ਆਪ’ ਸਰਕਾਰ ਨੇ ਸਿੱਖਿਆ ਦਾ ਪੱਧਰ ਉੱਚਾ ਕੀਤਾ: ਡਾ. ਰਾਜ ਕੁਮਾਰ

 

ਹੁਸ਼ਿਆਰਪੁਰ  5 ਮਈ ( ਤਰਸੇਮ ਦੀਵਾਨਾ ) ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਂਦੇ ਹੀ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਇਤਿਹਾਸਕ ਸੁਧਾਰ ਕੀਤੇ ਗਏ ਹਨ ਅਤੇ ਸਰਕਾਰ ਵੱਲੋਂ ਹਰ ਖੇਤਰ ਵਿੱਚ ਇਨਕਲਾਬੀ ਸੁਧਾਰਾਂ ਦੀ ਲੜੀ ਨਿਰੰਤਰ ਜਾਰੀ ਹੈ। ਇਹ ਗੱਲ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ ਡਾ. ਰਾਜ ਕੁਮਾਰ ਨੇ ਫਗਵਾੜਾ ਦੇ ਪਾਛਟਾ ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਦਿੱਲੀ ਦਾ ਸਿੱਖਿਆ ਮਾਡਲ ਅੱਜ ਪੂਰੇ ਦੇਸ਼ ਲਈ ਇੱਕ ਮਿਸਾਲ ਹੈ ਅਤੇ ਪੰਜਾਬ ਵਿੱਚ ਵੀ ਸਕੂਲਾਂ ਅਤੇ ਉਚੇਰੀ ਸਿੱਖਿਆ ਵਿੱਚ ਕੀਤੇ ਗਏ ਸੁਧਾਰਾਂ ਕਾਰਨ ਪੰਜਾਬ ਦੇ ਸਿੱਖਿਆ ਪੱਧਰ ਵਿੱਚ ਸੁਧਾਰ ਹੋਇਆ ਹੈ। ਡਾ. ਰਾਜ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਸਰਕਾਰ ਵੱਲੋਂ ਇਸ ‘ਚ ਹੋਰ ਸੁਧਾਰ ਲਿਆਉਣ ਲਈ ਯੋਜਨਾਵਾਂ ਤਿਆਰ ਹਨ ਅਤੇ ਚੋਣਾਂ ਤੋਂ ਬਾਅਦ ਉਨ੍ਹਾਂ ਨੂੰ ਇਕ-ਇਕ ਕਰਕੇ ਲਾਗੂ ਕੀਤਾ ਜਾਵੇਗਾ ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਦਾ ਭਵਿੱਖ ਉਜਵਲ ਹੋ ਸਕੇ ਅਤੇ ਉਹਨਾਂ ਨੂੰ ਬਿਹਤਰ ਰੋਜਗਾਰ ਦੇ ਮੌਕੇ ਮਿਲ ਸਕਣ। ਇਸ ਦੌਰਾਨ ਉਨ੍ਹਾਂ ਫਗਵਾੜਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਮੀਨੀ ਪੱਧਰ ‘ਤੇ ਕੰਮ ਕੀਤਾ ਜਾਵੇਗਾ ਅਤੇ ਉਹ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਉਹਨਾਂ ਦੀ ਮੰਗ ਪਹਿਲਾਂ ਹੀ ਮੁੱਖ ਮੰਤਰੀ ਦੇ ਸਾਹਮਣੇ ਰੱਖ ਚੁੱਕੇ ਹਨ ਅਤੇ ਉਨ੍ਹਾਂ ਨੂੰ ਯਕੀਨ ਹੈ ਕਿ ਉਨ੍ਹਾਂ ਵੱਲੋਂ ਇਸ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਨਗਰ ਸੁਧਾਰ ਟਰੱਸਟ ਫਗਵਾੜਾ ਦੇ ਚੇਅਰਮੈਨ ਕਸ਼ਮੀਰ ਸਿੰਘ ਮੱਲ੍ਹੀ, ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਹਰਜੀਤ ਸਿੰਘ ਸਰਪੰਚ, ਲਖਵੀਰ ਲਾਲ ਬੱਬੂ, ਨੰਬਰਦਾਰ ਅਜੈਬ ਸਿੰਘ, ਨੰਬਰਦਾਰ ਸਰਜਿੰਦਰ ਸਿੰਘ, ਨੰਬਰਦਾਰ ਓਮਕਾਰ ਸਿੰਘ, ਪੰਚ ਰਾਜ ਕੁਮਾਰ, ਸ਼ਾਮ ਕੁਮਾਰ, ਪੰਚ ਨਰਿੰਦਰ ਸਿੰਘ, ਸ. ਸੁਖਦੇਵ ਸਿੰਘ, ਵਿਜੇ ਕੁਮਾਰ, ਅੱਛਰ ਸਿੰਘ, ਅਵਤਾਰ ਸਿੰਘ ਸਰਪੰਚ, ਪਵਿਤਰ ਸਿੰਘ ਸਾਬਕਾ ਸਰਪੰਚ, ਅਮਿਤ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।

Leave a Reply

Your email address will not be published.


*