ਸੰਗਰੂਰ
ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ ਅੰਦਰ  ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ
ਅਜ ਮਾਸਟਰ ਪਰਮਵੇਦ, ਸੀਤਾ ਰਾਮ ਬਾਲਦ ਕਲਾਂ,ਜਗਦੇਵ ਕੰਮੋਮਾਜਰਾ ਤੇ ਲੈਕਚਰਾਰ ਜਸਦੇਵ ਸਿੰਘ  ਆਧਾਰਿਤ ਤਰਕਸ਼ੀਲ ਟੀਮ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਲੇਸ ਵਿਖੇ  ਇਕ ਸਿਖਿਆਦਾਇਕ  ਪਰੋਗਰਾਮ ਦਿੱਤਾ । ਪ੍ਰਿੰਸੀਪਲ ਪ੍ਰਵੀਨ  ਕੁਮਾਰ ਮਨਚੰਦਾ ਨੇ ਤਰਕਸ਼ੀਲ ਟੀਮ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਤਰਕਸ਼ੀਲ ਸੋਚ ਅਪਨਾਉਣ ਦਾ ਸੁਨੇਹਾ ਦਿੱਤਾ।ਇਸ ਮੌਕੇ  ਤਰਕਸ਼ੀਲ ਆਗੂ ਮਾਸਟਰ ਪਰਮ ਵੇਦ  ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ  ਅੰਧਵਿਸ਼ਵਾਸ਼ਾਂ,ਵਹਿਮਾਂ ਭਰਮਾਂ, ਲਾਈਲਗਤਾ ਤੇ ਰੂੜੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ ਵਿਗਿਆਨਕ  ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਭਾਵਪੂਰਤ ਸੁਨੇਹਾ ਦਿੱਤਾ।ਉਨਾਂ ਕਿਹਾ ਕਿ ਵਿਗਿਆਨਕ ਸੂਝਬੂਝ ਤੇ ਨੈਤਿਕ ਕਦਰਾਂ ਕੀਮਤਾਂ ਅਪਣਾ ਕੇ ਆਪਣੀ ਸ਼ਖਸ਼ੀਅਤ ਨੂੰ ਵਿਕਸਤ ਕਰਨਾ ਚਾਹੀਦਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ   ਹਿੰਮਤ, ਲਗਨ,  ਲਗਾਤਾਰਤਾ ਦੇ ਨਾਲ ਕੀ,ਕਿਉਂ ਕਿਵੇਂ ਆਦਿ ਗੁਣ  ਜਿਹੜੇ ਹਰ ਵਰਤਾਰੇ ਦੀ ਸਚਾਈ ਦੀ ਤਹਿ ਤੱਕ  ਜਾਣ ਲਈ ਜਰੂਰੀ ਹੁੰਦੇ ਹਨ, ਅਪਨਾਉਣ ਦਾ  ਸੱਦਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਸੁਪਨੇ ਸਾਕਾਰ ਕਰਨ ਲਈ,ਰਸਤੇ ਭਾਵੇਂ ਵਿਖੜੇ  ਹੋਣ ਪਰ ਮਿਹਨਤ,ਲਗਨ, ਦ੍ਰਿੜ੍ਹਤਾ ਨਾਲ ਸਾਕਾਰ ਕੀਤੇ ਜਾ ਸਕਦੇ ਹਨ।
 ਇਸ  ਸਮੇਂ ਜਗਦੇਵ ਕੰਮੋਮਾਜਰਾ ਨੇ ਜਾਦੂ ਸ਼ੋਅ ਪੇਸ਼ ਕਰਦਿਆਂ ਕਿਹਾ ਕਿ ਜਾਦੂ ਇੱਕ ਕਲਾ ਹੈ,ਹੱਥ ਦੀ ਸਫਾਈ ਹੈ ਇਸ ਵਿੱਚ ਕੋਈ ਗ਼ੈਬੀ ਸ਼ਕਤੀ ਨਹੀਂ। ਉਨ੍ਹਾਂ ਬਹੁਤ ਸਾਰੇ ਟ੍ਰਿਕਾਂ ਜਿਵੇਂ:ਅਖ਼ਬਾਰ ਪਾੜ ਕੇ ਸਾਬਤ ਕਰਨਾ, ਫੁੱਲ ਗ਼ਾਇਬ ਕਰਨਾ, ਕੁੜੀ ਨੂੰ ਰੱਸੀ ਨਾਲ ਬੰਨਣਾ ਆਦਿ ਰਾਹੀਂ ਹਾਜ਼ਰੀਨ ਦਾ ਸਾਰਥਿਕ ਮਨੋਰੰਜਨ ਕਰਦਿਆਂ ਉਨ੍ਹਾਂ ਨੂੰ ਆਪਣੀ ਸੋਚ ਵਿਗਿਆਨਕ ਬਣਾਉਣ ਦਾ ਸੱਦਾ ਦਿੱਤਾ।ਇਸ ਸਮੇਂ ਲਗਾਈ ਪੁਸਤਕ ਪ੍ਰਦਰਸ਼ਨੀ ਵਿੱਚ ਤਰਕਸ਼ੀਲ ਆਗੂ ਸੀਤਾ ਰਾਮ ਬਾਲਦ ਕਲਾਂ ਤੇ ਜਸਦੇਵ ਸਿੰਘ ਨੇ ਪ੍ਰਿੰਸੀਪਲ ਸਾਹਿਬ, ਆਧਿਆਪਕ ਸਾਹਿਬਾਨ ਤੇ ਵਿਦਿਆਰਥੀਆਂ ਨੂੰ ਵਿਗਿਆਨਕ ਵਿਚਾਰਾਂ ਵਾਲੀਆਂ ਪੁਸਤਕਾਂ , ਤਰਕਸ਼ੀਲ ਮੈਗਜ਼ੀਨ,’ਪੜ੍ਹੋ, ਵਿਚਾਰੋ ਤੇ ਅਮਲ ਕਰੋ’ ਨਾਮ ਦੀਆ ਵਿਗਿਆਨਕ ਚੇਤਨਾ ਵਿਕਸਤ ਕਰਨ ਵਾਲੀਆਂ ਦੋਵਰਕੀਆਂ ਵੰਡੀਆਂ ਗਈਆਂ । ਪੰਜਵੀਂ ਚੇਤਨਾ ਪਰਖ਼ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਤੇ ਸਹਿਯੋਗੀ ਅਧਿਆਪਕਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
 ਲੈਕਚਰਾਰ ਅਨੁਰਾਧਾ ਤੇ ਸਾਇੰਸ ਮਿਸਟ੍ਰੈਸ ਗੁਰਪ੍ਰੀਤ ਕੌਰ ਨੇ ਵਿਗਿਆਨਕ ਵਿਚਾਰ ਅਪਨਾਉਣ  ਦਾ ਸੁਨੇਹਾ ਲੈ ਕੇ ਵਿਦਿਆਰਥੀਆਂ ਦੇ ਰੂ- ਬ -ਰੂ ਹੋਣ ਲਈ ਤਰਕਸ਼ੀਲ ਟੀਮ ਦਾ   ਧੰਨਵਾਦ ਕੀਤਾ ।।ਪਰੋਗਰਾਮ ਵਿਗਿਆਨਕ ਵਿਚਾਰਾਂ ਦਾ ਛੱਟ ਦੇਣ ਵਿਚ ਸਫ਼ਲ ਰਿਹਾ।
ਮਾਸਟਰ ਪਰਮ ਵੇਦ
ਜ਼ੋਨ ਜਥੇਬੰਦਕ ਮੁਖੀ
9417422349

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin