August 17, 2026

Justice News

ਅਵਾਮ ਦੀ ਆਵਾਜ਼

ਸ਼ੰਭੂ ‘ਚ ਰੇਲ ਪਟੜੀਆਂ ‘ਤੇ ਧਰਨਾ ਦੇ ਰਹੇ ਕਿਸਾਨਾਂ ਨੇ ਮਨਾਇਆ ਕੌਮਾਂਤਰੀ ਮਜ਼ਦੂਰ ਦਿਹਾੜਾ

ਭਵਾਨੀਗੜ੍ਹ (ਮਨਦੀਪ ਕੌਰ ਮਾਝੀ) ਅੱਜ ਕਿਸਾਨਾਂ ਨੇ ਕੌਮਾਤਰੀ ਮਜ਼ਦੂਰ ਦਿਵਸ ਮੌਕੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਪਟੜੀਆਂ ਉਪਰ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ। ਕਿਸਾਨ ਕਈ ਦਿਨਾਂ ਤੋਂ ਪਟੜੀਆਂ ‘ਤੇ ਧਰਨਾ ਦੇ ਰਹੇ ਹਨ ਤੇ ਆਪਣੇ ਸਾਥੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਇਸ ਕਾਰਨ ਕਈ ਰੇਲ ਗੱਡੀਆਂ ਰੱਦ ਕਰਨੀਆਂ ਪੈ ਰਹੀਆਂ ਹਨ। ਕਿਸਾਨਾਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਮਨਵਾਉਣ ਤੱਕ ਧਰਨਾ ਜਾਰੀ ਰੱਖਣਗੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.