ਅਮਰਗੜ੍ਹ/ਅਹਿਮਦਗੜ੍ਹ/ਮਾਲੇਰਕੋਟਲਾ :(ਮੁਹੰਮਦ ਸ਼ਹਿਬਾਜ਼)
ਸੁਤੰਤਰ , ਨਿਰਪੱਖ ਤੇ
ਉਨ੍ਹਾਂ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ ਅਤਿਰਿਕਤ ਲੋੜੀਂਦੀ ਗਿਣਤੀ ਵਿੱਚ ਸੁਰੱਖਿਆ ਫੋਰਸ ਤਾਇਨਾਤ ਕੀਤੀ ਜਾਵੇਗੀ। ਉਹਨਾਂ ਵੋਟਰਾਂ,ਰਾਜਨੀਤਿਕ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਹਨਾਂ ਚੋਣਾਂ ਨੂੰ ਸ਼ਾਂਤਮਈ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਲਈ ਪ੍ਰਸਾਸ਼ਨ ਦਾ ਸਹਿਯੋਗ ਕਰਨ।
ਪੁਖ਼ਤਾ ਜਾਣਕਾਰੀ ਇੱਕਤਰ ਕਰਨ ਉਪਰੰਤ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੁਲਿਸ ਪ੍ਰਸਾਸ਼ਨ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਲਈ ਕਿਹਾ । ਇਸ ਮੌਕੇ ਸਹਾਇਕ ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਸਮੁੱਚੇ ਪੋਲਿੰਗ ਸਟੇਸ਼ਨਾਂ ਤੇ ਗਰਮੀ ਦੀ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰਾਂ ਦੀ ਸਹੂਲਤ ਲਈ ਛਾਂਦਾਰ,ਹਵਾਦਾਰ ਵੇਟਿੰਗ ਸਥਾਨ ਦੇ ਨਾਲ ਨਾਲ ਠੰਡੇ ਮਿੱਠੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਵੀ ਕੀਤੇ ਗਿਆ ਹੈ । ਇਸ ਤੋਂ ਇਲਾਵਾ ਸਮੂਹ ਪੋਲਿੰਗ ਬੂਥਾਂ ਤੇ ਪੀ.ਡਬਲਿਊ. ਡੀ. ਵੋਟਰਾਂ ਅਤੇ 85 ਸਾਲ ਤੋਂ ਵਧੇਰੇ ਵੋਟਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਵਹੀਲ ਚੇਅਰ, ਰੈਪ ਆਦਿ ਦੇ ਵੀ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਕਿਸੇ ਵੀ ਵੋਟਰ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ ।
Leave a Reply