August 17, 2026

Justice News

ਅਵਾਮ ਦੀ ਆਵਾਜ਼

ਪੰਜਾਬ ਵਿਚ ਪੋਲਿੰਗ ਸਟਾਫ਼ ਨੂੰ ਮਾਣ ਭੱਤਾ ਦੇਣ ਬਾਰੇ ਚੋਣ ਕਮਿਸ਼ਨ ਨੇ ਕੀਤਾ  ਵੱਡਾ ਫ਼ੈਸਲਾ

ਭਵਾਨੀਗੜ੍ਹ ;;;;;;;;;;;;;;;;; ਮਨਦੀਪ ਕੌਰ ਮਾਝੀ ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਮੌਸਮ ਵਿਭਾਗ ਵੱਲੋਂ ਵੋਟਾਂ ਵਾਲੇ ਦਿਨ ਭਾਵ 1 ਜੂਨ ਨੂੰ ਜ਼ਿਆਦਾ ਗਰਮੀ ਹੋਣ ਸਬੰਧੀ ਕੀਤੀ ਗਈ ਭਵਿੱਖਬਾਣੀ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਗਰਮੀ ਤੋਂ ਬਚਾਅ ਲਈ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਢੁੱਕਵੇਂ ਕਦਮ ਚੁੱਕਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਸਿਬਿਨ ਸੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਮਹਿਲਾਵਾਂ ਅਤੇ ਦਿਵਿਆਂਗ ਸਟਾਫ਼ ਦੀ ਤਾਇਨਾਤੀ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਕਰਨ ਲਈ ਕਿਹਾ ਗਿਆ ਹੈ।
ਉਥੇ ਹੀ ਪੋਲਿੰਗ ਸਟਾਫ਼ ਨੂੰ ਮਾਣ ਭੱਤਾ ਦੇਣ ਬਾਰੇ ਵੀ ਚੋਣ ਕਮਿਸ਼ਨ ਨੇ ਵੱਡਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ, ਇਸ ਵਾਰ ਸਮੂਹ ਪੋਲਿੰਗ ਸਟਾਫ਼ ਨੂੰ ਸਮੇਂ ਸਿਰ ਮਾਣ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ, ਇਸ ਸਬੰਧੀ ਵੀ ਡੀਸੀਜ਼ ਨੂੰ ਆਦੇਸ਼ ਦੇ ਦਿੱਤੇ ਗਏ ਹਨ।
ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਪੋਲਿੰਗ ਸਟਾਫ਼ ਦੀ ਭਲਾਈ ਅਤੇ ਸਹੂਲਤ ਲਈ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਹੈ।
ਪੋਲਿੰਗ ਸਟਾਫ ਦੀ ਤਾਇਨਾਤੀ ਦੌਰਾਨ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਛੋਟ ਵਾਲੀਆਂ ਸ਼੍ਰੇਣੀਆਂ ਨੂੰ ਧਿਆਨ ਵਿੱਚ ਰੱਖ ਕੇ ਫੈਸਲਾ ਲੈਣ ਲਈ ਕਿਹਾ ਗਿਆ ਹੈ।
ਦੱਸਣਯੋਗ ਹੈ ਕਿ ਮਹਿਲਾ ਸਟਾਫ਼ ਦੀ ਤਾਇਨਾਤੀ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਜਾਣੀ ਹੈ। ਮੁੱਖ ਚੋਣ ਅਧਿਕਾਰੀ ਨੇ ਪੱਤਰ ਵਿੱਚ ਕਿਹਾ ਕਿ ਜਿੱਥੇ ਛੋਟੇ ਬੱਚੇ ਤੇ ਬਜ਼ੁਰਗ ਅਤੇ ਹੋਰ ਵਿਅਕਤੀ ਜਿਨ੍ਹਾਂ ਨੂੰ ਦੇਖਭਾਲ ਦੀ ਲੋੜ ਹੈ, ਦੀ ਡਿਊਟੀ ਸਬੰਧੀ ਮਾਮਲਿਆਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇ।ਸਿਬਿਨ ਸੀ ਨੇ ਅੱਗੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਡਿਊਟੀ ਸਟਾਫ਼ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਚੋਣ ਡਿਊਟੀ ’ਤੇ ਤਾਇਨਾਤ ਸਾਰੇ ਚੋਣ ਅਮਲੇ ਨੂੰ ਈ.ਡੀ.ਸੀ. (ਇਲੈਕਸ਼ਨ ਡਿਊਟੀ ਸਰਟੀਫਿਕੇਟ) ਅਤੇ ਪੀ.ਬੀ (ਪੋਸਟਲ ਬੈਲਟ) ਵਾਸਤੇ ਫਾਰਮ ਮੁਹੱਈਆ ਕਰਵਾਏ ਜਾਣ ਅਤੇ ਵੋਟਰ ਸੁਵਿਧਾ ਕੇਂਦਰਾਂ ਰਾਹੀਂ ਉਨ੍ਹਾਂ ਦੀ ਸਮੇਂ ਸਿਰ ਵੋਟਿੰਗ ਕਰਵਾਈ ਜਾਵੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.