ਸੂਬੇ ਚ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਰਿਕਾਰਡ ਤੋੜ ਵਿਕਾਸ ਹੋਇਆ ਇਕਬਾਲ ਸਿੰਘ ਝੂੰਦਾਂ 

ਭਵਾਨੀਗੜ੍ਹ, ;;;;;;;;;;;- ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ੍ਰ ਇਕਬਾਲ ਸਿੰਘ ਝੂੰਦਾਂ ਹਲਕੇ ਦੇ ਪਿੰਡ ਭੜ੍ਹੋ,ਮਾਝੀ, ਕਾਕੜਾ, ਬਲਿਆਲ , ਘਰਾਚੋਂ ਅਤੇ ਘਾਬਦਾਂ ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਜੋ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਲੋਕ ਉਸ ਤੋਂ ਭਲੀ ਭਾਂਤ ਜਾਣੂ ਹਨ, ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵੱਲੋਂ ਪੱਕੀਆਂ ਨਹਿਰਾਂ, ਪੈਨਸ਼ਨ ਸਕੀਮ, ਆਟਾ ਦਾਲ ਸਕੀਮ, ਸ਼ਗਨ ਸਕੀਮ, ਖੇਤੀਬਾੜੀ ਲਈ ਕਿਸਾਨਾਂ ਨੂੰ ਮੁਫਤ ਬਿਜਲੀ ਤੋਂ ਇਲਾਵਾ ਆਵਾਜਾਈ ਪੰਜਾਬ ਵਿੱਚ ਸੜਕਾਂ ਦਾ ਜਾਲ ਵਿਛਾਇਆ ਤੇ ਅਨੇਕਾਂ ਸਹੂਲਤਾਂ ਸੂਬੇ ਦੇ ਲੋਕਾਂ ਨੂੰ ਮੁਹਈਆ ਕਰਵਾਈਆਂ। ਉਨ੍ਹਾਂ ਕਿਹਾ ਕਿ ਵਿਦਿਆ ਦੇ ਖੇਤਰ ਵਿੱਚ ਅਕਾਲੀ ਦਲ ਦੀ ਵੱਲੋਂ ਸੂਬੇ ਅੰਦਰ ਸਕੂਲਾਂ ਅਪਗ੍ਰੇਡ ਕੀਤੇ ਗਏ ਅਤੇ ਪੰਜਾਬ ਦੇ ਵੱਖ ਜ਼ਿਲ੍ਹਿਆਂ ਵਿੱਚ ਮੇਰੀਟੋਰੀਅਸ ਸਕੂਲਾਂ ਦੀ ਸਥਾਪਨਾ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਪੰਜਾਬ ਦੀ ਇੰਡਸਟਰੀ ਨੂੰ ਬਚਾਉਣ ਕੇਂਦਰ ਸਰਕਾਰ ਤੋਂ ਵੱਡੇ ਵੱਡੇ ਪ੍ਰੋਜੈਕਟ ਪਾਸ ਕਰਵਾਏ, ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਢਾਈਂ ਸਾਲ ਹੋ ਗਏ ਹਨ ਆਪ ਦੀ ਸਰਕਾਰ ਇੱਕ ਵੀ ਪ੍ਰੋਜੈਕਟ ਪੰਜਾਬ ਚ ਨਹੀਂ ਲਿਆ ਸਕੀ ਉਲਟਾ ਪੰਜਾਬ ਦੀ ਇੰਡਸਟਰੀ ਨੂੰ ਬੰਦ ਕਰਨ ਦੇ ਰਾਹ ਪੈ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਪੰਜ ਮਿੰਟ ਚ ਐਮ ਐਸ ਪੀ ਲਾਗੂ ਕਰਨ ਦੀ ਗੱਲ਼ਾਂ ਕਰਦੇ ਹਨ ਉਹ ਅੱਜ ਕਿਸਾਨਾਂ ਦੀ ਗੱਲ ਸੁਣ ਨੂੰ ਵੀ ਤਿਆਰ ਨਹੀਂ। ਹੁਣ ਪਿੰਡਾਂ ਦੀਆਂ ਸੱਥਾਂ ਚ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਹੇ ਹਨ। ਸ੍ਰ ਝੂੰਦਾਂ ਨੇ ਕਿਹਾ ਕਿ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਤੇ ਪੰਥ ਦੇ ਭਲੇ ਲਈ ਕੁਰਬਾਨੀਆਂ ਕੀਤੀਆਂ ਨੇ।
 ਉਨ੍ਹਾਂ ਕਿਹਾ ਕਿ ਪੰਜਾਬ ਲੋਕ ਅਕਾਲੀ ਸਰਕਾਰ ਵੱਲੋਂ ਕੀਤੇ ਕੰਮ ਤੇ ਮੋਹਰ ਲਗਾਉਣਗੇ ਅਤੇ  ਪੰਜਾਬ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਚ ਹਵਾ ਚੱਲ ਰਹੀ ਹੈ । ਇਸ ਮੌਕੇ ਸ੍ਰ ਇਕਬਾਲ ਸਿੰਘ ਝੂੰਦਾਂ ਨੂੰ ਲੂੱਡਆਂ ਨਾਲ ਤੋਲਿਆ ਗਿਆ।ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਰੁਪਿੰਦਰ ਸਿੰਘ ਰੰਧਾਵਾ ਸਾਬਕਾ ਚੈਅਰਮੈਨ, ਬੀਬੀ ਪਰਮਜੀਤ ਕੌਰ ਵਿਰਕ ਪ੍ਰਧਾਨ ਇਸਤਰੀ ਅਕਾਲੀ ਦਲ, ਹਰਵਿੰਦਰ ਸਿੰਘ ਕਾਕੜਾ, ਗੋਲਡੀ ਤੂਰ, ਜਸਵਿੰਦਰ ਸਿੰਘ, ਅਮਰੀਕ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਨੰਬਰਦਾਰ, ਸਰਬਜੀਤ ਸਿੰਘ ਕਾਕੜਾ, ਮਨਜੀਤ ਸਿੰਘ ਪੰਚ, ਕਮਲਜੀਤ ਸਿੰਘ,ਸੋਮਜੀਤ ਸਿੰਘ, ਨਰਿੰਦਰ ਸਿੰਘ ਸਾਬਕਾ ਸਰਪੰਚ, ਪ੍ਰਗਟ ਸਿੰਘ, ਬਿੱਟੂ ਸਿੰਘ ਪ੍ਰਧਾਨ ਟਰੱਕ ਯੂਨੀਅਨ, ਬਿੰਦਰ ਸਿੰਘ ਬਟਿਆਣਾ, ਜੋਗਾ ਸਿੰਘ ਫੱਗੂਵਾਲਾ, ਗੁਰਨੈਬ ਸਿੰਘ ਰੋਹੀ, ਜਸ਼ਨ ਸਿੰਘ, ਪ੍ਰਵੀਨ ਸਿੰਘ, ਰਮਨਦੀਪ ਸਿੰਘ, ਅਮਰਜੀਤ ਸਿੰਘ ਸਾਬਕਾ ਸਰਪੰਚ, ਸੁਖਦੇਵ ਸਿੰਘ ਬਰਾੜ ਅਤੇ ਹਰਜਿੰਦਰ ਸਿੰਘ ਜਲਾਲ ਵੀ ਮੌਜੂਦ ਸਨ।

Leave a Reply

Your email address will not be published.


*