August 17, 2026

Justice News

ਅਵਾਮ ਦੀ ਆਵਾਜ਼

ਚੋਣ ਕਮਿਸ਼ਨ ਵੱਲੋਂ ਵੋਟਿੰਗ ਪ੍ਰਤੀਸ਼ਤਤਾ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਐਲਾਨ 

 ਸੰਗਰੂਰ ::::::::::::::::::::::: ਲੋਕ ਸਭਾ ਚੋਣਾਂ ਵਿਚ ਇਸ ਵਾਰ ਵੱਧ ਤੋਂ ਵੱਧ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਸਵੀਪ ਅਧਾਰਿਤ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਚੋਣ ਕਮਿਸ਼ਨ ਨੇ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਵੋਟਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਵਾਲੇ ਬੀ.ਐਲ.ਓ ਨੂੰ ਇਨਾਮ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਲ 2019 ਵਿੱਚ ਹੋਈਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਇਸ ਵਾਰ ਕੁਲ ਵੋਟ ਪ੍ਰਤੀਸ਼ਤਤਾ ਵਿਚ 10 ਫ਼ੀਸਦੀ ਜਾਂ ਇਸ ਤੋਂ ਵੱਧ ਦਾ ਵਾਧਾ ਕਰਨ ਵਾਲੇ ਬੀ.ਐਲ.ਓਜ਼ ਨੂੰ 5000 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ ਅਤੇ ਸੂਬਾ ਪੱਧਰੀ ਸਮਾਰੋਹ ਵਿੱਚ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਿਹੜੇ ਬੂਥਾਂ ਉੱਤੇ ਵੋਟਿੰਗ ਪ੍ਰਤੀਸ਼ਤਤਾ 75 ਫ਼ੀਸਦੀ ਤੋਂ ਵੱਧ ਹੋਵੇਗੀ, ਉੱਥੋਂ ਦੇ ਬੀ.ਐਲ.ਓਜ਼ ਨੂੰ ਵੀ 5000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਤਿਆਰ ਵੋਟਰ ਗਾਈਡ ਅਤੇ ਸੱਦਾ ਪੱਤਰ ਹਰ ਘਰ ਤੱਕ ਭੇਜਿਆ ਗਿਆ ਹੈ ਅਤੇ ਨਾਲ ਹੀ ਵੋਟਰ ਸਲਿੱਪ ਵੀ ਬੀ.ਐਲ.ਓਜ਼  ਦੇ ਰਾਹੀਂ ਵੰਡੀਆਂ ਗਈਆਂ ਹਨ ਜਿਸ ਨਾਲ ਵੋਟਰ ਨੁੰ ਪਤਾ ਹੋਵੇ ਕਿ ਉਸਦੀ ਵੋਟ ਕਿਸ ਬੂਥ ਉਤੇ ਹੈ ਅਤੇ ਉਸਦਾ ਨਾਮ ਵੋਟਰ ਸੂਚੀ ਵਿਚ ਕਿਹੜੀ ਲੜੀ ਸੰਖਿਆ ਉਤੇ ਦਰਜ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਦੇ ਇਸ ਮਹਾਂ ਤਿਓਹਾਰ ਵਿਚ ਵਧ ਚੜ੍ਹ ਕੇ ਭਾਗ ਲੈਣ ਅਤੇ ਹਰੇਕ ਵੋਟਰ 1 ਜੂਨ ਨੂੰ ਆਪਣੇ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਜਰੂਰ ਕਰੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.