ਬਾਘਾਪੁਰਾਣਾ
ਵੋਟ ਹਰ ਇੱਕ ਯੋਗ ਨਾਗਰਿਕ ਦਾ ਮੁਢਲਾ ਤੇ ਬਹੁਤ ਹੀ ਮਹੱਤਵਪੂਰਨ ਅਧਿਕਾਰ ਹੈ ਜਿਸਦੀ ਵਰਤੋਂ ਬਹੁਤ ਹੀ ਜਰੂਰੀ ਹੈ। ਵੋਟ ਫ਼ੀਸਦੀ ਜਿੰਨੀ ਜ਼ਿਆਦਾ ਹੋਵੇਗੀ ਉਨੇ ਹੀ ਮਜ਼ਬੂਤ ਲੋਕਤੰਤਰ ਦਾ ਨਿਰਮਾਣ ਹੋਵੇਗਾ ਇਸ ਲਈ ਸਾਡਾ ਸਾਰਿਆਂ ਦਾ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਾ ਲਾਜ਼ਮੀ ਹੈ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਵੋਟਰਾਂ ਨੂੰ ਪੋਲਿੰਗ ਬੂਥਾਂ ਉਪਰ ਹਰੇਕ ਪ੍ਰਕਾਰ ਦੀਆਂ ਜਰੂਰੀ ਸਹੂਲਤਾਂ ਪ੍ਰਦਾਨ ਕਰਵਾਏਗਾ ਤਾਂ ਕਿ ਸਾਰੇ ਵਰਗਾਂ ਦੇ ਵੋਟਰ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਜੇਕਰ ਚੋਣ ਕਮਿਸ਼ਨ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੋਟਰਾਂ ਨੂੰ ਸਾਰੀਆਂ ਸਹੂਲਤਾਂ ਮੁਹਈਆ ਕਰਵਾ ਰਿਹਾ ਹੈ ਤਾਂ ਵੋਟਰਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਆਪਣੀ ਵੋਟ ਜਰੂਰ ਪਾਉਣ ਜਾਣ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਹਾਇਕ ਰਿਟਰਨਿੰਗ ਅਫ਼ਸਰ- ਕਮ ਐਸ ਡੀ ਐਮਬਾਘਾ ਪੁਰਾਣਾ ਸ੍ਰ ਹਰਕੰਵਲਜੀਤ ਸਿੰਘ ਨੇ ਕੀਤਾ।
ਉਹਨਾਂ ਵੱਲੋਂ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ ਵੋਟਰ ਜਾਗਰੂਕਤਾ ਸਬੰਧੀ ਲਗਾਏ ਸੈਮੀਨਾਰ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਬਾਘਾਪੁਰਾਣਾ ਦੀ ਸਵੀਪ ਟੀਮ ਦੇ ਮੈਂਬਰ ਵੀ ਹਾਜ਼ਰ ਸਨ। ਉਹਨਾਂ ਹਾਜ਼ਰੀਨ ਨੂੰ ਦੱਸਿਆ ਕਿ ਅਸੀਂ ਸਾਰਿਆਂ ਨੇ 1 ਜੂਨ 2024 ਨੂੰ ਆਪਣੀ ਵੋਟ ਦਾ ਇਸਤੇਮਾਲ ਲਾਜ਼ਮੀ ਕਰਨਾ ਹੈ। ਇਸ ਮੌਕੇ ਸਮੂਹ ਨੇ ਇਸ ਸੰਬੰਧੀ ਵੋਟਰ ਪ੍ਰਣ ਵੀ ਲਿਆ।
ਸ੍ਰ ਹਰਕੰਵਲਜੀਤ ਸਿੰਘ ਨੇ ਦੱਸਿਆ ਕਿ ਸਵੀਪ ਟੀਮ ਲੋਕਾਂ ਨੂੰ ਹਰ ਰੋਜ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰ ਰਹੀ ਹੈ। ਵੋਟਰਾਂ ਨੂੰ ਪੋਲਿੰਗ ਬੂਥਾਂ ਉਪਰ ਹਰੇਕ ਪ੍ਰਕਾਰ ਦੀ ਸਹੂਲਤ ਮੁਹਈਆ ਕਰਵਾਈ ਜਾਵੇਗੀ। ਇਸ ਮੌਕੇ ਸਕਸ਼ਮ ਐਪ, ਵੋਟਰ ਹੈਲਪ ਲਾਈਨ ਐਪ, ਸੀ ਵਿਜਲ ਐਪ ਬਾਰੇ ਵੀ ਜਾਗਰੂਕ ਕੀਤਾ ਗਿਆ।
Leave a Reply