ਅੰਮ੍ਰਿਤਸਰ /ਮਾਨਾਵਾਲਾ, (ਪਰਵਿੰਦਰ ਸਿੰਘ ਮਲਕਪੁਰ)-: ਪਾਗਲਾਂ, ਅਪਾਹਿਜਾਂ, ਬਜੁਰਗਾਂ ਤੇ ਮੰਦਬੁੱਧੀ ਬੱਚਿਆਂ ਦੀ ਸੇਵਾ ਸੰਭਾਲ ਕਰਨ ਵਾਲੀ ਵਿਸ਼ਵ ਪ੍ਰਸਿੱਧ ਸੰਸਥਾ ਪਿੰਗਲਵਾੜਾ ਅੰਮ੍ਰਿਤਸਰ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦਾ 120ਵਾਂ ਜਨਮ ਦਿਹਾੜਾ ਸਮਾਰੋਹ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਹੁਮੰਤਵੀ ਸਮਾਜ ਭਲਾਈ ਕਾਰਜਾਂ ਨੂੰ ਸਮਰਪਿਤ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਅੱਜ ਪਿੰਗਲਵਾੜਾ ਮੁੱਖ ਬ੍ਰਾਂਚ ਵਿਖੇ ਭਗਤ ਪੂਰਨ ਸਿੰਘ ਜੀ ਦੇ 120ਵੇਂ ਜਨਮ ਦਿਹਾੜੇ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਹਿਤ ਇਕ ਪ੍ਰੈਸ ਕਾਨਫਰੰਸ ਕੀਤੀ ਗਈ ਹੈ ।
2 ਜੂਨ, 2024 ਦਿਨ ਐਤਵਾਰ ਨੂੰ ਦੁਪਹਿਰ 12:00 ਤੋਂ ਲੈ ਕੇ 3:00 ਵਜੇ ਤੱਕ ਰੇਲਵੇ ਸਟੇਸ਼ਨ ਵਿਖੇ ਭਗਤ ਪੂਰਨ ਸਿੰਘ ਜੀ ਦੀ ਸੇਵਾ ਤਪਸਿਆ ਨੂੰ ਯਾਦ ਕੀਤਾ ਜਾਵੇਗਾ ਜਿੱਥੇ ਸਭ ਤੋਂ ਪਹਿਲਾਂ ਉਹਨਾਂ ਨੇ ਸੇਵਾ ਆਰੰਭ ਕੀਤੀ ਸੀ। 3 ਜੂਨ 2024 ਦਿਨ ਸੋਮਵਾਰ ਨੂੰ ਸਵੇਰੇ 11:00 ਵਜੇ ਮਾਨਾਂਵਾਲਾ ਕੰਪਲੈਕਸ ਵਿਖੇ ਬਾਇਓਗੈਸ ਪਲਾਂਟ (ਗੋਬਰ ਗੈਸ) ਦਾ ਉਦਘਾਟਨ ਸਮਾਰੋਹ ਕੀਤਾ ਜਾਵੇਗਾ। ਜਨਮ ਦਿਹਾੜੇ ਸਮਾਰੋਹ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਇੰਦਰਜੀਤ ਕੌਰ ਜੀ ਨੇ ਦਸਿਆ ਕਿ ਮਿਤੀ 04 ਜੂਨ, ਮੰਗਲਵਾਰ ਨੂੰ ਭਗਤ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਵਾਲੇ ਦਿਨ ਸਵੇਰੇ 8:15 ਤੋਂ 09:00 ਵਜੇ ਮੁੱਖ ਦਫਤਰ, ਪਿੰਗਲਵਾੜਾ ਵਿਖੇ ਸ੍ਰੀ ਸਹਿਜ ਪਾਠ ਸਾਹਿਬ ਜੀ ਦਾ ਭੋਗ ਪਾਇਆ ਜਾਵੇਗਾ । ਉਪਰੰਤ ਸਵੇਰੇ 09:00 ਤੋਂ 11:30 ਵਜੇ ਭਾਈ ਜਸਬੀਰ ਸਿੰਘ ਜੀ ਅਤੇ ਸੰਸਥਾ ਦੇ ਬੱਚਿਆਂ ਦੁਆਰਾ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11:30 ਤੋਂ 12:00 ਵਜੇ ਤਕ ਪਿੰਗਲਵਾੜਾ ਸੋਵੀਨਰ ਅਤੇ ਪੁਸਤਕਾਂ ਦੀ ਰਿਲੀਜ਼ ਸਮਾਰੋਹ ਕੀਤਾ ਜਾਵੇਗਾ। ਬਾਅਦ ਦੁਪਹਿਰ 12:00 ਤੋਂ 01:00 ਵਜੇ ਤਕ ਮਹਾਨ ਸਮਾਜ ਸੇਵੀ ਅਤੇ ਵਾਤਾਵਰਣ ਪੇ੍ਰਮੀਆਂ ਵੱਲੋਂ ਭਗਤ ਜੀ ਦੇ ਜੀਵਨ ਬਾਰੇ ਵੱਖ-ਵੱਖ ਪਹਿਲੂਆਂ ਤੇ ਵਿਚਾਰਾਂ ਕੀਤੀਆਂ ਜਾਣਗੀਆਂ।
• ਇਸ ਪੈ੍ਸ ਕਾਨਫਰੰਸ ਵਿਚ ਪਿੰਗਲਵਾੜਾ ਸੋਸਾਇਟੀ ਦੇ ਮੁਖ ਸੇਵਾਦਾਰ ਡਾ. ਇੰਦਰਜੀਤ ਕੌਰ, ਮੀਤ ਪ੍ਰਧਾਨ ਡਾ. ਜਗਦੀਪਕ ਸਿੰਘ, ਮੈਂਬਰ ਪਿੰਗਲਵਾੜਾ ਸੋਸਾਇਟੀ ਸ੍ਰ. ਰਾਜਬੀਰ ਸਿੰਘ, ਮੈਂਬਰ ਪਿੰਗਲਵਾੜਾ ਸੋਸਾਇਟੀ ਸ੍ਰ. ਹਰਜੀਤ ਸਿੰਘ ਅਰੋੜਾ, ਪ੍ਰਸ਼ਾਸਕ ਪਿੰਗਲਵਾੜਾ ਸੋਸਾਇਟੀ ਸ. ਪਰਮਿੰਦਰਜੀਤ ਸਿੰਘ ਭੱਟੀ ਅਤੇ ਸੁਰਿੰਦਰ ਕੌਰ ਭੱਟੀ, ਜਨਰਲ ਮੈਨੇਜਰ ਸ਼੍ਰੀ ਤਿਲਕ ਰਾਜ, ਸ੍ਰ. ਸ਼ਲਿੰਦਰਜੀਤ ਸਿੰਘ, ਸ੍ਰ. ਹਰਪਾਲ ਸਿੰਘ ਸੰਧੂ ਅਤੇ ਕਈ ਹੋਰ ਪਤਵੰਤੇ ਸ਼ਾਮਿਲ ਸਨ ।
Leave a Reply