ਸਾਬਕਾ ਡਾਇਰੈਕਟਰ  ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਿਹਾ l

ਪਾਇਲ,  ( ਨਰਿੰਦਰ ਸਿੰਘ  )-
ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੀਆਰਟੀਸੀ ਪੰਜਾਬ ਦੇ ਸਾਬਕਾ ਡਾਇਰੈਕਟਰ ਮਨਜੀਤ ਸਿੰਘ ਮੀਤਾ ਪਾਇਲ ਨੇ ਕਾਂਗਰਸ ਹਾਈਕਮਾਂਡ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ।
           ਸਾਬਕਾ ਡਾਇਰੈਕਟਰ ਮਨਜੀਤ ਸਿੰਘ ਪਾਇਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਹਾਈਕਮਾਂਡ ਵੱਲੋਂ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਡਾ ਅਮਰ ਸਿੰਘ ਬੋਪਾਰਾਏ ਨੂੰ ਚੋਣ ਮੈਦਾਨ ਵਿੱਚ ਉਤਾਰੇ ਜਾਣ ਦੇ ਰੋਸ ਵੱਜੋਂ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ ਕਿਉਂਕਿ ਉਹ ਪੰਜ ਸਾਲ ਫਤਿਹਗੜ੍ਹ ਸਾਹਿਬ ਤੋ ਮੈਂਬਰ ਪਾਰਲੀਮੈਂਟ ਰਹੇ ਪਰ ਇਹਨਾਂ ਨੇ ਲੋਕਾਂ ਦੀ ਸਾਰ ਨਹੀਂ ਲਈ। ਉਹਨਾਂ ਕਿਹਾ ਕਿ ਉਹ 1985 ਤੋਂ ਅੱਜ ਤੱਕ ਕਾਂਗਰਸ ਪਾਰਟੀ ਨਾਲ ਜੁੜੇ ਆ ਰਹੇ ਹਨ ਅਤੇ ਵੱਖ-ਵੱਖ ਅਹੁਦਿਆਂ ਤੇ ਰਹੇ ਹਨ। ਸਾਬਕਾ ਡਾਇਰੈਕਟਰ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਨੂੰ ਛੱਡਣਾ ਨਹੀਂ ਚਾਹੁੰਦਾ ਸੀ ਪਰ ਡਾ ਅਮਰ ਸਿੰਘ ਦੀ ਘਟੀਆਂ ਕਾਰਗੁਜ਼ਾਰੀ ਕਾਰਨ ਅਸਤੀਫਾ ਦੇਣਾ ਪਿਆ ਕਿਉਂਕਿ ਜਦੋਂ ਪਿੰਡਾਂ ਵਿੱਚ ਵੋਟਾਂ ਮੰਗਣ ਜਾਂਦੇ ਸੀ ਤਾਂ ਲੋਕ ਡਾ ਅਮਰ ਸਿੰਘ ਦਾ ਵਿਰੋਧ ਕਰਦੇ ਸਨ। ਉਹਨਾਂ ਕਿਹਾ ਕਿ ਜਦੋਂ ਵੀ ਡਾ ਅਮਰ ਸਿੰਘ ਬੋਪਾਰਾਏ  ਨੂੰ ਲੋਕਾਂ ਦੇ ਕੰਮਾਂ ਬਾਰੇ ਕਿਹਾ ਤਾਂ ਉਹਨਾਂ ਅਣਗੌਲਿਆ ਹੀ ਕੀਤਾ ਹੈ। ਜਦੋਂ ਉਹਨਾਂ ਨੂੰ ਭਾਜਪਾ ਜਾਂ ਆਪ ਵਿੱਚ ਜਾਣ ਬਾਰੇ ਪੁੱਛਿਆ ਤਾਂ ਉਹਨਾਂ ਕਿਹਾ ਕਿ ਉਹ ਆਪਣੇ ਸਿਆਸੀ ਮਾਹਿਰਾਂ ਨਾਲ ਰਾਏ ਸਲਾਹ ਕਰਕੇ ਅਗਲਾ ਕਦਮ ਚੁੱਕਣਗੇ। ਉਹਨਾਂ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਡਾ ਅਮਰ ਸਿੰਘ ਬੋਪਾਰਾਏ ਨੂੰ ਹਰਾਕੇ ਵਾਪਸ ਰਾਏਕੋਟ ਭੇਜੋ।
      ਇੱਥੇ ਇਹ ਵੀ ਵਰਨਣਯੋਗ ਹੈ ਕਿ ਪਾਇਲ ਹਲਕੇ ਦੇ ਪਿੰਡਾਂ ਸ਼ਹਿਰਾਂ ਦੇ ਕਾਂਗਰਸੀ ਆਗੂ ਟਿਕਟ ਮਿਲਣ ਤੋਂ ਪਹਿਲਾਂ ਵੀ ਡਾ ਅਮਰ ਸਿੰਘ ਦਾ ਵਿਰੋਧ ਕਰ ਰਹੇ ਸਨ ਕਿਉਂਕਿ ਉਹ ਵੀ ਹਲਕੇ ਅੰਦਰ ਨਾ ਵਿਚਰਨ ਦੀ ਦੁਹਾਈ ਦੇ ਰਹੇ ਸਨ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange 100services https://www.vapeciga.com/affiliate/track-482917-link https://puffbarwholesale.com/affiliate/track-933738-link hi88 new88 789bet 777PUB mega888 1xbet 1xbet plinko Tigrinho Interwin