ਹਲਕਾ 062-ਆਤਮ ਨਗਰ ਅਧੀਨ ਜੰਮੂ ਕਲੋਨੀ ‘ਚ ਮਹਿਲਾ ਵੋਟਰਾਂ ਨੂੰ ਕੀਤਾ ਜਾਗਰੂਕ

ਲੁਧਿਆਣਾ (Gurvinder sidhu) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ 062-ਆਤਮ ਨਗਰ ਵਿਖੇ ਮਹਿਲਾ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ।
ਸਵੀਪ ਨੋਡਲ ਅਫ਼ਸਰ ਬਲਵੰਤ ਸਿੰਘ ਅਤੇ ਕੋ-ਨੋਡਲ ਅਫ਼ਸਰ ਰਜਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਜੀ.ਐਨ. ਹਾਈ ਸਕੂਲ ਜੰਮੂ ਕਲੋਨੀ ਦੇ ਮੁੱਖ ਅਧਿਆਪਕਾ ਕਰਮਜੀਤ ਕੌਰ ਦੀ ਅਗਵਾਈ ਵਿੱਚ ਮਹਿਲਾ ਵੋਟਰ ਜਾਗਰੂਕਤਾ ਲਈ ਨਿੱਜੀ ਤੌਰ ‘ਤੇ ਮਿਲ ਕੇ ਜਾਗਰੂਕ ਕੀਤਾ ਅਤੇ ਕਿਸੇ ਲਾਲਚ ਤੋਂ ਨਿਰਲੇਪ ਰਹਿ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੁਨੇਹਾ ਦਿੱਤਾ ਗਿਆ।
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣੀ ਵੋਟ ਬਿਨਾਂ ਕਿਸੇ ਡਰ ਭੈਅ ਅਤੇ ਕਿਸੇ ਦੇ ਪ੍ਰਭਾਵ ਵਿੱਚ ਆ ਕੇ ਪਾਉਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੋਲਿੰਗ ਵਾਲੇ ਦਿਨ (1 ਜੂਨ) ਨੂੰ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਜ਼ਿਲ੍ਹੇ ਦੇ ਸਾਰੇ ਯੋਗ ਵਸਨੀਕਾਂ ਨੂੰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਨਵੇਂ ਯੋਗ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ ‘ਵੋਟਰ ਹੈਲਪਲਾਈਨ’ ਮੋਬਾਈਲ ਐਪਲੀਕੇਸ਼ਨ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਦੀ ਵਰਤੋਂ ਕਰ ਸਕਦੇ ਹਨ। ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਨਿਵਾਸੀ www.nvsp.in ‘ਤੇ ਵੀ ਜਾ ਸਕਦੇ ਹਨ। ਲੋਕ ਸਭਾ ਚੋਣਾਂ-2024 ਲਈ ਵੋਟਰ ਰਜਿਸਟ੍ਰੇਸ਼ਨ 4 ਮਈ, 2024 ਤੱਕ ਕਰਵਾਈ ਜਾ ਸਕਦੀ ਹੈ।

Leave a Reply

Your email address will not be published.


*