ਹੁਸ਼ਿਆਰਪੁਰ (ਤਰਸੇਮ ਦੀਵਾਨਾ) ਪੰਜਾਬ ਕ੍ਰਿਕੇਟ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਅੰਡਰ-23 ਇੱਕ ਰੋਜ਼ਾ ਮੈਚ ਅੰਤਰ ਜ਼ਿਲ੍ਹਾ ਟੂਰਨਾਮੈਂਟ ਵਿੱਚ ਹੁਸ਼ਿਆਰਪੁਰ ਨੇ ਗੁਰਦਾਸਪੁਰ ਨੂੰ 87 ਦੌੜਾਂ ਨਾਲ ਹਰਾ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚਡੀਸੀਏ ਦੇ ਸਕੱਤਰ ਡਾ: ਰਮਨ ਘਈ ਨੇ ਦੱਸਿਆ ਕਿ 50-50 ਓਵਰਾਂ ਦੇ ਇਸ ਮੈਚ ਵਿੱਚ ਹੁਸ਼ਿਆਰਪੁਰ ਦੇ ਕਪਤਾਨ ਹਰੇਲ ਵਸ਼ਿਸ਼ਟ ਅਤੇ ਵਿਸ਼ਾਲ ਬੰਗਾ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ ਅਸ਼ਵੀਰ ਸਿੰਘ, ਰਚਿਤ ਸੋਨੀ ਅਤੇ ਪੁਲਕਿਤ ਸ਼ਰਮਾ ਦੀ ਸ਼ਾਨਦਾਰ ਬੱਲੇਬਾਜ਼ੀ ਸਦਕਾ ਹੁਸ਼ਿਆਰਪੁਰ ਨੇ ਏ ਗੁਰਦਾਸਪੁਰ ‘ਤੇ ਇਕ ਤਰਫਾ ਜਿੱਤ ਡਾ: ਰਮਨ ਘਈ ਨੇ ਦੱਸਿਆ ਕਿ ਗੁਰਦਾਸਪੁਰ ਵਿੱਚ ਖੇਡੇ ਗਏ ਮੈਚ ਵਿੱਚ ਹੁਸ਼ਿਆਰਪੁਰ ਦੀ ਟੀਮ ਨੇ ਗੁਰਦਾਸਪੁਰ ਨੂੰ 87 ਦੌੜਾਂ ਨਾਲ ਹਰਾਇਆ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਹੁਸ਼ਿਆਰਪੁਰ ਨੇ 50 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ’ਤੇ 249 ਦੌੜਾਂ ਬਣਾਈਆਂ। ਜਿਸ ਵਿੱਚ ਐਸ਼ਵੀਰ ਸਿੰਘ ਨੇ 87 ਦੌੜਾਂ, ਰਚਿਤ ਸੋਨੀ ਨੇ 49, ਹਰਮਨ ਨੇ 40, ਪੁਲਕਿਤ ਸ਼ਰਮਾ ਨੇ 35, ਅੰਕੁਸ਼ ਨੇ 11 ਦੌੜਾਂ ਦਾ ਯੋਗਦਾਨ ਪਾਇਆ।