August 17, 2026

Justice News

ਅਵਾਮ ਦੀ ਆਵਾਜ਼

ਜਥੇਦਾਰ ਹਰਿੰਦਰ ਸਿੰਘ ਜੋਸ਼ਨ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਅ) ਵਿੱਚ ਹੋਏ ਸ਼ਾਮਲ

ਸੁਨਾਮ,25 ਮਈ;;;;;;;;;;;;;: ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਸ. ਸਿਮਰਨਜੀਤ ਸਿੰਘ ਮਾਨ ਦੀ ਚੋਣ ਮੁਹਿੰਮ ਨੂੰ  ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਜਥੇਦਾਰ ਹਰਿੰਦਰ ਸਿੰਘ ਜੋਸ਼ਨ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ |
ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦੇ ਹੋਏ ਪਾਰਟੀ ਦੇ ਜਥੇਬੰਦਕ ਸਕੱਤਰ ਸ. ਗੋਵਿੰਦ ਸਿੰਘ ਸੰਧੂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਲੋਕ ਹੱਕਾਂ ਦੀ ਰਾਖੀ, ਲੋਕਾਂ ਉੱਪਰ ਹੋਣ ਵਾਲੇ ਜੁਲਮਾਂ ਵਿਰੁੱਧ ਪਾਰਲੀਮੈਂਟ ਵਿੱਚ ਚੁੱਕੇ ਮੁੱਦਿਆਂ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਪੱਖੀ ਸੋਚ ਦੇ ਆਗੂ ਲਗਾਤਾਰ ਹੋਰਨਾਂ ਪਾਰਟੀਆਂ ਨੂੰ  ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨਾਲ ਜੁੜ ਰਹੇ ਹਨ | ਸ. ਸੰਧੂ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਨੂੰ  ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਪਾਰਟੀ ਵਿੱਚ ਸ਼ਾਮਲ ਹੋਏ ਜਥੇਦਾਰ ਹਰਿੰਦਰ ਸਿੰਘ ਜੋਸ਼ਨ ਨੇ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਸ. ਗੋਵਿੰਦ ਸਿੰਘ ਸੰਧੂ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦੁਆਇਆ ਕਿ ਉਹ ਪੂਰੀ ਤਨਦੇਹੀ ਨਾਲ ਪਾਰਟੀ ਦੀ ਚੜ੍ਹਦੀ ਕਲਾਂ ਲਈ ਕੰਮ ਕਰਨਗੇ ਅਤੇ ਪਾਰਟੀ ਦੀ ਲੋਕ ਪੱਖੀ ਸੋਚ ਨੂੰ  ਘਰ-ਘਰ ਤੱਕ ਪਹੁੰਚਾਉਣਗੇ | ਉਨ੍ਹਾਂ ਦੱਸਿਆ ਕਿ ਉਹ ਸ. ਮਾਨ ਵੱਲੋਂ ਲੋਕ ਭਲਾਈ ਦੇ ਕੀਤੇ ਜਾ ਰਹੇ ਕੰਮਾਂ ਅਤੇ ਅਕਾਲੀ ਦਲ (ਬਾਦਲ) ਵੱਲੋਂ ਆਪਣੇ ਸਟੈਂਡ ‘ਤੇ ਕਾਇਮ ਨਾ ਰਹਿਣ ਕਰਕੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਿੱਚ ਸ਼ਾਮਲ ਹੋਏ ਹਨ |
ਇਸ ਮੌਕੇ ਜਥੇਦਾਰ ਗੁਰਪ੍ਰੀਤ ਸਿੰਘ ਲਖਮੀਰਵਾਲਾ, ਮਨਜੀਤ ਸਿੰਘ ਕੁੱਕੂ ਦਫ਼ਤਰ ਇੰਚਾਰਜ ਸੁਨਾਮ, ਮਲਕੀਤ ਸਿੰਘ ਬੇਲਾ ਇੰਚਾਰਜ ਸੋਸ਼ਲ ਵੈਲਫੇਅਰ ਸਕੀਮਾਂ , ਸੀਨੀਅਰ ਆਗੂ ਅਜੈ ਕੁਮਾਰ ਗੋਇਲ, ਜੁਝਾਰ ਸਿੰਘ ਮਾੜੂ ਯੂਥ ਵਿੰਗ ਪ੍ਰਧਾਨ ਸੁਨਾਮ, ਬੀਬੀ ਸੁਖਵੀਰ ਕੌਰ, ਬੀਬੀ ਚਰਨਜੀਤ ਕੌਰ, ਭਗਵੰਤ ਸਿੰਗ ਚੰਦੜ, ਗੁਰਪਿਆਰ ਸਿੰਘ, ਡਾ. ਮਨਿੰਦਰ ਸਿੰਘ, ਬੀਬੀ ਪਰਮਜੀਤ ਕੌਰ, ਧਰਮਿੰਦਰ ਸਿੰਘ, ਸਤਿਨਾਮ ਸਿੰਘ ਰੱਤੋਕੇ ਮੀਡੀਆ ਇੰਚਾਰਜ ਜ਼ਿਲ੍ਹਾ ਸੰਗਰੂਰ ਸਮੇਤ ਹੋਰ ਆਗੂ ਅਤੇ ਵਰਕਰ ਵੀ ਹਾਜ

Leave a Reply

Your email address will not be published. Required fields are marked *

Copyright © All rights reserved. | Newsphere by AF themes.