ਮੁਲਾਜ਼ਮਾਂ ਨੇ ਪੋਸਟਰ ਮੁਹਿੰਮ ਰਾਹੀਂ ਪੁਰਾਣੀ ਪੈਂਨਸ਼ਨ ਬਹਾਲੀ ਦੀ ਮੰਗ ਨੂੰ ਉਭਾਰਿਆ

ਸਮਾਣਾ,::::::::::::::::::::::::::::: ਪੁਰਾਣੀ ਪੈਂਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮ ਵਰਗ ਵਿੱਚ ਭਾਰੀ ਨਰਾਜ਼ਗੀ ਪਾਈ ਜਾ ਰਹੀ ਹੈ। ਲੋਕ ਸਭਾ ਚੋਣਾਂ ਮੌਕਾ ਮੁਲਾਜ਼ਮ ਵਰਗ ਨੇ ਅਪਣੇ ਘਰਾਂ ਅੱਗੇ ਪੋਸਟਰ ਲਾ ਕੇ ਹਰ ਸਿਆਸੀ ਧਿਰ ਨੂੰ ਸਿੱਧਾ ਸੁਨੇਹਾ ਦਿੱਤਾ ਹੈ ਕਿ ਸਾਡੀ ਵੋਟ ਉਸਨੂੰ ਜਾਏਗੀ ਜੋ ਪੁਰਾਣੀ ਪੈਂਨਸ਼ਨ ਬਹਾਲ ਕਰੇਗਾ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜ਼ਿਲ੍ਹਾ ਪਟਿਆਲਾ ਦੇ ਸਰਪ੍ਰਸਤ ਜਸਵਿੰਦਰ ਸਿੰਘ ਸਮਾਣਾ ਨੇ ਦੱਸਿਆ ਕਿ ਪਿਛਲੀਆਂ ਵਿਧਾਨ ਸਭਾ ਚੋਣਾ ਦੌਰਾਨ ਪੰਜਾਬ ਵਿੱਚ ਭਾਰੀ ਤਦਾਦ ਵਿੱਚ ਬੈਲਟ ਪੇਪਰਾਂ ਦੀ ਵਰਤੋਂ ਕਰਦੇ ਹੋਏ ਮੁਲਾਜਮ ਵਰਗ ਨੇ ਵੋਟਾਂ ਪਾਈਆਂ ਤੇ ਸਰਕਾਰ ਬਣਾਈ। ਦੋ ਸਾਲ ਪਹਿਲਾਂ ਭਗਵੰਤ ਮਾਨ ਸਰਕਾਰ ਨੇ ਪੁਰਾਣੀ ਪੈਂਨਸ਼ਨ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਜੋ ਕਿ ਚਿੱਟਾ ਹਾਥੀ ਸਾਬਤ ਹੋਇਆ। ਪਿਛਲੀਆਂ ਸਰਕਾਰਾਂ ਦੀਆਂ ਸਿਆਸੀ ਧਿਰਾਂ ਤਾਂ ਜੁਬਾਨੀ ਕੀਤੇ ਵਾਅਦਿਆਂ ਤੋਂ ਮੁਕਰਦੇ ਰਹੇ ਆ ਪਰ ਭਗਵੰਤ ਮਾਨ ਸਰਕਾਰ ਪੰਜਾਬ ਦੇ ਇਤਿਹਾਸ ਦੀ ਪਹਿਲੀ ਸਰਕਾਰ ਹੈ ਜੋ ਅਪਣੇ  ਲਿਖਤੀ ਨੋਟੀਫਿਕੇਸ਼ਨ ਨੂੰ ਲਾਗੂ ਨਹੀਂ ਕਰ ਪਾਈ। ਇਸ ਸਬੰਧੀ ਮੁਲਾਜਮ ਵਰਗ ਸੜਕਾਂ ਤੇ ਰਿਹਾ ਵੱਖ ਵੱਖ ਰੈਲੀਆਂ ਕੀਤੀਆਂ ਹਰ ਬਾਰ ਸਰਕਾਰ ਨੇ ਹੁਕਮ ਮੋੜਨਾ ਨੀ ਤੇ ਡੱਕਾ ਤੋੜਨਾ ਨੀ ਵਾਲਾ ਰਵੱਈਆ ਅਪਣਾਈ ਰੱਖਿਆ ਜਦੋਂ ਵੀ ਕੋਈ ਰੈਲੀ ਹੁੰਦੀ ਮੀਟਿੰਗ ਦਾ ਸਮਾਂ ਜਰੂਰ ਦਿੱਤਾ ਜਾਂਦਾ ਪਰ ਬਿਨਾਂ ਤਿਆਰੀ ਤੋਂ ਮੰਤਰੀ ਮੀਟਿੰਗ ਵਿੱਚ ਬੈਠਦੇ ਰਹੇ ਅਤੇ ਸਰਮਸ਼ਾਰ ਹੁੰਦੇ ਰਹੇ। ਰਾਜ ਸਰਕਾਰਾਂ ਦੇ ਅਪਣੇ ਅਧਿਕਾਰ ਹੁੰਦੇ ਹਨ। ਹਰ ਰਾਜ ਦੀ ਸਰਕਾਰ ਮੁਲਾਜਮਾਂ ਦੀਆਂ ਤਨਖਾਹਾਂ ਭੱਤੇ ਤੇ ਪੈਂਨਸ਼ਨ ਖੁਦ ਤੈਅ ਕਰਦੀ ਹੈ। ਪਰ ਪੰਜਾਬ ਦੀ ਇਹ ਪਹਲੀ ਸਰਕਾਰ ਹੈ ਜੋ ਇੰਨੀ ਕੁ ਕਮਜੋਰ ਹੋ ਚੁੱਕੀ ਹੈ ਕਿ ਅਪਣੇ ਲਏ ਫੈਸਲੇ ਨੂੰ ਲਾਗੂ ਨਹੀਂ ਕਰ ਪਾਈ ਹੈ। ਕੇੰਦਰ ਵੱਲੋਂ ਐਨ ਪੀ ਐਸ ਵਿੱਚ ਹੀ ਕੀਤੀ ਜਾ ਰਹੀ ਸੋਧ ਤੇ ਨਿਗਾਹ ਟਕਾਈ ਬੈਠੀ ਪੰਜਾਬ ਸਰਕਾਰ ਅਪਣੇ ਲਏ ਜਾਣ ਵਾਲੇ  ਫੈਸਲਿਆਂ ਨੂੰ ਲੈਣ ਸਮੇਂ ਕੇੰਦਰ ਅੱਗੇ ਗੋਡੇ ਟੇਕਦੀ ਨਜਰ ਆ ਰਹੀ ਹੈ।
ਮੁਲਾਜ਼ਮ ਆਗੂ ਸਪਿੰਦਰ ਕੁਮਾਰ ਸ਼ਰਮਾਂ , ਗੁਰਪ੍ਰੀਤ ਸਿੰਘ ਸਿੱਧੂ, ਭੀਮ ਸਿੰਘ, ਗੁਰਵਿੰਦਰ ਸਿੰਘ ਖੰਗੂੜਾ, ਗੁਰਵਿੰਦਰ ਸਿੰਘ, ਵਰਿੰਦਰ ਸਿੰਘ, ਜੁਗਪ੍ਰਗਟ ਸਿੰਘ, ਭੁਪਿੰਦਰ ਸਿੰਘ ਕੌੜਾ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਦੇ ਮੁੱਦੇ ਤੇ ਕੇਂਦਰ ਦੀ ਮੋਦੀ ਸਰਕਾਰ ਤੋਂ ਨਿਰਾਸ਼ਾ ਹੀ ਪੱਲੇ ਪਈ ਹੈ ਜਿੱਥੇ ਕੇਂਦਰ ਸਰਕਾਰ ਪੈਨਸ਼ਨ ਦੇ ਮੁੱਦੇ ਕਮੇਟੀਆਂ ਦੇ ਗਠਨ ਤੱਕ ਹੀ ਸੀਮਤ ਰਹੀ ਹੈ ਉੱਥੇ ਹੀ ਪ੍ਰਧਾਨਮੰਤਰੀ ਮੋਦੀ ਨੇ ਜਿੰਨਾਂ ਰਾਜਾਂ ਨੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਉਹਨਾਂ ਨੂੰ ਵੀ ਚਿਤਾਵਨੀ ਦਿੰਦਿਆਂ ਕਿਹਾ ਸੀ ਕਿ ਉਹ ਪੁਰਾਣੀ ਪੈਨਸ਼ਨ ਬਹਾਲੀ ਜਿਹਾ ਮਹਾਂ ਪਾਪ ਨਾ ਕਰਨ ਇਸ ਨਾਲ ਦੇਸ਼ ਦੀ ਅਰਥਵਿਵਸਥਾ ਤਬਾਹ ਹੋ ਜਾਵੇਗੀ ਜਦਕਿ ਕਾਰਪੋਰੇਟਾ ਦੇ ਕਰੋੜਾਂ ਬੈਂਕ  ਕਰਜ਼ੇ ਇੱਕ ਮਹਿਜ਼ ਐਲਾਨ ਨਾਲ ਹੀ ਮਾਫ ਕਰ ਦਿੱਤੇ ਜਾਂਦੇ ਹਨ। ਕੁੱਝ ਗੁਆਂਢੀ ਰਾਜਾਂ ਨੇ ਪੁਰਾਣੀ ਪੈਂਨਸ਼ਨ ਲਾਗੂ ਕਰਕੇ ਦਮਦਾਰ ਤੇ ਤਜਰਬੇਕਾਰ ਸਰਕਾਰ ਹੋਣ ਦੀ ਮਿਸਾਲ ਕਾਇਮ ਰੱਖੀ ਹੈ। ਇਸ ਬਾਰ ਮੁਲਾਜਮ ਵਰਗ ਨੇ ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਝੰਡੇ ਹੇਠ ਵੋਟ ਮੰਗਣ ਆ ਰਹੇ ਨੁਮਾਇੰਦਿਆਂ ਨੂੰ ਘਰ ਅੱਗੇ ਪੋਸਟਰ ਲਾ ਕੇ ਤਿੱਖੇ ਸਵਾਲ ਕਰਨ ਦਾ ਫੈਸਲਾ ਕੀਤਾ ਹੈ।

Leave a Reply

Your email address will not be published.


*