August 17, 2026

Justice News

ਅਵਾਮ ਦੀ ਆਵਾਜ਼

ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ ਵਟਸਐਪ ਚੈਨਲ ਦੀ ਸ਼ੁਰੂਆਤ: ਜ਼ਿਲ੍ਹਾ ਚੋਣ ਅਫ਼ਸਰ 

ਸੰਗਰੂਰ;;;;;;;;;;;;;;;;;;;;;;;;;;;- ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਨਿਵੇਕਲੇ ਉਪਰਾਲੇ ਤਹਿਤ ਇੱਕ ਸਮਰਪਿਤ ਵਟਸਐਪ ਚੈਨਲ, ‘ਮੁੱਖ ਚੋਣ ਅਧਿਕਾਰੀ, ਪੰਜਾਬ’ ਦੀ ਸ਼ੁਰੂਆਤ ਕੀਤੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਮਹੱਤਵਪੂਰਨ ਤਰੀਕਾਂ, ਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਚੈਨਲ ‘ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪਹੁੰਚਾਏਗਾ। ਉਨ੍ਹਾਂ ਦੱਸਿਆ ਕਿ ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤੋਂ ਜਾਰੀ ਯਤਨਾਂ ਦਾ ਹਿੱਸਾ ਹੈ। ਉਨ੍ਹਾਂ ਨੇ ਦੱਸਿਆ ਕਿ ਜਾਣਕਾਰੀ ਅਤੇ ਹੋਰ ਗਤੀਵਿਧੀਆਂ ਦਾ ਪ੍ਰਸਾਰ ਕਰਨ ਅਤੇ ਵੋਟਰਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਇਸ ਤੋਂ ਪਹਿਲਾਂ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਗਿਆ ਹੈ ਅਤੇ “ਫੇਸਬੁੱਕ ਲਾਈਵ” ਸੈਸ਼ਨ ਵੀ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ @TheCEOPunjab ਹੈਂਡਲ ਨਾਲ ਫੇਸਬੁੱਕ, ਐਕਸ, ਇੰਸਟਾਗ੍ਰਾਮ ਅਤੇ ਯੂਟਿਊਬ ਚੈਨਲ ਵੀ ਚਲਾਏ ਜਾ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਨੇ ਵਟਸਐਪ ਵਰਤਣ ਵਾਲਿਆਂ ਨੂੰ ਲੋਕ ਸਭਾ ਚੋਣਾਂ 2024 ਬਾਰੇ ਨਿਯਮਤ ਅਤੇ ਪ੍ਰਮਾਣਿਕ ਅੱਪਡੇਟ ਪ੍ਰਾਪਤ ਕਰਨ ਲਈ ਅਧਿਕਾਰਤ ਚੈਨਲ ਨਾਲ ਜੁੜਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਟਸਐਪ ਵਰਤਣ ਵਾਲਿਆਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਇਸ ਚੈਨਲ ਦੀ ਜਾਣਕਾਰੀ ਨੂੰ ਹੋਰ ਸਮੂਹਾਂ ਵਿੱਚ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.