ ਕਰਕੇ ਆਪਣੇ ਪਿਤਾ ਜੀ ਦੀ ਵਿਰਾਸਤ ਨੂੰ ਅੱਗੇ ਵਧਾ ਰਹੇ ਹਨ | ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਉਹਨਾਂ ਦੱਸਿਆ ਕਿ ਉਹਨਾਂ ਦੇ ਪਿਤਾ ਅਤੇ ਡਾਕਟਰ ਬੀ ਆਰ ਅੰਬੇਡਕਰ ਦੇ ਇਕਲੌਤੇ ਪੁੱਤਰ ਯਸ਼ਵੰਤ ਰਾਓ ਅੰਬੇਡਕਰ ਨੇ 1962 ਵਿੱਚ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਰਿਪਬਲਿਕ ਪਾਰਟੀ ਆਫ ਇੰਡੀਆ ਦੀ ਟਿਕਟ ਤੋਂ ਚੋਣ ਲੜੀ ਸੀ ਅਤੇ ਕੇਵਲ 9000 ਵੋਟਾਂ ਦੇ ਫਰਕ ਨਾਲ ਦੂਜੇ ਨੰਬਰ ਤੇ ਰਹੇ ਸਨ ਅਤੇ ਹੁਣ ਉਹ ਖੁਦ ਪ੍ਰਬੋਧਾ ਰਿਪਬਲੀਕਨ ਪਾਰਟੀ ਦੀ ਟਿਕਟ ਤੋਂ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਚੋਣ ਲੜਨ ਲਈ ਮੈਦਾਨ ਵਿੱਚ ਆਏ ਹਨ। ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਦੱਸਿਆ ਕਿ ਬਾਬਾ ਸਾਹਿਬ ਦੇ ਮਿਸ਼ਨ ਨੂੰ ਬਾਬੂ ਕਾਂਸ਼ੀ ਰਾਮ ਜੀ ਨੇ ਸਹੀ ਮਾਇਨਿਆਂ ਵਿੱਚ ਅੱਗੇ ਵਧਾਇਆ ਪਰ ਉਨਾਂ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਆਪਣੀ ਦਿਸ਼ਾ ਅਤੇ ਦਸ਼ਾ ਤੋਂ ਭਟਕ ਗਈ ਇਸੇ ਤਰ੍ਹਾਂ ਹੋਰ ਬਹੁਤ ਸਾਰੀਆਂ ਪਾਰਟੀਆਂ ਨੇ ਬਾਬਾ ਸਾਹਿਬ ਦਾ ਨਾਮ ਲੈ ਕੇ ਰਾਜਨੀਤੀ ਚਮਕਾਈ ਪਰ ਅਜੇ ਤੱਕ ਉਹਨਾਂ ਦੇ ਸੁਪਨਿਆਂ ਨੂੰ ਬੂਰ ਨਹੀਂ ਪਾਇਆ ਗਿਆ। ਇਸ ਤੋਂ ਪਹਿਲਾਂ ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਰਿਪਬਲੀਕਨ ਪਾਰਟੀ ਆਫ ਇੰਡੀਆ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ ਅਤੇ ਹੁਣ ਪੰਜਾਬ ਤੋਂ ਆਪਣਾ ਚੋਣ ਸਫਰ ਆਰੰਭ ਕਰੇਗੀ | ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਇਹ ਬਹੁਤ ਜਰੂਰੀ ਹੈ ਕਿ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਤੋਂ ਲਾਂਭੇ ਕੀਤਾ ਜਾਵੇ | ਉਹਨਾਂ ਮੌਜੂਦਾ ਭਾਜਪਾ ਸਰਕਾਰ ਦੀਆਂ ਨੀਤੀਆਂ ਨੂੰ ਲੋਕਤੰਤਰ ਲਈ ਵੱਡਾ ਖਤਰਾ ਦੱਸਦੇ ਕਿਹਾ ਕਿ ਸੱਤਾ ਲਈ ਭਾਜਪਾ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ ਅਤੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਇਸ ਦੀ ਸਭ ਤੋਂ ਵੱਡੀ ਮਿਸਾਲ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਭੈਣ ਸੰਤੋਸ਼ ਕੁਮਾਰੀ  ਅਤੇ ਹੋਰ ਅਹੁਦੇਦਾਰ ਵੀ ਹਾਜਰ ਸਨ
ਸੰਬੋਧਨ ਕਰਦੇ ਹੋਏ ਡਾਕਟਰ ਬੀ ਆਰ ਅੰਬੇਡਕਰ ਦੇ ਪੋਤਰੇ ਭੀਮ ਰਾਓ ਯਸ਼ਵੰਤ ਅੰਬੇਡਕਰ ਉਹਨਾਂ ਦੇ ਨਾਲ ਭੈਣ ਸੰਤੋਸ਼ ਕੁਮਾਰੀ ਰਾਸ਼ਟਰੀ ਪ੍ਰਧਾਨ ਪ੍ਰਬੁਧਾ ਰਿਪਬਲਿਕਨ ਪਾਰਟੀ
ਡਾ.  ਭੀਮ ਰਾਓ ਯਸ਼ਵੰਤ ਅੰਬੇਡਕਰ ਪੰਜਾਬ ਇੰਚਾਰਜ  ਓਪੀ ਇੰਦਲ ਜੀ ਪੰਜਾਬ ਸੂਬਾ ਪ੍ਰਧਾਨ ਭੈਣ ਸੰਤੋਸ਼ ਕੁਮਾਰੀ, ਕੈਸ਼ੀਅਰ
ਰੇਸ਼ਮ ਲਾਲ ਸੀਨੀਅਰ ਮੀਤ ਪ੍ਰਧਾਨ ,ਬਲਦੇਵ ਕਠਨੂਰ ਦਸੂਹਾ,
ਕਸ਼ਮੀਰੀ ਲਾਲ ਬੰਗੜ, ਮੈਡਮ ਸੁਖਵਿੰਦਰ ਕੌਰ ਆਦਿ ਹਾਜਰ ਸਨ । ਫੋਟੋ : ਅਜਮੇਰ ਦੀਵਾਨਾ

Leave a Reply

Your email address will not be published.


*