ਲੁਧਿਆਣਾ, 22 ਮਈ (ਜਸਟਿਸ ਨਿਊਜ਼ ) – ਲੁਧਿਆਣਾ ਸੰਸਦੀ ਹਲਕੇ ਲਈ ਜਨਰਲ ਆਬਜ਼ਰਵਰ ਦਿਵਿਆ ਮਿੱਤਲ ਆਈ.ਏ.ਐਸ. ਨੇ ਬੁੱਧਵਾਰ ਨੂੰ ਮਿੰਨੀ ਸਕੱਤਰੇਤ ਵਿੱਚ ਸਥਾਪਿਤ ਸੀ ਐਂਡ ਡੀ ਸਟਰਾਂਗ ਰੂਮ ਦਾ ਨਿਰੀਖਣ ਕੀਤਾ।
ਸੀ ਐਂਡ ਡੀ ਸਟ੍ਰਾਂਗ ਰੂਮ ਉਹ ਥਾਂ ਹੈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਰਾਬ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਸਟੋਰ ਕੀਤੀਆਂ ਜਾਂਦੀਆਂ ਹਨ।
ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ.) ਕ੍ਰਿਤਿਕਾ ਗੋਇਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਦੇ ਨਾਲ ਜਨਰਲ ਅਬਜ਼ਰਵਰ ਦਿਵਿਆ ਮਿੱਤਲ ਨੇ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਸੀ.ਸੀ.ਟੀ.ਵੀ. ਕੈਮਰੇ, ਪੁਲਿਸ ਦੀ ਤਾਇਨਾਤੀ ਆਦਿ ਸਮੇਤ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਯਕੀਨੀ ਬਣਾਉਣ ਅਤੇ ਸਟਰਾਂਗ ਰੂਮ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਵੀ ਹਦਾਇਤਾਂ ਜਾਰੀ ਕੀਤੀਆਂ।
ਦਿਵਿਆ ਮਿੱਤਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਭਰ ਦੇ ਸਟਰਾਂਗ ਰੂਮਾਂ ਦੇ ਆਲੇ-ਦੁਆਲੇ ਸਖ਼ਤ ਨਜ਼ਰ ਰੱਖੀ ਜਾਵੇ ਅਤੇ ਸੀਨੀਅਰ ਅਧਿਕਾਰੀ ਵੀ ਸੁਰੱਖਿਆ ਪ੍ਰਬੰਧਾਂ ਦੀ ਨਿਯਮਤ ਚੈਕਿੰਗ ਕਰਨ ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚਾਰੂ ਅਤੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।vv
Leave a Reply