ਗੁਰਦਾਸਪੁਰ ਟੀਮ ਲਈ ਗੇਂਦਬਾਜ਼ੀ ਕਰਦੇ ਹੋਏ ਜੋਬਨਪ੍ਰੀਤ ਨੇ 4 ਵਿਕਟਾਂ, ਆਦਿਤਿਆ ਮਾਰਸ਼ਲ ਨੇ 2 ਵਿਕਟਾਂ, ਅਨੀਸ਼ ਸ਼ਰਮਾ ਨੇ 2 ਵਿਕਟਾਂ ਹਾਸਲ ਕੀਤੀਆਂ। ਟੀਚੇ ਦਾ ਪਿੱਛਾ ਕਰਦਿਆਂ ਗੁਰਦਾਸਪੁਰ ਦੀ ਟੀਮ 38.5 ਓਵਰਾਂ ਵਿੱਚ 162 ਦੌੜਾਂ ਹੀ ਬਣਾ ਸਕੀ। ਜਿਸ ਵਿੱਚ ਕਰਨਵੀਰ ਨੇ 33 ਦੌੜਾਂ, ਆਦਿਤਿਆ ਮਾਰਸ਼ਲ ਨੇ 28 ਦੌੜਾਂ ਦਾ ਯੋਗਦਾਨ ਪਾਇਆ। ਹੁਸ਼ਿਆਰਪੁਰ ਵੱਲੋਂ ਗੇਂਦਬਾਜ਼ੀ ਕਰਦਿਆਂ ਕਪਤਾਨ ਹਰਲ ਵਸ਼ਿਸ਼ਟ ਨੇ 3 ਵਿਕਟਾਂ, ਵਿਸ਼ਾਲ ਬੰਗਾ ਨੇ 3 ਵਿਕਟਾਂ, ਆਰੀਅਨ ਅਰੋੜਾ ਨੇ 2 ਵਿਕਟਾਂ, ਏਕਮ ਸਿੰਘ ਸੰਧੂ ਨੇ 1 ਵਿਕਟ ਅਤੇ ਅੰਕੁਸ਼ ਨੇ 1 ਵਿਕਟ ਹਾਸਲ ਕੀਤੀ। ਹੁਸ਼ਿਆਰਪੁਰ ਦੀ ਇਸ ਜਿੱਤ ‘ਤੇ ਐਚ.ਡੀ.ਸੀ.ਏ ਦੇ ਪ੍ਰਧਾਨ ਡਾ.ਦਲਜੀਤ ਖੇਲਾ ਨੇ ਸਮੂਹ ਐਸੋਸੀਏਸ਼ਨ ਦੀ ਤਰਫੋਂ ਟੀਮ ਨੂੰ ਵਧਾਈ ਦਿੱਤੀ | ਉਨ੍ਹਾਂ ਉਮੀਦ ਪ੍ਰਗਟਾਈ ਕਿ ਟੀਮ ਨੇ ਪੂਰੀ ਮਿਹਨਤ ਨਾਲ ਟੂਰਨਾਮੈਂਟ ਦੀ ਤਿਆਰੀ ਕੀਤੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਟੀਮ ਭਵਿੱਖ ਵਿੱਚ ਵੀ ਆਪਣਾ ਚੰਗਾ ਪ੍ਰਦਰਸ਼ਨ ਜਾਰੀ ਰੱਖੇਗੀ। ਇਸ ਜਿੱਤ ‘ਤੇ ਜ਼ਿਲ੍ਹਾ ਕੋਚ ਦਲਜੀਤ ਸਿੰਘ, ਜ਼ਿਲ੍ਹਾ ਟਰੇਨਰ ਤੇ ਨੈਸ਼ਨਲ ਕ੍ਰਿਕਟਰ ਕੁਲਦੀਪ ਧਾਮੀ, ਸਹਾਇਕ ਕੋਚ ਦਲਜੀਤ ਧੀਮਾਨ, ਜ਼ਿਲ੍ਹਾ ਮਹਿਲਾ ਕੋਚ ਦਵਿੰਦਰ ਕੌਰ ਕਲਿਆਣ, ਗਰਾਊਂਡ ਮੈਨ ਸੋਢੀ ਰਾਮ ਨੇ ਟੀਮ ਨੂੰ ਇਸ ਜਿੱਤ ‘ਤੇ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ | ਐਚਡੀਸੀਏ ਦੇ ਸਕੱਤਰ ਡਾ: ਰਮਨ ਘਈ ਨੇ ਦੱਸਿਆ ਕਿ ਹੁਸ਼ਿਆਰਪੁਰ ਦੀ ਟੀਮ ਦਾ ਅਗਲਾ ਮੈਚ ਕਪੂਰਥਲਾ ਨਾਲ 7 ਮਈ ਨੂੰ ਹੁਸ਼ਿਆਰਪੁਰ ਵਿੱਚ ਖੇਡਿਆ ਜਾਵੇਗਾ।
Leave a Reply