Oplus_0

ਮੰਦਰ ਦੇ ਪੁਜਾਰੀਆਂ ਵੱਲੋਂ ਨੌਜਵਾਨ ਦਾ ਕਤਲ; ਲਾਸ਼ ਹਵਨਕੁੰਡ ਹੇਠ ਦਬਾਈ

ਸੰਗਰੂਰ, ;;;;;;;;;;;;: ਸੰਗਰੂਰ ਜ਼ਿਲ੍ਹੇ ’ਚ ਧੂਰੀ ਦੇ ਦੋਹਾਲਾ ਰੇਲਵੇ ਫਾਟਕ ਨੇੜੇ ਬਗਲਾਮੁਖੀ ਮੰਦਰ ਦੇ ਦੋ ਪੁਜਾਰੀਆਂ ਨੇ ਨੌਜਵਾਨ ਦਾ ਕਤਲ ਕਰ ਕੇ ਲਾਸ਼ ਨੂੰ ਹਵਨਕੁੰਡ ਹੇਠ ਦੱਬ ਦਿੱਤੇ ਜਾਣ ਦੀ ਖ਼ਬਰ ਹੈ, ਮ੍ਰਿਤਕ ਦੀ ਪਛਾਣ 33 ਸਾਲਾ ਸੁਦੀਪ ਕੁਮਾਰ ਪੁੱਤਰ ਗੁਰਿੰਦਰ ਕੁਮਾਰ ਵਾਸੀ ਧੂਰੀ ਵਜੋਂ ਹੋਈ ਹੈ। ਪਰਿਵਾਰ ਦੇ ਮੁਤਾਬਕ ਮ੍ਰਿਤਕ 2 ਮਈ ਤੋਂ ਘਰ ਨਹੀਂ ਆਇਆ ਸੀ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਧੂਰੀ ਦੇ ਐੱਸਐੱਚਓ ਸੌਰਭ ਸਭਰਵਾਲ ਨੇ ਦੱਸਿਆ ਕਿ ਸੁਦੀਪ ਕੁਮਾਰ ਦੇ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਬੀਤੇ ਦਿਨ ਲਾਪਤਾ ਹੋਣ ਦੀ ਸੂਚਨਾ ਦਿੱਤੀ ਸੀ। ਸੁਦੀਪ ਛੋਟੇ ਬੱਚਿਆਂ ਨੂੰ ਪੰਡਿਤ ਵਿਦਿਆ ਪੜ੍ਹਾਉਂਦਾ ਸੀ ਅਤੇ 2 ਮਈ ਤੋਂ ਘਰ ਨਹੀਂ ਆਇਆ ਸੀ

ਪਰਿਵਾਰਕ ਮੈਂਬਰਾਂ ਨੇ ਮੰਦਰ ਜਾ ਕੇ ਪੁੱਛਗਿੱਛ ਕੀਤੀ ਤਾਂ ਮੰਦਰ ਦੇ ਪੁਜਾਰੀ ਪਰਮਾਨੰਦ ਨੇ ਦੱਸਿਆ ਕਿ ਉਹ ਦੋ ਦਿਨਾਂ ਤੋਂ ਮੰਦਰ ਨਹੀਂ ਆਇਆ। ਪਰ ਜਦੋਂ ਪੁਲਿਸ ਨੇ ਮੰਦਰ ਦੇ ਪੁਜਾਰੀ ਪਰਮਾਨੰਦ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੂੰ ਸ਼ੱਕ ਹੋਇਆ। ਇਸ ਤੋਂ ਬਾਅਦ ਉਸ ਨੂੰ ਥਾਣੇ ਲਿਜਾ ਕੇ ਸਖ਼ਤੀ ਨਾਲ ਪੁੱਛਗਿੱਛ ਸ਼ੁਰੂ ਕੀਤੀ ਗਈ। ਪੁੱਛਗਿੱਛ ਦੌਰਾਨ ਪਰਮਾਨੰਦ ਨੇ ਸੁਦੀਪ ਕੁਮਾਰ ਦੇ ਕਤਲ ਦੀ ਸਾਰੀ ਕਹਾਣੀ ਦੱਸੀ ਅਤੇ ਮੰਨਿਆ ਕਿ ਉਸ ਨੇ ਹੀ ਉਸ ਦਾ ਕਤਲ ਕਰਕੇ ਲਾਸ਼ ਨੂੰ ਹਵਨਕੁੰਡ ਹੇਠਾਂ ਦੱਬ ਦਿੱਤਾ ਸੀ

ਪੁਲੀਸ ਨੇ ਹਵਨਕੁੰਡ ਹੇਠ ਦੱਬੀ ਲਾਸ਼ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਬਗਲਾਮੁਖੀ ਮੰਦਰ ਦੇ ਪੁਜਾਰੀ ਪਰਮਾਨੰਦ ਅਤੇ ਮੁੱਖ ਪੁਜਾਰੀ ਅਸ਼ੋਕ ਸ਼ਾਸਤਰੀ ਦੇ ਖਿਲਾਫ ਕਤਲ ਦਾ ਮਾਮਲਾ ਦਰਜ਼ ਕੀਤਾ ਗਿਆ ਹੈ।

Leave a Reply

Your email address will not be published.


*