ਸੰਗਰੂਰ, ;;;;;;;;;;;;;;: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮਾਨ ਸਰਕਾਰ ਨੇ ਦੋ ਸਾਲਾਂ ਵਿੱਚ ਇੰਨੇ ਕੰਮ ਕਰ ਦਿੱਤੇ ਕਿ ਪਿਛਲੀਆਂ ਅਕਾਲੀ ਦਲ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਵੱਲੋਂ 70 ਸਾਲਾਂ ਵਿੱਚ ਨਹੀਂ ਕੀਤੇ ਗਏ।
ਅੱਜ ਸੰਗਰੂਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਭਰਵੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਆਪ ਸਰਕਾਰ ਨੇ ਸੂਬਾ ਵਾਸੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ। ਇਸ ਤੋਂ ਇਲਾਵਾ ਜਿਹੜੇ ਵਾਅਦੇ ਨਹੀਂ ਵੀ ਕੀਤੇ, ਉਹ ਵੀ ਪੂਰੇ ਕੀਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਚੋਣਾਂ ਤੋਂ ਬਾਅਦ ਔਰਤਾਂ ਨੂੰ 1000 ਰੁਪਏ ਦੇਣ ਦਾ ਪ੍ਰਬੰਧ ਵੀ ਕਰ ਲਿਆ ਗਿਆ ਹੈ। ਖਰਾਬ ਮੌਸਮ ਨਾਲ ਨੁਕਸਾਨਗ੍ਰਤ ਫਸਲਾਂ ਦੇ ਮੁਆਵਜ਼ੇ ਦੀ ਰਾਸ਼ੀ ਵੀ ਮਨਜ਼ੂਰ ਕਰ ਲਈ ਗਈ ਹੈ।
ਮੀਤ ਹੇਅਰ ਨੇ ਕਿਹਾ ਕਿ ਟੇਲਾਂ ਉਤੇ ਪਹਿਲੀ ਵਾਰ ਪਾਣੀ ਪੁੱਜਿਆ। ਕਈ ਦਹਾਕਿਆਂ ਤੋਂ ਸਾਡੇ ਕਿਸਾਨ ਨਹਿਰੀ ਪਾਣੀ ਨੂੰ ਤਰਸੇ ਪਏ ਸਨ। ਹੁਣ ਹਰ ਥਾਂ ਤੋਂ ਸੋਸ਼ਲ ਮੀਡੀਆ ਉਪਰ ਲੋਕ ਵੀਡਿਓ ਪਾ ਕੇ ਸਰਕਾਰ ਦਾ ਧੰਨਵਾਦ ਕਰ ਰਹੇ ਹਨ। 16 ਹਜ਼ਾਰ ਬੰਦ ਪਏ ਖਾਲ ਚਾਲੂ ਕਰਵਾਏ। 600 ਯੂਨਿਟ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ। ਮੁਫਤ ਤੇ ਮਿਆਰੀ ਇਲਾਜ ਲਈ ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ। ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਇਆ ਗਿਆ ਹੈ ਜਿਸ ਨਾਲ ਹੁਣ ਸਰਕਾਰੀ ਸਕੂਲਾਂ ਦੇ ਬੱਚੇ ਆਈ.ਆਈ.ਟੀ. ਦ ਪੇਪਰ ਪਾਸ ਕਰ ਰਹੇ ਹਨ। 14 ਟੋਲ ਪਲਾਜ਼ੇ ਬੰਦ ਕਰਕੇ ਲੋਕਾਂ ਦੇ ਪੈਸੇ ਦੀ ਲੁੱਟ ਬੰਦ ਕਰਵਾਈ। ਸੜਕੀ ਹਾਦਸਿਆਂ ਵਿੱਚ ਜਾਣ ਵਾਲੀਆਂ ਜਾਨਾਂ ਬਚਾਉਣ ਲਈ ਸੜਕ ਸੁਰੱਖਿਆ ਫੋਰਸ ਬਣਾਈ। ਨਵੀਂ ਖੇਡ ਨੀਤੀ ਬਣਾਈ। 25 ਹਜ਼ਾਰ ਖਿਡਾਰੀਆਂ ਨੂੰ 75 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ। ਬੰਦ ਪਿਆ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਸ਼ੁਰੂ ਕਰਵਾਇਆ। ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦਿਵਾਇਆ ਅਤੇ ਪ੍ਰਾਈਵੇਟ ਮਾਲਜ਼ ਉਪਰ ਪੰਜਾਬੀ ਭਾਸ਼ਾ ਵਿੱਚ ਬੋਰਡ ਲਿਖੇ ਜਾਣ ਲੱਗੇ।
ਅੱਜ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਚੋਣ ਰੈਲੀਆਂ ਦੀ ਸ਼ੁਰੂਆਤ ਮਹਿਸਮਪੁਰ ਤੋਂ ਹੋਈ ਜਿਸ ਤੋਂ ਬਾਅਦ ਨੰਦਗੜ੍ਹ, ਰਸੂਲਪੁਰ ਛੰਨਾ, ਗਹਿਲਾਂ, ਸਕਰੌਦੀ, ਕਾਕੜਾ, ਪੰਨਵਾਂ, ਫਤਹਿਗੜ੍ਹ ਭਾਦਸੋਂ, ਜੌਲੀਆ, ਦਿਆਲਗੜ੍ਹ, ਬਥੋਪੀਰ, ਬਖਤੜੀ, ਆਲੋਅਰਖ, ਭਵਾਨੀਗੜ੍ਹ ਸਮੇਤ ਦੋ ਦਰਜਨ ਪਿੰਡਾਂ ਵਿੱਚ ਰੈਲੀਆਂ ਕੀਤੀਆਂ।
ਐਮ.ਐਲ.ਏ. ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਸੰਗਰੂਰ ਹਲਕੇ ਲਈ ਮਾਣ ਵਾਲੀ ਗੱਲ ਹੈ ਕਿ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੀ ਅਗਵਾਈ ਕਰ ਰਹੇ ਹਨ ਉਥੇ ਪਾਰਲੀਮੈਂਟ ਵਿੱਚ ਨੁਮਾਇੰਦਗੀ ਕਰਨ ਲਈ ਮੀਤ ਹੇਅਰ ਜਿਹਾ ਨੌਜਵਾਨ, ਮਿਹਨਤੀ ਅਤੇ ਇਮਾਨਦਾਰ ਆਗੂ ਮਿਲਿਆ ਹੈ।
Leave a Reply