ਡਾਕਟਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਸਮੇਂ ਹਮਦਰਦੀ ਦੀ ਭਾਵਨਾ ਨਾਲ ਪਹਿਲ ਦੇ ਅਧਾਰ ਤੇ ਸੇਵਾ ਦੇਣਾ ਯਕੀਨੀ ਬਣਾਉਣ: ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ

ਮਲੇਰਕੋਟਲਾ  –(ਮੁਹੰਮਦ ਸ਼ਹਿਬਾਜ਼) ਸਿਵਲ ਸਰਜਨ ਮਾਲੇਰਕੋਟਲਾ ਡਾ. ਪ੍ਰਦੀਪ ਕੁਮਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹਸਪਤਾਲਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਸਮੁਦਾਇਕ ਸਿਹਤ ਕੇਂਦਰ ਅਮਰਗੜ੍ਹ ਦਾ ਦੌਰਾ ਕਰਨ ਸਮੇਂ ਸਟਾਫ਼ ਨੂੰ ਹਦਾਇਤਾਂ ਜਾਰੀ ਕਰਦਿਆ ਕਿਹਾ ਕਿ ਡਾਕਟਰ ਮਰੀਜਾਂ ਨੂੰ ਸਿਹਤ ਸਹੂਲਤਾਂ ਦੇਣ ਸਮੇਂ ਹਮਦਰਦੀ ਦੀ ਭਾਵਨਾ ਨਾਲ ਪਹਿਲ ਦੇ ਅਧਾਰ ਤੇ ਸੇਵਾ ਦੇਣਾ ਯਕੀਨੀ ਬਣਾਉਣ । ਇਸ ਮੌਕੇ ਉਨ੍ਹਾਂ ਹਸਪਤਾਲ ਵਿੱਚ ਇਲਾਜ ਕਰਵਾਉਣ ਆਏ ਲੋਕਾਂ ਨਾਲ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ ਸਬੰਧੀ ਗੱਲਬਾਤ ਵੀ ਕੀਤੀ । ਇਸ ਮੌਕੇ ਜਿਲ੍ਹਾ ਸਿਹਤ ਅਫ਼ਸਰ ਡਾ. ਪੁਨੀਤ ਸਿਧੂ, ਡਾ. ਗੁਰਵਿੰਦਰ ਸਿੰਘ, ਡਾ. ਅਕਾਸ਼ ਜੈਨ, ਡਾ. ਅੰਮ੍ਰਿਤਪਾਲ ਸਿੰਘ, ਬਲਾਕ ਐਜੂਕੇਟਰ ਰਣਬੀਰ ਸਿੰਘ ਢੰਡੇ, ਸੀਨੀਅਰ ਸਹਾਇਕ ਸੁਨੀਤਾ ਰਾਣੀ, ਨਰਸਿੰਗ ਸਿਸਟਰ ਰਵਨੀਤ ਕੌਰ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ ਸਿਵਲ ਸਰਜਨ ਮਾਲੇਰਕੋਟਲਾ ਡਾ. ਪ੍ਰਦੀਪ ਕੁਮਾਰ ਵੱਲੋ ਦੌਰਾ ਕਰਨ ਉਪਰੰਤ ਮਰੀਜਾਂ ਅਤੇ ਆਮ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਮੁਸਕਿਲਾਂ ਵੀ ਸੁਣੀਆਂ । ਉਨ੍ਹਾਂ ਅਧਿਕਾਰੀ/ਕਰਮਚਾਰੀ ਆਦਰਸ਼ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨਾ ਯਕੀਨੀ ਬਣਾਉਣ ਲਈ ਕਿਹਾ । ਉਨ੍ਹਾਂ ਆਮ ਲੋਕਾਂ, ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਹਸਪਤਾਲ ‘ਚ ਦਾਖਲ ਮਰੀਜ਼ਾਂ ਨੇ ਵਿਭਾਗ ਵੱਲੋ ਦਿੱਤੀਆਂ ਜਾ ਰਹੀਆਂ ਸੇਵਾਵਾਂ ‘ਤੇ ਸੰਤੁਸ਼ਟੀ ਪ੍ਰਗਟ ਕੀਤੀ। ਸਿਵਲ ਸਰਜਨ ਨੇ ਹਸਪਤਾਲ ਦੀ ਸਫ਼ਾਈ ‘ਤੇ ਤਸੱਲੀ ਪ੍ਰਗਟਾਵਾ ਕਰਦਿਆ ਸਿਵਲ ਸਰਜਨ ਨੇ ਸਮੂਹ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪੋ ਆਪਣੀ ਡਿਊਟੀ ਮਿਹਨਤ , ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਉਣ ਅਤੇ ਸਿਹਤ ਕੇਂਦਰਾਂ ਵਿੱਚ ਆਏ ਮਰੀਜ਼ਾਂ ਨਾਲ ਆਪਣਾ ਵਿਵਹਾਰ ਚੰਗਾ ਰੱਖਣ ਅਤੇ ਗਰਮੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਲੂ ਤੋਂ ਬਚਾਅ, ਮਲੇਰੀਆ, ਡੇਂਗੂ ਬਾਰੇ ਜਾਗਰੂਕ ਕਰਨਾ ਯਕੀਨੀ ਬਣਾਉਣ ਲਈ ਕਿਹਾ । ਉਨ੍ਹਾਂ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ਼ ਨੂੰ ਕਿਹਾ ਕਿ ਲੋਕਾਂ ਲਈ ਡਾਕਟਰ ਤੇ ਸਟਾਫ ਰੱਬ ਦਾ ਦੂਜਾ ਰੂਪ ਹੁੰਦੇ ਹਨ, ਇਸ ਲਈ ਉਹ ਲੋਕਾਂ ਨੂੰ ਬਿਨ੍ਹਾ ਖੱਜਲ ਖੁਆਰੀ ਬਿਹਤਰੀਨ ਸਿਹਤ ਸਹੂਲਤਾਂ ਮੁਹਾਈਆ ਕਰਵਾਉਣ। ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਉਹ ਆਪਣੀ ਡਿਉਟੀ ਪੂਰੀ ਜ਼ਿੰਮੇਵਾਰੀ ਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਹਸਪਤਾਲ ਵਿੱਚ ਆਏ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣਾ ਯਕੀਨੀ ਬਣਾਉਣ। ਉਨ੍ਹਾਂ ਵੱਲੋਂ ਕਰਮਚਾਰੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਵੀ ਕੀਤੀ।

Leave a Reply

Your email address will not be published.


*