August 17, 2026

Justice News

ਅਵਾਮ ਦੀ ਆਵਾਜ਼

ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਨੇ ਸਾਥੀ ਅਧਿਕਾਰੀਆ ਤੋਂ ਤੰਗ ਆ ਕੇ ਜ਼ਹਿਰ ਪੀ ਕੇ ਕੀਤੀ ਖੁਦਕੁਸ਼ੀ

Oplus_131072

ਅੰਮ੍ਰਿਤਸਰ(ਰਣਜੀਤ ਸਿੰਘ ਮਸੌਣ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਥਿਤ ਦਫਤਰ ‘ਚ ਤਾਇਨਾਤ ਇੱਕ ਚਰਨਜੀਤ ਸਿੰਘ ਨਾਮੀ ਮੁਲਾਜ਼ਮ ਵੱਲੋਂ ਸਾਥੀ ਅਧਿਕਾਰੀਆਂ ਤੋਂ ਤੰਗ ਆਕੇ ਜ਼ਹਿਰ ਪੀ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾਂ ਮੁੱਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਰਿਕਾਰਡ ਕੀਪਰ ਵੱਜੋਂ ਤਾਇਨਾਤ ਚਰਨਜੀਤ ਸਿੰਘ ਦੀ ਪਤਨੀ ਸਿਮਰਜੀਤ ਕੌਰ ਦੇ ਕਹਿਣ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਸਿਮਰਜੀਤ ਕੌਰ ਨੇ ਚਰਨਜੀਤ ਸਿੰਘ ਨੂੰ ਤੰਗ-ਪਰੇਸ਼ਾਨ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਘੇੜਾ, ਸੁਪਰਵਾਈਜ਼ਰ ਸੁਖਵੰਤ ਸਿੰਘ ਪਰਵਾਨਾ ਤੇ ਸਹਾਇਕ ਅਕਾਊਂਟੈਂਟ ਹਰਪਾਲ ਸਿੰਘ ਦਾ ਨਾਂ ਲਿਆ ਹੈ। ਐੱਸਐੱਚਓ ਸਰਬਜੀਤ ਸਿੰਘ ਨੇ ਕਿਹਾ ਕਿ ਉਪਰੋਕਤ ਤਿੰਨਾਂ ਨੂੰ ਥਾਣੇ ’ਚ ਪੁੱਛ-ਪੜਤਾਲ ਲਈ ਬੁਲਾਇਆ ਗਿਆ ਹੈ। ਪੁੱਛ ਪੜਤਾਲ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.