ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪਸਿੰਘਵਾਲਾ ਅਤੇ ਹੋਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਨਿੰਦਾ

ਜਲੰਧਰ,;;;;;;;;;;;;;;;ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਪੁਲਿਸ ਵਲੋਂ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਮੁੱਖ ਆਗੂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪਸਿੰਘਵਾਲਾ, ਕਿਸਾਨ ਆਗੂ ਹਰਨੇਕ ਸਿੰਘ ਮਹਿਮਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ ਦੀਪਸਿੰਘਵਾਲਾ ਨੂੰ ਗ੍ਰਿਫ਼ਤਾਰ ਕਰਕੇ ਝੂਠੇ ਕੇਸ ਵਿੱਚ ਜੇਲ੍ਹ ਡੱਕਣ ਅਤੇ ਕੇਕੇਯੂ ਦੇ ਸਥਾਨਕ ਇੱਕ ਹੋਰ ਆਗੂ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਗ੍ਰਿਫ਼ਤਾਰੀਆਂ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ
ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਗ੍ਰਿਫ਼ਤਾਰ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਦੇਸ਼ ਦਾ ਮੌਜੂਦਾ ਸੰਵਿਧਾਨ ਲੋਕਾਂ ਨੂੰ ਇਕੱਠੇ ਹੋਣ, ਆਪਣੀ ਗੱਲ ਕਹਿਣ ਅਤੇ ਵਿਰੋਧ ਪ੍ਰਗਟ ਕਰਨ ਦਾ ਅਧਿਕਾਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਪਾਰਲੀਮੈਂਟ ਦੀਆਂ ਚੋਣਾਂ ਨੂੰ ਲੋਕਤੰਤਰ ਦਾ ਤਿਉਹਾਰ ਵਜੋਂ ਪੇਸ਼ ਕੀਤਾ ਜਾ ਰਿਹਾ। ਇਸ ਤਹਿਤ ਭਾਜਪਾ ਨੂੰ ਤਾਂ ਆਪਣੀ ਗੱਲ ਕਹਿਣ ਦਾ ਅਧਿਕਾਰ ਦਿੱਤਾ ਜਾ ਰਿਹਾ ਅਤੇ ਦੂਜੇ ਪਾਸੇ ਆਮ ਲੋਕਾਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਨੂੰ ਆਪਣੀ ਗੱਲ ਕਹਿਣ ਤੇ ਵਿਰੋਧ ਪ੍ਰਗਟ ਕਰਨ ਤੋਂ ਪੁਲਿਸ ਬਲ ਦੇ ਜ਼ੋਰ ਰੋਕਿਆ ਜਾ ਰਿਹਾ। ਲੋਕਾਂ ਦੇ ਮਨਾਂ ਵਿੱਚ ਦਹਿਸ਼ਤ ਪਾਉਣ ਤੇ ਲੋਕਾਂ ਨੂੰ ਆਗੂ ਰਹਿਤ ਕਰਨ ਲਈ ਕਿਸਾਨ, ਮਜ਼ਦੂਰ, ਨੌਜਵਾਨ ਆਗੂਆਂ ਨੂੰ ਕ੍ਰਿਮਿਨਲ ਕਿਸਮ ਲੋਕਾਂ ਵਾਂਗ ਫੜ ਕੇ ਥਾਣਿਆਂ, ਜੇਲ੍ਹ ਵਿੱਚ ਬੰਦ ਕਰਨ ਦਾ ਰਾਹ ਅਖਤਿਆਰ ਕੀਤਾ ਜਾ ਰਿਹਾ। ਲੋਕਤੰਤਰ ਦਾ ਇਹ ਦੋ ਮੂੰਹਾਂ ਕੈਸਾ ਤਿਉਹਾਰ ਹੈ? ਉਨ੍ਹਾਂ ਕਿਹਾ ਕਿ ਇੱਕ ਪਾਸੇ ਆਪ ਪਾਰਟੀ ਦੇ ਸੁਪਰੀਮੋਂ ਦੀ ਗ੍ਰਿਫ਼ਤਾਰ ਕਰਨ ਨੂੰ ਭਗਵੰਤ ਸਿੰਘ ਮਾਨ ਦੀ ਸਰਕਾਰ ਭਾਜਪਾ ਦੀ ਤਾਨਾਸ਼ਾਹੀ ਕਰਾਰ ਦਿੰਦੀ ਥੱਕਦੀ ਨਹੀਂ ਦੂਜੇ ਪਾਸੇ ਆਪਣੀ ਗੱਲ ਕਹਿਣ ਅਤੇ ਦੇਸ਼ ਦੇ ਮੌਜੂਦਾ ਸੰਵਿਧਾਨ ਨੂੰ ਬਦਲ ਕੇ ਮਨੂੰ-ਸਮਰਿਤੀ ਲਾਗੂ ਕਰਨ ਲਈ ਯਤਨਸ਼ੀਲ ਭਾਜਪਾ ਦਾ ਵਿਰੋਧ ਕਰਨ ਵਾਲੇ ਕਿਸਾਨ, ਮਜ਼ਦੂਰ, ਨੌਜਵਾਨ ਆਗੂਆਂ ਨੂੰ ਸੂਬਾ ਸਰਕਾਰ ਦੇ ਇਸ਼ਾਰੇ ਉੱਪਰ ਪੁਲਿਸ ਬਲ ਦੇ ਜ਼ੋਰ ਗ੍ਰਿਫ਼ਤਾਰ ਕਰਕੇ ਲੋਕਾਂ ਦੀ ਜਮਹੂਰੀ ਆਵਾਜ਼ ਨੂੰ ਕੁਚਲ ਰਹੀ ਹੈ। ਇਸ ਤਰ੍ਹਾਂ ਦਾ ਦੋਹਰਾ ਕਿਰਦਾਰ ਕਿਉਂ?
ਯੂਨੀਅਨ ਦੇ ਆਗੂਆਂ ਨੇ ਖਦਸ਼ਾ ਜਾਹਿਰ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਹੋ ਸਕਦਾ ਹੈ ਉਹਨਾਂ ਸਾਰੇ ਆਗੂਆਂ ਨੂੰ ਜੇਲਾਂ ਵਿੱਚ ਡੱਕ ਦਿੱਤਾ ਜਾਵੇ ਜਿਹੜੇ ਮਿਹਨਤਕਸ਼ ਲੋਕਾਂ ਨਾਲ ਜੁੜੇ ਸਵਾਲ ਹਾਕਮ ਪਾਰਟੀਆਂ ਨੂੰ ਕਰ ਰਹੇ ਹਨ। ਭਾਜਪਾ ਹਰਾਓ ਭਾਜਪਾ ਭਜਾਓ ਤੇ ਸਾਰੀਆਂ ਹਾਕਮ ਪਾਰਟੀਆਂ ਦੇ ਆਗੂ ਸਵਾਲਾਂ ਦੀ ਪੰਜਾਬ ਵਿੱਚ ਵਗ ਰਹੀ ਹਨੇਰੀ ਤੋਂ ਬੁਰੀ ਤਰ੍ਹਾਂ ਡਰੇ ਹੋਏ ਹਨ।
ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੇ ਜ਼ਬਰ ਦਾ ਮੁਕਾਬਲਾ ਕਰਦਿਆਂ ਭਾਜਪਾ ਹਰਾਓ ਭਾਜਪਾ ਭਜਾਓ, ਹੋਰਨਾਂ ਹਾਕਮ ਜਮਾਤਾਂ ਦੀਆਂ ਪਾਰਟੀਆਂ ਨੂੰ ਸਵਾਲ ਕਰੋ ਅਤੇ ਮੌਜੂਦਾ ਆਰਥਿਕ ਸਿਆਸੀ ਪ੍ਰਬੰਧ ਨੂੰ ਨੰਗਾ ਕਰੋ ਦੀ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ।

ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪਸਿੰਘਵਾਲਾ ਅਤੇ ਹੋਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਨਿੰਦਾ

Leave a Reply

Your email address will not be published.


*