ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 11 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਬੈਂਕ ਮੈਨੇਜਰਾਂ ਨਾਲ ਮੀਟਿੰਗ 

ਸੰਗਰੂਰ,;;;;;;;;;;;;;;;: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ.ਨਗਰ ਮੋਹਾਲੀ ਅਤੇ ਸ਼੍ਰੀ ਮੁਨੀਸ਼ ਸਿੰਗਲ,  ਜਿਲ੍ਹਾ ਅਤੇ ਸੈਸ਼ਨਜ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵੱਲੋਂ 11 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੇ ਸਬੰਧ ਵਿਚ ਜਿਲ੍ਹਾ ਸੰਗਰੂਰ ਦੇ ਸਮੂਹ ਬੈਂਕ ਮੈਨੇਜਰਾਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਸ਼੍ਰੀਮਤੀ ਦਲਜੀਤ ਕੌਰ ਸੀ.ਜੇ.ਐੱਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਹਰ ਪ੍ਰਕਾਰ ਦੇ ਕੇਸਾਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ਤੇ ਹੀ ਰਜ਼ਾਮੰਦੀ ਨਾਲ ਝਗੜੇ ਦਾ ਨਿਪਟਾਰਾ ਕੀਤਾ ਜਾਵੇਗਾ। ਉਹਨਾਂ ਜਾਣਕਾਰੀ ਦਿੰਦੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਵੱਲੋਂ ਸੂਬੇ ਦੇ ਹਰ ਜਿਲ੍ਹੇ ਵਿਚ 11 ਮਈ 2024 ਨੂੰ ਹਰ ਪ੍ਰਕਾਰ (ਪੈਡਿੰਗ ਅਤੇ ਪ੍ਰੀ-ਲੀਟੀਗੇਟਿਵ) ਕੇਸਾਂ ਦੀ ਸੁਣਵਾਈ ਲਈ ਲੋਕ ਅਦਾਲਤ ਲਗਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਲੋਕ ਅਦਾਲਤਾਂ ਵਿਚ ਸਸਤਾ ਅਤੇ ਛੇਤੀ ਨਿਆ ਮਿਲਦਾ ਹੈ। ਇਸ ਤੋਂ ਇਲਾਵਾ ਆਪਸੀ ਰਜ਼ਾਮੰਦੀ ਨਾਲ ਝਗੜੇ ਨਿਪਟਾਏ ਜਾਂਦੇ ਹਨ ਜਿਸ ਨਾਲ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ ਅਤੇ ਇਸਦੇ ਫੈਸਲੇ ਦੇ ਖਿਲਾਫ ਕੋਈ ਅਪੀਲ ਵੀ ਨਹੀਂ ਹੁੰਦੀ। ਸ਼੍ਰੀਮਤੀ ਦਲਜੀਤ ਕੌਰ ਨੇ ਅਪੀਲ ਕੀਤੀ ਕਿ ਇਸ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਵਾਏ ਜਾਣ ਅਤੇ ਫਾਇਦਾ ਲਿਆ ਜਾਵੇ।

Leave a Reply

Your email address will not be published.


*