ਪਾਇਲ, (ਨਰਿੰਦਰ ਸ਼ਾਹਪੁਰ )-ਆਮ ਆਦਮੀ ਪਾਰਟੀ ਪੰਜਾਬ ਵਲੋਂ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਦੇ ਦਸਤਖਤਾਂ ਹੇਠ ਜਾਰੀ ਕੀਤੀ ਸੂਚੀ ਵਿੱਚ ਹਲਕਾ ਪਾਇਲ ਦੇ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਦੇ ਦਿਸ਼ਾਂ ਨਿਰਦੇਸ਼ਾਂ ਤੇ ਪਾਰਟੀ ਲਈ ਤਨਦੇਹੀ ਨਾਲ ਨਿਰਸੁਆਰਥ ਕੰਮ ਕਰਨ ਵਾਲੇ ਪਰਮਜੀਤ ਸਿੰਘ ਪੰਮੀ ਪਿੰਡ ਜਰਗ ਨੂੰ ਵਿਧਾਨ ਸਭਾ ਹਲਕਾ ਪਾਇਲ ਡਾਕਟਰ ਵਿੰਗ ਕੋਆਰਡੀਨੇਟਰ ਨਿਯੁੱਕਤ ਕੀਤਾ ਗਿਆ ਹੈ । ਇਸ ਮੌਕੇ ‘ਤੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਜੀ.ਪੀ .ਸਿੰਘ ਤੇ ਪੰਜਾਬ ਜੈਨਕੋ ਦੇ ਸੂਬਾ ਚੇਅਰਮੈਨ ਨਵਜੋਤ ਸਿੰਘ ਮੰਡੇਰ ਨੇ ਜਰਗ ਵਿਖੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਸੌਂਪਣ ’ਤੇ ਵਧਾਈ ਦਿੱਤੀ। ਪਰਮਜੀਤ ਸਿੰਘ ਪੰਮੀ ਨੇ ਸਮੁੱਚੀ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ । ਉਹਨਾਂ ਅੱਗੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਸੂਬੇ ਅੰਦਰ ” ਆਪ ” ਪ੍ਰਤੀ ਲੋਕ ਲਹਿਰ ਖੜ੍ਹੀ ਕਰਨਗੇ ਅਤੇ ਸਮੂਹ ਵਲੰਟੀਅਰਾਂ ਤੇ ਆਗੂਆਂ ਨਾਲ ਮਿਲ ਕੇ ਹਰ ਵਰਗ ਦੇ ਲੋਕਾਂ ਦੇ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਨੂੰ ਪਹੁੰਚਾਉਣਗੇ। ਅੰਤ ਵਿੱਚ ਪਰਮਜੀਤ ਸਿੰਘ ਪੰਮੀ ਨੇ ਆਪਣੀ ਇਸ ਨਿਯੁੱਕਤੀ ‘ਤੇ ਆਪ ਹਾਈਕਮਾਂਡ, ਹਲਕਾ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਤੇ ਪੰਜਾਬ ਜੈਨਕੋ ਦੇ ਸੂਬਾ ਚੇਅਰਮੈਨ ਨਵਜੋਤ ਸਿੰਘ ਮੰਡੇਰ ਜਰਗ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ । ਜ਼ਿਕਰਯੋਗ ਹੈ ਕਿ ਪਰਮਜੀਤ ਸਿੰਘ ਪੰਮੀ 2014 ਤੋਂ ਆਮ ਆਦਮੀ ਪਾਰਟੀ ਦੇ ਜੁਝਾਰੂ ਵਰਕਰ ਹਨ। ਭਾਵੇਂ ਉਹਨਾਂ ਨੂੰ ਪਾਰਟੀ ਛੱਡਣ ਲਈ ਕਈ ਲਾਲਚ ਵੀ ਦਿੱਤੇ ਗਏ ਪਰ ਉਹ ਆਪ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰਦੇ ਆ ਰਹੇ ਹਨ। ਇਸ ਮੌਕੇ ‘ਤੇ ਹਰਤੇਜ ਸਿੰਘ ਰੌਣੀ, ਗਿੰਦੀ ਮੁੱਲਾਂਪੁਰ, ਅਮਰੀਕ ਸਿੰਘ ਖਾਲਸਾ ਰੌਣੀ , ਗੁਰਪ੍ਰੀਤ ਸਿੰਘ ਗੋਪੀ, ਦਵਿੰਦਰ ਸਿੰਘ ਗਿੱਲ ਜਰਗੜੀ,ਮਲਾਗਰ ਖਾਨ ਨਸਰਾਲੀ,ਵਿੰਦਰ ਜਰਗ , ਭਰਪੂਰ ਸਿੰਘ, ਬਿੱਲੂ ਕਪੂਰਗੜ, ਮੇਵਾ ਸਿੰਘ ਅਤੇ ਹੋਰ ਵਰਕਰ ਹਾਜ਼ਰ ਸਨ।
Leave a Reply