August 17, 2026

Justice News

ਅਵਾਮ ਦੀ ਆਵਾਜ਼

ਵੱਖ-ਵੱਖ ਨਿਆਂਇਕ ਅਦਾਲਤਾਂ ‘ਚ 25472 ਕੇਸਾਂ ਦਾ ਨਿਪਟਾਰਾ

ਲੁਧਿਆਣਾ, 11 ਮਈ (ਜਸਟਿਸ ਨਿਊਜ਼) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕਰਵਾਇਆ ਗਿਆ ਜਿੱਥੇ ਲੋੜਵੰਦ ਲੋਕਾਂ ਇਸਦਾ ਲਾਭ ਲਿਆ ਹੈ।
ਅੱਜ ਦੀ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 39252 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 25472 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ 63,46,33,753/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਤਹਿਤ ਮੈਡਮ ਹਰਪ੍ਰੀਤ ਕੌਰ ਰੰਧਾਵਾ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ-ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਪ੍ਰਧਾਨਗੀ ਅਤੇ ਮੈਡਮ ਰਾਧਿਕਾ ਪੁਰੀ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ-ਰੇਖ ਹੇਠ ਅੱਜ 11 ਮਈ, 2024 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ।
ਸਕੱਤਰ ਮੈਡਮ ਰਾਧਿਕਾ ਪੁਰੀ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ-ਲੀਟੀਗੇਟਿਵ ਕੇਸ (ਅਜਿਹੇ  ਝਗੜੇ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਕੀਤੇ ਗਏ ਹਨ) ਜਿਨ੍ਹਾਂ ਵਿੱਚ ਮੁੱਖ ਤੌਰ ਤੇ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਆਦਿ ਸ਼ਾਮਲ ਸਨ।
ਉਨ੍ਹਾਂ ਦੱਸਿਆ ਕਿ ਕੇਸਾਂ ਦੇ ਨਿਪਟਾਰੇ ਲਈ ਜਿਲ੍ਹਾ ਪੱਧਰ ਤੇ ਕੁੱਲ 24 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਅਤੇ ਉਪ ਮੰਡਲ ਪੱਧਰਾਂ ਤੇ ਕੁੱਲ 6 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀ ਸਾਹਿਬਾਨ ਵੱਲੋਂ ਕੀਤੀ ਗਈ। ਲੋਕ ਅਦਾਲਤ ਬੈਂਚਾਂ ਦੇ ਸਹਿਯੋਗ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਇੱਕ ਸੀਨੀਅਰ ਐਡਵੋਕੇਟ ਅਤੇ ਇੱਕ ਉੱਘੇ ਸਮਾਜ ਸੇਵਕ ਨੂੰ ਬਤੌਰ ਮੈਂਬਰ ਨਾਮਜ਼ਦ ਕੀਤਾ ਗਿਆ ਸੀ
ਮਾਣਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ।

ਵੱਖ-ਵੱਖ ਨਿਆਂਇਕ ਅਦਾਲਤਾਂ ‘ਚ 25472 ਕੇਸਾਂ ਦਾ ਨਿਪਟਾਰਾ

Leave a Reply

Your email address will not be published. Required fields are marked *

Copyright © All rights reserved. | Newsphere by AF themes.