ਪੱਕੇ ਮੋਰਚੇ ਦੇ ਚੌਥੇ ਦਿਨ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਫੂਕਿਆ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ

ਮਲੇਰਕੋਟਲਾ, ;;;;;;;;;;;;;;;; ਪਿਛਲੇ ਦਿਨੀ ਪਿੰਡ ਲਾਂਗੜੀਆਂ ਵਿੱਚ ਹੋਈ ਦਲਿਤਾਂ ਦੀ ਕੁੱਟਮਾਰ ਦੇ ਦੋਸ਼ੀਆਂ ਖਿਲਾਫ ਐੱਸਸੀ/ਐੱਸਟੀ ਐਕਟ ਤਹਿਤ ਪਰਚਾ ਦਰਜ ਕਰਵਾਉਣ ਦੀ ਮੰਗ ਨੂੰ ਲੈ ਕੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਐਸਐਸਪੀ ਦਫ਼ਤਰ ਮਲੇਰਕੋਟਲਾ ਵਿਖੇ ਚੱਲ ਰਿਹਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕੱਲ ਮੁੱਖ ਮੰਤਰੀ ਭਗਵੰਤ ਮਾਨ ਦੀ ਫੇਰੀ ਤੋਂ ਪਹਿਲਾਂ ਮੋਰਚੇ ਉਪਰੋਂ ਦਰਜਨਾਂ ਦਲਿਤਾਂ ਨੂੰ ਜਬਰੀ ਚੱਕ ਕੇ ਦਸ ਘੰਟੇ ਥਾਣੇ ਅੰਦਰ ਬਿਠਾਉਣ ਦੇ ਖਿਲਾਫ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਆਗੂ ਬਿੱਕਰ ਸਿੰਘ ਹਥੋਆ ਅਤੇ ਜਗਤਾਰ ਸਿੰਘ ਤੋਲੇਵਾਲ ਨੇ ਕਿਹਾ  ਕੀ ਪਿੰਡ ਲਾਂਗੜੀਆਂ ਦੀ ਲੜਾਈ ਦੇ ਮਸਲੇ ਉੱਪਰ ਜਿੱਥੇ ਇੱਕ ਪਾਸੇ ਜਿਲਾ ਪ੍ਰਸ਼ਾਸਨ ਕਾਰਵਾਈ ਕਰਨ ਦੀ ਥਾਂ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ, ਉੱਥੇ ਹੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਦਾ ਦਲਤ ਵਿਰੋਧੀ ਚਿਹਰਾ ਵੀ ਨੰਗਾ ਹੋ ਗਿਆ ਹੈ। ਉਹਨਾਂ ਦੋਸ਼ ਲਾਇਆ ਕੀ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਾਂਤਮਈ ਢੰਗ ਨਾਲ ਮੋਰਚੇ ਵਿੱਚ ਬੈਠੇ ਦਲਿਤਾਂ ਕੋਲੋਂ ਜਬਰੀ ਖੋਹਿਆ ਖਾਣ ਪੀਣ ਅਤੇ ਹੋਰ ਜਰੂਰੀ ਸਮਾਨ ਹਾਲੇ ਤੱਕ ਵਾਪਸ ਨਹੀਂ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਜਲਦੀ ਹੀ ਉਹਨਾਂ ਨੂੰ ਇਨਸਾਫ ਨਹੀਂ ਮਿਲਦਾ ਅਤੇ ਦੋਸ਼ੀਆਂ ਉੱਪਰ ਐੱਸਸੀ/ਐੱਸਟੀ ਐਕਟ ਤਹਿਤ ਪਰਚਾ ਦਰਜ ਨਹੀਂ ਹੁੰਦਾ ਤਾਂ 17 ਮਈ ਨੂੰ ਵੱਡਾ ਇਕੱਠ ਕਰਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Leave a Reply

Your email address will not be published.


*