ਭਵਾਨੀਗੜ੍ਹ (ਮਨਦੀਪ ਕੌਰ ਮਾਝੀ) ਪੰਜਾਬ ਵਿਚ ਲੋਕ ਸਭਾ ਚੋਣਾਂ ਖ਼ਤਮ ਹੋਣ ਤੋਂ ਬਾਅਦ ਹੀ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ। ਇਸ ਸਬੰਧੀ ਸਰਕਾਰ ਵਲੋਂ ਬਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਵਾਰ ਝੋਨੇ ਦੀ ਲੁਆਈ ਨੂੰ ਤਿੰਨ ਭਾਗਾਂ ਵਿਚ ਵੰਡਿਆ ਗਿਆ ਹੈ ਪਹਿਲੇ ਭਾਗ ਵਿਚ ਪੰਜਾਬ ਦੇ ਕਿਸਾਨ 15 ਮਈ ਤੋਂ ਝੋਨੇ ਦੀ ਸਿੱਧੀ ਬਿਜਾਈ ਕਰ ਸਕਣਗੇ। ਜਦੋਂਕਿ ਦੂਜੇ ਭਾਗ ਵਿਚ ਮੁਕਤਸਰ, ਫਰੀਦਕੋਟ, ਮਾਨਸਾ ਫਾਜਿਲਕਾ, ਬਠਿੰਡਾ ਤੇ ਫਿਰੋਜ਼ਪੁਰ ਤੋਂ ਇਲਾਵਾ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਕੰਡਿਆਲੀ ਤਾਰ ਤੋਂ ਪਾਰ ਦੇ ਕਿਸਾਨ ਝੋਨੇ ਦੀ ਬਿਜਾਈ 11 ਜੂਨ 2024 ਤੋਂ ਸ਼ੁਰੂ ਕਰ ਸਕਣਗੇ ਤੀਜੇ ਭਾਗ ਵਿਚ ਮੋਗਾ, ਸੰਗਰੂਰ, ਬਰਨਾਲਾ, ਮਲੇਰਕੋਟਲਾ, ਪਟਿਆਲਾ, ਫਤਿਹਗੜ ਸਾਹਿਬ, ਮੋਹਾਲੀ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸਿਆਰਪੁਰ, ਨਵਾਂ ਸ਼ਹਿਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਦੇ ਕਿਸਾਨ 15 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਕਰ ਸਕਣਗੇ।
Leave a Reply