ਲੁਧਿਆਣਾ;;;;(Justice News) – ਲੁਧਿਆਣਾ ਸੰਸਦੀ ਹਲਕੇ ਲਈ ਜਨਰਲ ਅਬਜ਼ਰਵਰ, ਦਿਵਿਆ ਮਿੱਤਲ, ਆਈ.ਏ.ਐਸ., ਨੇ ਵੀਰਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਸਥਾਪਿਤ ਕੀਤੇ ਗਏ ਪੋਸਟ ਪੋਲ ਸਟਰਾਂਗ ਰੂਮਜ ਦਾ ਵਿਆਪਕ ਨਿਰੀਖਣ ਕੀਤਾ ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰਾਂ ਹਲਕਾ ਲੁਧਿਆਣਾ ਪੂਰਬੀ ਚੇਤਨ ਬੰਗੜ, ਲੁਧਿਆਣਾ ਕੇਂਦਰੀ ਓਜਸਵੀ ਅਲੰਕਾਰ, ਲੁਧਿਆਣਾ ਉੱਤਰੀ ਅੰਕੁਰ ਮਹਿੰਦਰੂ, ਦੱਖਣੀ ਇੰਦਰ ਪਾਲ, ਜਗਰਾਉਂ ਗੁਰਬੀਰ ਸਿੰਘ ਕੋਹਲੀ, ਲੁਧਿਆਣਾ ਪੱਛਮੀ ਰੁਪਿੰਦਰ ਪਾਲ ਸਿੰਘ ਅਤੇ ਸਹਾਇਕ ਕਮਿਸ਼ਨਰ (ਯੂ.ਟੀ.) ਕ੍ਰਿਤਿਕਾ ਗੋਇਲ ਦੇ ਨਾਲ ਜਨਰਲ ਅਬਜ਼ਰਵਰ ਦਿਵਿਆ ਮਿੱਤਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਤੇ ਜਿਮਨੇਜ਼ੀਅਮ ਹਾਲ (ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅੰਦਰ) ਵਿੱਚ ਸਥਾਪਿਤ ਪੋਸਟ-ਪੋਲ ਸਟਰਾਂਗ ਰੂਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਲੁਧਿਆਣਾ ਪੂਰਬੀ, ਲੁਧਿਆਣਾ ਉੱਤਰੀ, ਲੁਧਿਆਣਾ ਕੇਂਦਰੀ, ਲੁਧਿਆਣਾ ਪੱਛਮੀ, ਲੁਧਿਆਣਾ ਦੱਖਣੀ ਅਤੇ ਜਗਰਾਉਂ ਦੇ ਸਟਰਾਂਗ ਰੂਮਜ ਦਾ ਵੀ ਨਿਰੀਖਣ ਕੀਤਾ।ਸਹਾਇਕ ਰਿਟਰਨਿੰਗ ਅਫ਼ਸਰਾਂ ਨੇ ਜਨਰਲ ਅਬਜ਼ਰਵਰ ਨੂੰ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਵਿਆਪਕ ਉਪਾਅ ਕੀਤੇ ਜਾ ਰਹੇ ਹਨ, ਜਿਸ ਵਿੱਚ ਢੁਕਵੀਂ ਬੈਰੀਕੇਡਿੰਗ, ਸੀ.ਸੀ.ਟੀ.ਵੀ. ਰਾਹੀਂ ਈ.ਵੀ.ਐਮ. ਦੀ 24×7 ਨਿਗਰਾਨੀ ਅਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਸ਼ਾਮਲ ਹੈ।
ਜਨਰਲ ਅਬਜ਼ਰਵਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਈ.ਵੀ.ਐਮਜ਼ ਦੀ ਢੋਆ-ਢੁਆਈ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਈ.ਵੀ.ਐਮ. ਵਾਲੇ ਸਟਰਾਂਗ ਰੂਮ ਦੇ ਐਂਟਰੀ ਪੁਆਇੰਟ ਦੀ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ 24×7 ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਸਟਰਾਂਗ ਰੂਮਾਂ ਵਿੱਚ ਬੁਨਿਆਦੀ ਢਾਂਚੇ ਨਾਲ ਸਬੰਧਤ ਕੁਝ ਮਾਮੂਲੀ ਬਦਲਾਅ ਕੀਤੇ ਜਾਣ।
Leave a Reply