ਮੋਗਾ ( Manpreet singh)
1 ਜੂਨ 2024 ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਪਣੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਵੋਟਰਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਹਰੇਕ ਪੋਲਿੰਗ ਬੂਥ ਉੱਪਰ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕਿ ਕੋਈ ਵੀ ਅਜਿਹਾ ਵੋਟਰ ਜਿਸ ਕੋਲ ਵੋਟਰ ਕਾਰਡ ਨਹੀਂ ਵੀ ਹੈ ਉਹ ਆਪਣੀ ਵੋਟ ਦਾ ਇਸਤੇਮਾਲ ਚੋਣ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ 12 ਡਾਕੂਮੈਂਟਸ ਵਿੱਚੋਂ ਕਿਸੇ ਇੱਕ ਦਾ ਇਸਤੇਮਾਲ ਕਰਕੇ ਆਪਣੀ ਵੋਟ ਪਾ ਸਕਦਾ ਹੈ।ਇਨ੍ਹਾਂ 12 ਡਾਕੂਮੈਂਟਸ ਵਿੱਚ ਪਾਸਪੋਰਟ, ਆਧਾਰ ਕਾਰਡ, ਮਨਰੇਗਾ ਨੌਕਰੀ ਕਾਰਡ, ਪੈਨ ਕਾਰਡ, ਪਾਸਬੁੱਕ, ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਸਰਵਿਸ ਪਛਾਣ ਪੱਤਰ, ਸਮਾਰਟ ਕਾਰਡ, ਪੈਨਸ਼ਨ ਦਸਤਾਵੇਜ਼, ਅਧਿਕਾਰਤ ਪਛਾਣ ਪੱਤਰ, ਵਿਲੱਖਣ ਦਿਵਿਆਂਗਤਾ ਸ਼ਨਾਖਤ ਕਾਰਡ ਸ਼ਾਮਿਲ ਹਨ।ਉਨ੍ਹਾਂ ਦੱਸਿਆ ਕਿ ਸਮੂਹ ਜ਼ਿਲ੍ਹਾ ਵਾਸੀ ਆਪਣੀ ਵੋਟ ਦਾ ਇਸਤੇਮਾਲ ਲਾਜ਼ਮੀ ਤੌਰ ਉੱਪਰ ਬਿਨ੍ਹਾਂ ਕਿਸੇ ਲਾਲਚ ਜਾਂ ਡਰ ਤੋਂ ਕਰਨ।
ਉਨ੍ਹਾਂ ਅੱਗੇ ਦੱਸਿਆ ਕਿ ਬੂਥਾਂ ਉੱਪਰ ਸ਼ਾਮਿਆਨੇ ਦਾ ਪ੍ਰਬੰਧ ਹੋਵੇਗਾ ਤਾਂ ਕਿ ਵੋਟਰਾਂ ਨੂੰ ਧੁੱਪ ਤੋਂ ਬਚਾਇਆ ਜਾ ਸਕੇ। ਲਾਈਨ ਵਿੱਚ ਲੱਗ ਕੇ ਜਿਆਦਾ ਸਮਾਂ ਇੰਤਜਾਰ ਨਾ ਕਰਨਾ ਪਵੇ ਇਸ ਲਈ ਬੈਠਣ ਦਾ ਇੰਤਜ਼ਾਮ ਵੀ ਕੀਤਾ ਜਾਵੇਗਾ। ਬਜ਼ੁਰਗਾਂ ਅਤੇ ਦਿਵਿਆਂਗਜਨਾਂ ਨੂੰ ਘਰੋਂ ਲੈ ਕੇ ਅਤੇ ਛੱਡ ਕੇ ਆਉਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਬੂਥ ਉੱਪਰ ਗਰਮੀ ਤੋਂ ਬਚਾਅ ਵਾਸਤੇ ਪੱਖੇ ਕੂਲਰ ਆਦਿ ਦਾ ਵੀ ਪ੍ਰਬੰਧ ਹੋਵੇਗਾ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਜਾਣਗੀਆਂ। ਵਲੰਟੀਅਰ ਵੋਟਰਾਂ ਦੀ ਜ਼ਰੂਰਤ ਅਨੁਸਾਰ ਸਹਾਇਤਾ ਵੀ ਕਰਨਗੇ ਅਤੇ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੋਟਰ ਨੇ ਕੋਈ ਵੋਟਾਂ ਸਬੰਧੀ ਸਹਾਇਤਾ ਲੈਣੀ ਹੈ ਤਾਂ ਵੋਟਰ ਹੈਲਪ ਲਾਈਨ ਨੰਬਰ 1950 ਉੱਪਰੋਂ ਜਾਣਕਾਰੀ ਲੈ ਸਕਦਾ ਹੈ।
Leave a Reply