– ਆਪਸੀ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਕਰਵਾ ਕੇ ਛੇਤੀ ਤੇ ਸਸਤਾ ਨਿਆਂ ਪ੍ਰਾਪਤ ਕਰੋ – ਸਕੱਤਰ ਰਾਧਿਕਾ ਪੂਰੀ

ਲੁਧਿਆਣਾ,  ਮਈ (Gurvinder sidhu) – ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਰਾਧਿਕਾ ਪੂਰੀ ਵਲੋਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 11 ਮਈ, 2024 ਦਿਨ ਸ਼ਨੀਵਾਰ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਆਪਣੇ ਝਗੜਿਆਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ 11 ਮਈ, 2024 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ‘ਨੈਸ਼ਨਲ ਲੋਕ ਅਦਾਲਤ’ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਸਕੱਤਰ ਰਾਧਿਕਾ ਪੂਰੀ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਸਿਵਲ ਜੱਜਾਂ ਜਾਂ ਜੁਡੀਅਸ਼ੀਅਲ ਮੈਜਿਸਟਰੇਟਾਂ ਦੁਆਰਾ ਲੋਕ ਅਦਾਲਤ ਵਿੱਚ ਕੀਤੀ ਜਾਵੇਗੀ।
ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਜਿਹੇ ਪ੍ਰੀ-ਲਿਟੀਗੇਟਿਵ ਮਾਮਲਿਆਂ ਦਾ ਨਿਪਟਾਰਾ ਵੀ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ ਜਿਹੜੇ ਅਜੇ ਤੱਕ ਕਿਸੇ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਹਨ।
ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 11 ਮਈ, 2024 ਦਿਨ ਸ਼ਨੀਵਾਰ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।

Leave a Reply

Your email address will not be published.


*