August 17, 2026

Justice News

ਅਵਾਮ ਦੀ ਆਵਾਜ਼

ਵਿਧਾਇਕ ਇਆਲੀ ਦੀ ਅਗਵਾਈ ਵਿੱਚ ਹਲਕਾ ਦਾਖਾ ਦੇ ਲੋਕਾਂ ਨੇ ਢਿੱਲੋਂ ਦੀ ਜਿੱਤ ਦਾ ਕੀਤਾ ਦਾਅਵਾ*

ਲੁਧਿਆਣਾ, (ਵਿਜੇ ਭਾਂਬਰੀ) : ਸੀਨੀਅਰ ਅਕਾਲੀ ਆਗੂ ਅਤੇ ਹਲਕਾ ਦਾਖਾ ਤੋਂ ਮੌਜੂਦਾ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਵੱਲੋਂ ਲੋਕ ਸਭਾ ਹਲਕਾ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋ ਦੇ ਹੱਕ ‘ਚ ਹਲਕੇ ਵਿਖੇ ਚੋਣ ਜਲਸਾ ਕਰਵਾਇਆ ਗਿਆ। ਜਿਸ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਪਛਤਾਵਾ ਕਰਦੇ ਹੋਏ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਝੰਡਾ ਬੁਲੰਦ ਕਰਨ ਦਾ ਨਾਅਰਾ ਦਿੱਤਾ। ਜਿਸ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਇਆਲੀ ਨੇ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਉਮੀਦਵਾਰ ਢਿੱਲੋਂ ਬਹੁਤ ਹੀ ਮਿਹਨਤੀ, ਬੇਦਾਗ, ਵਫਾਦਾਰ ਅਤੇ ਸੇਵਾਦਾਰ ਬਣ ਕੇ ਕੰਮ ਕਰਨ ਵਾਲੇ ਆਗੂਆਂ ਵਿੱਚੋਂ ਹਨ। ਜਿਨ੍ਹਾਂ ਨੇ ਹਲਕਾ ਪੂਰਵੀ ਤੋਂ ਵਿਧਾਇਕ ਬਣ ਕੇ ਰਿਕਾਰਡ ਤੋੜ ਵਿਕਾਸ ਕਰਵਾਇਆ ਅਤੇ ਆਪਣੀ ਨੇਕ ਦਿਲੀ ਦੀ ਬਦੌਲਤ ਅੱਜ ਵੀ ਲੋਕਾਂ ਦੇ ਦਿਲਾਂ ਤੇ ਰਾਜ ਕਰ ਰਹੇ ਹਨ।ਉਮੀਦਵਾਰ ਰਣਜੀਤ ਸਿੰਘ ਢਿੱਲੋ ਨੇ ਕਿਹਾ ਕਿ ਇਹ ਚੋਣ ਮੈਂ ਨਹੀਂ ਬਲਕਿ ਮਨਪ੍ਰੀਤ ਸਿੰਘ ਇਆਲੀ ਹੀ ਲੜ ਰਿਹਾ ਹੈ ਕਿਉਂਕਿ ਇਆਲੀ ਸਾਹਿਬ ਦੇ ਯਤਨਾਂ ਸਦਕਾ ਮੈਨੂੰ ਟਿਕਟ  ਮਿਲੀ ਹੈ। ਉਨ੍ਹਾਂ ਕਿਹਾ ਕਿ ਇੱਕ ਵਾਰ ਮੇਰੇ ਹੱਥ ਮਜਬੂਤ ਕਰ ਦਿਉ, ਫਿਰ ਮੈਂ ਤੇ ਇਆਲੀ ਸਾਹਿਬ ਹਲਕੇ ਦੀ ਬੇਹਤਰੀ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਜਿਸ ਦੌਰਾਨ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋਏ ਹਲਕੇ ਦੇ ਲੋਕਾਂ ਨੇ ਇਸ ਗੱਲ ਦਾ ਦਾਅਵਾ ਕੀਤਾ ਕਿ ਉਹ ਇੱਕ ਇੱਕ ਵੋਟ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਹੱਕ ਵਿੱਚ ਪਾਉਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ, ਬਲਦੇਵ ਸਿੰਘ ਬੀੜ ਗਗੜਾ, ਹਰਵੀਰ ਸਿੰਘ ਇਆਲੀ, ਸਰਕਲ ਪ੍ਰਧਾਨ ਅਮਰਜੀਤ ਸਿੰਘ ਮੁੱਲਾਂਪੁਰ, ਲਖਵੀਰ ਸਿੰਘ ਦੇਤਵਾਲ, ਲਖਵੀਰ ਸਿੰਘ ਗੋਰਾਹੂਰ, ਸਤਵੰਤ ਸਿੰਘ ਮਲਸੀਹਾਂ, ਸੁਰਜੀਤ ਸਿੰਘ ਕੋਠੇ ਹਾਂਸ, ਜੱਥੇਦਾਰ ਜਗਤਾਰ ਸਿੰਘ ਲਤਾਲਾ ਪੰਚ ਸਰਪੰਚ ਤੇ ਬਲਾਕ ਸੰਮਤੀ ਮੈਂਬਰ ਤੇ ਸਾਬਕਾ ਚੇਅਰਮੈਨ ਆਦਿ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਸਾਹਿਬਾਨ ਹਾਜ਼ਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.