99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ – ਡਿਪਟੀ ਕਮਿਸ਼ਨਰ

ਲੁਧਿਆਣਾ, ( gurvinder sidhu) – ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕੁੱਲ 765229.9 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਏਜੰਸੀਆਂ ਵੱਲੋਂ 762586.8 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਨੂੰ 1658 ਕਰੋੜ ਰੁਪਏ ਦੀਆਂ ਅਦਾਇਗੀਆਂ ਮਿਲ ਚੁੱਕੀਆਂ ਹਨ।
ਡਿਪਟੀ ਕਮਿਸ਼ਨਰ ਸਾਹਨੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਪ੍ਰਸ਼ਾਸਨ ਨੇ ਇਹ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਸਨ ਕਿ ਕਿਸਾਨਾਂ ਨੂੰ ਖਰੀਦ ਸੀਜ਼ਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਦਾਣਾ ਮੰਡੀਆਂ ਵਿੱਚ ਆਉਣ ਵਾਲੀ ਨਵੀਂ ਉਪਜ ਲਈ ਵਧੇਰੇ ਥਾਂ ਉਪਲਬਧ ਕਰਵਾਉਣ ਲਈ ਲਿਫਟਿੰਗ ਦੀ ਰਫ਼ਤਾਰ ਬਰਕਰਾਰ ਰੱਖਣ। ਉਨ੍ਹਾਂ ਜ਼ਿਲ੍ਹੇ ਵਿੱਚ ਖਰੀਦ ਅਤੇ ਲਿਫਟਿੰਗ ਦੇ ਕੰਮਾਂ ‘ਤੇ ਤਸੱਲੀ ਪ੍ਰਗਟਾਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਾੜੀ ਦੇ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਸਾਰੀਆਂ ਅਨਾਜ ਮੰਡੀਆਂ ਵਿੱਚ 8.13 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਤੰਤਰ ਸਥਾਪਿਤ ਕੀਤਾ ਗਿਆ ਹੈ ਕਿ ਫਸਲ ਮੰਡੀਆਂ ਵਿੱਚ ਪਹੁੰਚਦੇ ਸਾਰ ਹੀ ਖਰੀਦੀ ਅਤੇ ਲਿਫਟਿੰਗ ਕੀਤੀ ਜਾਵੇ।

Leave a Reply

Your email address will not be published.


*