ਸਵਰਨਜੀਤ ਸਵੀ ਦੀ ਪੁਸਤਕ ‘ਮਨ ਦੀ ਚਿੱਪ’ ਬਾਰੇ ਵਿਚਾਰ ਗੋਸ਼ਟੀ 5 ਮਈ ਨੂੰ

ਲੁਧਿਆਣਾ   ( ਵਿਜੇ ਭਾਂਬਰੀ )
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋ ਸਵਰਨਜੀਤ ਸਵੀ ਦੀ ਸਾਹਿਤ ਅਕਾਦਮੀ ਪੁਰਸਕਾਰ
(2023) ਵਿਜੇਤਾ ਕਾਵਿ ਪੁਸਤਕ ‘ਮਨ ਦੀ ਚਿੱਪ’ ਬਾਰੇ ਵਿਚਾਰ ਗੋਸ਼ਟੀ 05 ਮਈ ਨੂੰ ਸਵੇਰੇ
10 ਵਜੇ ਪੰਜਾਬੀ ਭਵਨ, ਲੁਧਿਆਣਾ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ। ਉਪਰੋਕਤ ਜਾਣਕਾਰੀ
ਦਿੰਦਿਆਂ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਅਤੇ ਜਨਰਲ
ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਦਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਪ੍ਰੋ. ਅਤੈ
ਸਿੰਘ, ਡਾ. ਸੁਖਦੇਵ ਸਿੰਘ ਸਿਰਸਾ ਅਤੇ ਅਮਰਜੀਤ ਸਿੰਘ ਗਰੇਵਾਲ ਕਰਨਗੇ।
ਸਕੱਤਰ, ਸਾਹਿਤਕ ਸਰਗਰਮੀਆਂ ਡਾ. ਹਰੀ ਸਿੰਘ ਜਾਚਕ ਨੇ ਦਸਿਆ ਕਿ ਇਸ ਮੌਕੇ ਡਾ. ਪਰਵੀਨ
ਕੁਮਾਰ ਤੇ ਡਾ. ਅਮਰਜੀਤ ਸਿੰਘ ਆਪਣੇ ਪੇਪਰ ਪੜ੍ਹਨਗੇ। ਉਨ੍ਹਾਂ ਕਿਹਾ ਕਿ ਵਿਚਾਰ ਚਰਚਾ
ਵਿਚ ਡਾ. ਸੁਰਜੀਤ ਸਿੰਘ, ਡਾ. ਗੁਰਦੀਪ ਸਿੰਘ ਢਿੱਲੋਂ ਅਤੇ ਤੁਸੀਂ ਸਭ ਸ਼ਾਮਲ ਹੋਵੋਗੇ।
ਉਨ੍ਹਾਂ ਅਕਾਡਮੀ ਵਲੋਂ ਸਮੂਹ ਪੰਜਾਬੀ ਪਿਆਰਿਆਂ ਨੂੰ ਸਮਾਗਮ ਵਿਚ ਸ਼ਾਮਲ ਹੋਣ ਦਾ
ਹਾਰਦਿਕ ਖੁੱਲਾ ਸੱਦਾ ਦਿੱਤਾ ਹੈ।

Leave a Reply

Your email address will not be published.


*