August 17, 2026

Justice News

ਅਵਾਮ ਦੀ ਆਵਾਜ਼

*ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 41 ‘ਚ ਨਵੇਂ ਟਿਊਬਵੈਲ ਦਾ ਉਦਘਾਟਨ*

ਲੁਧਿਆਣਾ, ( ਵਿਜੇ ਭਾਂਬਰੀ ) : – ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰਬਰ 41 ਵਿਖੇ ਨਵੇਂ 25 ਹਾਰਸ ਪਾਵਰ ਟਿਊਬਵੈਲ ਦਾ ਉਦਘਾਟਨ ਕੀਤਾ।
ਵਿਧਾਇਕ ਸਿੱਧੂ ਨੇ ਕਿਹਾ ਕਿ ਵਾਰਡ ਨੰਬਰ 41 ਅਧੀਨ ਗਲੀ ਨੰਬਰ 19, ਨਵੀਂ ਸ਼ਿਮਲਾਪੁਰੀ ਵਿਖੇ 12.50 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦਾ ਟਿਊਬਵੈਲ ਲਗਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਇਲਾਕੇ ਵਿੱਚ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈਲ ਲਗਾਇਆ ਗਿਆ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਨਿਊ ਸ਼ਿਮਲਾਪੁਰੀ ਦੇ ਨਾਲ-ਨਾਲ ਨੇੜਲੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ।
ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ
ਯਸ਼ਪਾਲ ਸ਼ਰਮਾ ਨੇ ਇਲਾਕੇ ਨਿਵਾਸੀ ਵਲੋਂ ਹਲਕੇ ਦੇ ਵਿਧਾਇਕ ਸ ਕੁਲਵੰਤ ਸਿੰਘ ਸਿੱਧੂ ਦਾ  ਧੰਨਵਾਦ ਕੀਤਾ ਤੇ ਮਾਨ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸਦੇ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ

Leave a Reply

Your email address will not be published. Required fields are marked *

Copyright © All rights reserved. | Newsphere by AF themes.