ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ) ਪੰਜਾਬ ਸਰਕਾਰ ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀਆਂ ਦਿੱਤੀਆਂ ਸਖ਼ਤ ਹਦਾਇਤਾਂ ਦੇ ਬਾਵਜ਼ੂਦ ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਈ ਜਾਂ ਰਹੀਂ ਹੈ। ਪੰਜਾਬ ਸਰਕਾਰ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣਾ ਵਾਲੇ ਕਿਸਾਨਾਂ ਤੇ ਕੋਈ ਖ਼ਾਸ ਕਾਰਵਾਈ ਨਹੀਂ ਕੀਤੀ ਜਾ ਰਹੀਂ। ਜਿਸ ਦਾ ਖਮਿਆਜ਼ਾ ਲੋਕਾਂ ਨੂੰ ਆਪਣੀਆਂ ਕੀਮਤੀ ਜਾਨਾਂ ਗਵਾ ਕੇ ਭੁਗਤਣਾ ਪੈ ਰਿਹਾ ਹੈ। ਸੜਕ ਕਿਨਾਰੇ ਜਮੀਨਾਂ ਦੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਹਾਦਸੇ ਵਾਪਰਨ ਦੀਆਂ ਘਟਨਾਵਾਂ ਕਰਨ ਕਈ ਮਨੁੱਖੀ ਜਾਨਾਂ ਮੌਤ ਦੇ ਮੂੰਹ ਵਿੱਚ ਜਾ ਰਹੀਆਂ ਹਨ । ਜ਼ਿਲਾਂ ਅੰਮ੍ਰਿਤਸਰ ਵਿੱਚ ਇਹ ਦੂਸਰੀ ਘਟਨਾ ਸਾਹਮਣੇਂ ਆਈ ਹੈ। ਇਸ ਤੋਂ ਪਹਿਲਾਂ ਅੰਮ੍ਰਿਤਸਰ ਮਹਿਤਾ ਰੋਡ ਤੇ ਤਿੰਨ ਕੀਮਤੀ ਜਾਨਾਂ, ਕਣਕ ਦੇ ਨਾੜ ਨੂੰ ਲੱਗੀ ਅੱਗ ਕਾਰਨ ਮੌਤ ਦੇ ਮੂੰਹ ਵਿੱਚ ਜਾ ਚੁੱਕੀਆਂ ਹਨ।
ਜ਼ਿਲਾਂ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਅਧੀਨ ਆਉਂਦੇ ਪਿੰਡ ਉਠੀਆਂ ਤੋਂ ਕੁੱਕੜਾਵਾਲਾ ਰੋਡ ਤੋਂ ਸੂਏ ਰਾਹੀਂ ਪਿੰਡ ਜੋਸ਼ ਮੁਹਾਰ ਨੂੰ ਜਾਂਦਿਆਂ ਰਸਤੇ ਵਿੱਚ ਕਣਕ ਦੇ ਨਾੜ ਨੂੰ ਲੱਗੀ ਅੱਗ ਕਾਰਨ, ਇੱਕ ਅਣਪਛਾਤੇ ਮੋਟਰਸਾਈਕਲ ਚਾਲਕ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਬੁਰੀ ਤਰ੍ਹਾਂ ਝੁਲਸ ਕਾਰਨ ਮੌਕੇ ਤੇ ਮੌਤ ਹੋ ਗਈ ਅਤੇ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਸੜ ਗਿਆ। ਅੱਗ ਨਾਲ ਸੜਨ ਕਾਰਨ ਲਾਸ਼ ਦੀ ਪਛਾਣ ਨਹੀਂ ਹੋ ਰਹੀ। ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਸਾਰੇ ਮਾਮਲੇ ਦੀ ਛਾਣਬੀਣ ਕੀਤੀ ਜਾਂ ਰਹੀ
Leave a Reply