August 17, 2026

Justice News

ਅਵਾਮ ਦੀ ਆਵਾਜ਼

ਡੇਢ ਸਾਲ ’ਚ ਸਿਮਰਨਜੀਤ ਮਾਨ ਨੇ ਲੋਕ ਸਭਾ ’ਚ ਪੰਜਾਬ ਦਾ ਇਕ ਵੀ ਮੁੱਦਾ ਨਹੀਂ ਚੁੱਕਿਆ: ਮੀਤ ਹੇਅਰ

ਸੰਗਰੂਰ, 26 ਮਈ, 2024: ਪੰਜਾਬ ਦੇ ਖੇਡ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਸਿਮਰਨਜੀਤ ਸਿੰਘ ਮਾਨ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹਨਾਂ ਨੇ ਡੇਢ ਸਾਲ ਵਿਚ ਲੋਕ ਸਭਾ ਵਿਚ ਪੰਜਾਬ ਦਾ ਇਕ ਵੀ ਮੁੱਦਾ ਨਹੀਂ ਚੁੱਕਿਆ।ਉਹਨਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਦੱਸਦੇ ਹਨ। ਉਹਨਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਦੇ ਨਾਨੇ ਨੇ ਜਨਰਲ ਡਾਇਰ ਨੂੰ ਸਿਰੋਪਾਓ ਪਾ ਕੇ ਸਨਮਾਨਤ ਕੀਤਾ ਸੀ। ਉਹਨਾਂ ਕਿਹਾ ਕਿ ਇਹ ਤਾਂ ਸ਼ਹੀਦ ਊਧਮ ਸਿੰਘ ਸਨ ਜਿਹਨਾਂ ਨੇ ਜਨਰਲ ਡਾਇਰ ਤੋਂ ਬਦਲਾ ਲਿਆ ਸੀ। ਉਹਨਾਂ ਕਿਹਾ ਕਿ ਉਹ ਭਗਤ ਸਿੰਘ ਤੇ ਕਰਤਾਰ ਸਿੰਘ ਸਰਾਭਾ ਨੂੰ ਆਪਣਾ ਹੀਰੋ ਮੰਨਦੇ ਸਨ। ਉਹਨਾਂ ਕਿਹਾ ਕਿ ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਨੇ 23 ਸਾਲ ਦੀ ਉਮਰ ਵਿਚ ਫਾਂਸੀ ਕਬੂਲ ਕਰ ਲਈ। ਅੱਜ ਦੇ ਨੌਜਵਾਨ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਤੇ ਊਧਮ ਸਿੰਘ ਨੂੰ ਆਪਣਾ ਹੀਰੋ ਮੰਨਦੇ ਹਨ। ਉਹਨਾਂ ਕਿਹਾ ਕਿ ਰਾਸ਼ਟਰਪਤੀ ਦੀ ਚੋਣ ਵੇਲੇ ਵੀ ਸਿਮਰਨਜੀਤ ਮਾਨ ਨੇ ਭਾਜਪਾ ਨੂੰ ਆਪਣੀ ਵੋਟ ਪਾਈ ਸੀ। ਉਹਨਾਂ ਕਿਹਾ ਕਿ ਸਿਮਰਨਜੀਤ ਮਾਨ ਸਿਰਫ ਨੌਜਵਾਨਾਂ ਨੂੰ ਗੁੰਮਰਾਹ ਕਰਦੇ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.